ਸੈਂਟਰ ਪੱਧਰੀ ਖੇਡਾਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਠਰੂ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
ਤਰਨ ਤਾਰਨ, 5 ਅਕਤੂਬਰ (ਇਕਬਾਲ ਸਿੰਘ ਸੋਢੀ)– ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਨੂਰਦੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੈਂਟਰ ਹੈੱਡ ਟੀਚਰ ਨੂਰਦੀ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਨੂਰਦੀ ਵਿਖੇ ਕਰਵਾਈਆਂ ਗਈਆਂ ਸੈਂਟਰ ਪੱਧਰੀ ਖੇਡਾਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਠਰੂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਕਈ ਪਹਿਲੇ ਅਤੇ ਦੂਸਰੇ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਐਥਲੈਟਿਕਸ ਮੁਕਾਬਲਿਆਂ ਵਿਚ ਅਭਿਜੋਤ ਸਰੋਏ ਨੇ 100 ਮੀਟਰ ਅਤੇ 600 ਮੀਟਰ ਦੌੜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ।
ਖ
ਖੇਡਾਂ ਵਿਚ ਜੇਤੂ ਰਹਿਣ ਵਾਲੇ ਬੱਚਿਆ ਨਾਲ ਸਕੂਲ ਪ੍ਰਬੰਧਕ। ਤਸਵੀਰ–ਲਵਲੀ
06-10-2026
ਤਰਨ ਤਾਰਨ, 5 ਅਕਤੂਬਰ (ਇਕਬਾਲ ਸਿੰਘ ਸੋਢੀ)– ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਨੂਰਦੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੈਂਟਰ ਹੈੱਡ ਟੀਚਰ ਨੂਰਦੀ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਨੂਰਦੀ ਵਿਖੇ ਕਰਵਾਈਆਂ ਗਈਆਂ ਸੈਂਟਰ ਪੱਧਰੀ ਖੇਡਾਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਠਰੂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਕਈ ਪਹਿਲੇ ਅਤੇ ਦੂਸਰੇ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਐਥਲੈਟਿਕਸ ਮੁਕਾਬਲਿਆਂ ਵਿਚ ਅਭਿਜੋਤ ਸਰੋਏ ਨੇ 100 ਮੀਟਰ ਅਤੇ 600 ਮੀਟਰ ਦੌੜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਅਨਹਦਪ੍ਰੀਤ ਕੌਰ ਨੇ 10 0 ਮੀਟਰ, 400 ਮੀਟਰ ਅਤੇ ਲੰਬੀ ਛਾਲ ਵਿਚ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਰਤਾਜ ਸਿੰਘ ਨੇ 200 ਮੀਟਰ ਦੌੜ ਵਿਚ ਪਹਿਲਾ ਸਥਾਨ ਅਤੇ ਵੀਰਾਂ ਕੌਰ ਨੇ 600 ਮੀਟਰ ਦੌੜ ਵਿਚ ਪਹਿਲਾ ਅਤੇ 200 ਮੀਟਰ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅਰਮਾਨਪ੍ਰੀਤ ਸਿੰਘ ਨੇ 400 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕੀਤਾ। ਸ਼ਾਟ ਪੁੱਟ ਮੁਕਾਬਲੇ ਵਿਚ ਸੁਮਨਦੀਪ ਸਿੰਘ ਅਤੇ ਮਹਿਮਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਕੁਸ਼ਤੀ ਦੇ ਵੱਖ-ਵੱਖ ਭਾਰ ਵਰਗਾਂ ਵਿਚ ਵੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। 25 ਕਿਲੋਗ੍ਰਾਮ ਭਾਰ ਵਰਗ ਵਿਚ ਹਰਨਵ ਸਿੰਘ ਰੰਧਾਵਾ, 28 ਕਿਲੋਗ੍ਰਾਮ ਵਿਚ ਸਰਤਾਜ ਸਿੰਘ, 30 ਕਿਲੋਗ੍ਰਾਮ ਵਿਚ ਉਂਕਾਰ ਸਿੰਘ ਅਤੇ 32 ਕਿਲੋਗ੍ਰਾਮ ਭਾਰ ਵਰਗ ਵਿਚ ਅਭਿਸ਼ੇਕ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਸਕੂਲ ਦੇ ਹੈੱਡ ਟੀਚਰ ਗੁਰਲਵਦੀਪ ਸਿੰਘ ਨੇ ਸਮੂਹ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਖਿਡਾਰੀਆਂ ਦੀ ਤਿਆਰੀ ਅਤੇ ਮਾਰਗਦਰਸ਼ਨ ਵਿਚ ਇੰਚਾਰਜ ਅਧਿਆਪਕ ਸਰਬਜੀਤ ਕੌਰ, ਮਨਿੰਦਰ ਕੌਰ, ਸ਼ੰਕਰ ਕੁਮਾਰ ਅਤੇ ਸਤਿੰਦਰ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।