06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਾਬਕਾ ਚੇਅਰਮੈਨ ਬਿੱਟੂ ਤਖ਼ਤੂਚੱਕ ਵਲੋਂ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਹਾਈਕਮਾਨ ਦਾ ਧੰਨਵਾਦ

ਮੀਆਂਵਿੰਡ, 5 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਸਾਬਕਾ ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ ਵਲੋਂ ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਪ੍ਰਗਟ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਬਿੱਟੂ ਤਖਤੂਚੱਕ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਹਮੇਸ਼ਾਂ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਫੈਸਲੇ ਕੀਤੇ ਹਨ।

ਸਾਬਕਾ ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖ਼ਤੂਚੱਕ 06-10-2026
ਮੀਆਂਵਿੰਡ, 5 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਸਾਬਕਾ ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ ਵਲੋਂ ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਪ੍ਰਗਟ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਬਿੱਟੂ ਤਖਤੂਚੱਕ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਹਮੇਸ਼ਾਂ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਫੈਸਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਸ ਹੈ ਕਿ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਸੱਤਾ ਵਿਚ ਆਵੇਗੀ ਅਤੇ ਸਰਕਾਰ ਬਣਾ ਕੇ ਪੰਜਾਬ ਦੇ ਲੋਕਾਂ ਨੂੰ ਪਹਿਲਾਂ ਦੀ ਤਰ੍ਹਾਂ ਸੁੱਖ ਸਹੂਲਤਾਂ ਅਤੇ ਪੰਜਾਬ ਨੂੰ ਵਿਕਾਸ ਵਿਚ ਅੱਗੇ ਲੈ ਕੇ ਜਾਵੇਗੀ । ਸਤਨਾਮ ਸਿੰਘ ਬਿੱਟੂ ਹਲਕੇ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਬਹੁਤ ਨਜ਼ਦੀਕੀ ਸਾਥੀ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸਰਪੰਚ ਸੰਤੋਖ ਸਿੰਘ ਭਲਾਈਪੁਰ, ਜਗਤਾਰ ਸਿੰਘ ਸਿੰਘ ਸੋਨੀ ਤਖਤੂਚੱਕ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੋਨ ਤਗਮਾ ਜੇਤੂ ਹਾਕੀ ਖਿਡਾਰਨ ਬਲਜੀਤ ਕੌਰ ਦਾ ਅਮਨਦੀਪ ਸਿੰਘ ਰੌਕੀ ਬੁਰਜ ਵਲੋਂ ਸਨਮਾਨ ਅਗਲੀ ਖ਼ਬਰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਪਿਸਟਲ, ਅਫ਼ੀਮ ਅਤੇ ਨਾਜਾਇਜ਼ ਸ਼ਰਾਬ ਸਮੇਤ 27 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।