06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਹਰੀਕੇ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ

ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)– ਡੀ. ਜੀ.

ਅਜੀਤ ਡੈਸਕ 06-10-2026
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)– ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵਲੋਂ ਮਾੜੇ ਅਨਸਰਾਂ ਖਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸੁਰਿੰਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਥਾਣਾ ਹਰੀਕੇ ਪੱਤਣ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਕਸਬਾ ਹਰੀਕੇ ਪੱਤਣ ਵਿਖੇ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਚਲਾਈ ਗਈ। ਜਿਸ ਤਹਿਤ ਐੱਸ.ਐੱਚ.ਓ. ਹਰੀਕੇ ਪ੍ਰਭਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਕਸਬਾ ਹਰੀਕੇ ਪੱਤਣ ਅਤੇ ਹਰੀਕੇ ਪਿੰਡ ਇਲਾਕੇ ਵਿਚ ਵੱਖ ਵੱਖ ਜਗਾ ਤੇ ਛਾਪੇਮਾਰੀ ਕੀਤੀ ਗਈ ਜਿਸ ਤਹਿਤ 3 ਵਿਅਕਤੀਆਂ ਨੂੰ ਵੱਖ ਵੱਖ ਜਗਾ ਤੋਂ ਕਾਬੂ ਕੀਤਾ ਹੈ। ਐੱਸ.ਐੱਚ.ਓ. ਪ੍ਰਭਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਵਨ ਕੁਮਾਰ ਪੁੱਤਰ ਦਲਬੀਰ ਚੰਦ ਵਾਸੀ ਹਰੀਕੇ ਨੂੰ 9 ਗ੍ਰਾਮ ਹੈਰੋਇਨ, ਜਸਪਾਲ ਸਿੰਘ ਪੁੱਤਰ ਬਾਰਾ ਸਿੰਘ ਵਾਸੀ ਹਰੀਕੇ ਨੂੰ 18 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਹੈ ਜਦਕਿ ਸਾਜਨ ਪੁੱਤਰ ਬਲਵਿੰਦਰ ਸਿੰਘ ਜੋ ਕਿ ਹਰੀਕੇ ਪੁਲਿਸ ਨੂੰ ਪੁਰਾਣੇ ਕੇਸ ਵਿਚ ਲੋੜੀਂਦਾ ਸੀ ਨੂੰ ਵੀ ਕਾਬੂ ਕੀਤਾ ਗਿਆ।ਪ੍ਰਭਜੀਤ ਸਿੰਘ ਨੇ ਕਿਹਾ ਨਸ਼ਾ ਤਸਕਰਾਂ ਦਾ ਕਿਸੇ ਵੀ ਕੀਮਤ ’ਤੇ ਲਿਹਾਜ਼ ਨਹੀਂ ਹੋਵੇਗਾ ਅਤੇ ਪੰਜਾਬ ਦੀ ਨੌਜਵਾਨੀ ਨੂੰ ਬਰਬਾਦ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਪਿਛਲੀ ਖ਼ਬਰ ਸੈਂਟਰ ਪੱਧਰੀ ਖੇਡਾਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਠਰੂ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਸੋਨ ਤਗਮਾ ਜੇਤੂ ਬਲਜੀਤ ਕੌਰ ਦਾ ਆੜ੍ਹਤੀ ਐਸੋਈਏਸ਼ਨ ਤਰਨ ਤਾਰਨ ਵਲੋਂ ਸਨਮਾਨ ਬਲਜੀਤ ਕੌਰ ਨੂੰ 51 ਹਜ਼ਾਰ ਰੁਪਏ ਕੀਤੇ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।