06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮੇਲੇ ਦੌਰਾਨ ਨੌਜਵਾਨ ਟਰੈਕਟਰਾਂ ’ਤੇ ਡੀ.ਜੇ. ਨਾ ਲਗਾ ਮਰਿਆਦਾ ਦੀ ਉਲੰਘਣਾ ਨਾ ਕਰਨ – ਜਥੇਦਾਰ ਕਸ਼ਮੀਰ ਸਿੰਘ ਜੱਜ

ਝਬਾਲ, 5 ਅਕਤੂਬਰ (ਸੁਖਦੇਵ ਸਿੰਘ)–ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਬੀੜ ਸਾਹਿਬ ਵਿਖੇ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਤੇ ਦੇਸ਼ਾਂ-ਵਿਦੇਸ਼ਾਂ ਵਿਚੋਂ ਪੁੱਜਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਇਲਾਕੇ ਦੀਆਂ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਥੇਦਾਰ ਕਸ਼ਮੀਰ ਸਿੰਘ ਜੱਜ ਨੇ ਦੱਸਿਆ ਕਿ ਜੋੜ ਮੇਲੇ ’ਤੇ ਹਰ ਸਾਲ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪੁੱਜਦੀਆਂ ਹਨ।

ਜਥੇਦਾਰ ਕਸ਼ਮੀਰ ਸਿੰਘ ਜੱਜ 06-10-2026
ਝਬਾਲ, 5 ਅਕਤੂਬਰ (ਸੁਖਦੇਵ ਸਿੰਘ)–ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਬੀੜ ਸਾਹਿਬ ਵਿਖੇ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਤੇ ਦੇਸ਼ਾਂ-ਵਿਦੇਸ਼ਾਂ ਵਿਚੋਂ ਪੁੱਜਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਇਲਾਕੇ ਦੀਆਂ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਥੇਦਾਰ ਕਸ਼ਮੀਰ ਸਿੰਘ ਜੱਜ ਨੇ ਦੱਸਿਆ ਕਿ ਜੋੜ ਮੇਲੇ ’ਤੇ ਹਰ ਸਾਲ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪੁੱਜਦੀਆਂ ਹਨ। ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ ਇਸ ਲਈ ਲੰਗਰ, ਰਿਹਾਇਸ਼, ਪਾਰਕਿੰਗ, ਸਾਫ਼-ਸੁਥਰੇ ਪਾਣੀ, ਮੈਡੀਕਲ ਕੈਂਪ ਅਤੇ ਟ੍ਰੈਫਿਕ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਪ੍ਰਬੰਧ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਕੀਤੇ ਗਏ ਹਨ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋੜ ਮੇਲਾ ਕੋਈ ਮਨੋਰੰਜਨ ਦਾ ਮੇਲਾ ਨਹੀਂ ਸਗੋਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ। ਇਸ ਲਈ ਨੌਜਵਾਨ ਟਰੈਕਟਰ-ਟਰਾਲੀਆਂ ’ਤੇ ਉੱਚੀ ਆਵਾਜ਼ ਵਾਲੇ ਡੀ.ਜੇ ਅਤੇ ਅਸ਼ਲੀਲ ਗਾਣੇ ਲਗਾ ਕੇ ਮਰਿਆਦਾ ਦੀ ਉਲੰਘਣਾ ਨਾ ਕਰਨ।
ਪਿਛਲੀ ਖ਼ਬਰ ਪ੍ਰਿੰਸੀਪਲ ਸੰਦੀਪ ਕੌਰ ਢਿੱਲੋਂ ਨੇਸ਼ਨ ਬਿਲਡਰਜ਼ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਸੰਬੰਧੀ ਵਿਸ਼ਾਲ ਲੰਗਰ ਹਾਲ ਦੀ ਨਵੀਂ ਬਣੀ ਇਮਾਰਤ ਦਾ ਉਦਘਾਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।