06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗੁਰਦੁਆਰਾ ਬਾਬਾ ਅਲਖ ਰਾਮ ਜੀ ਪਿੰਡ ਡੱਲ ਵਿਖੇ ਦਸਤਾਰ ਦੁਮਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ 8 ਨੂੰ

ਖਾਲੜਾ, 5 ਅਕਤੂਬਰ (ਜੱਜਪਾਲ ਸਿੰਘ ਜੱਜ)-ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿਚ ਯਤਨਸ਼ੀਲ ਸੰਸਥਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਦਰਬਾਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ਅਤੇ ਸੇਵਾ ਦੇ ਪੁੰਜ ਬਾਬਾ ਬੁੱਢਾ ਜੀ ਦੇ ਸਲਾਨਾ ਜੋੜ ਮੇਲੇ ’ਤੇ ਗੁਰਦੁਆਰਾ ਬਾਬਾ ਅਲਖ ਰਾਮ ਜੀ ਪਿੰਡ ਡੱਲ ਵਿਖੇ 8 ਅਕਤੂਬਰ ਦਿਨ ਵੀਰਵਾਰ ਨੂੰ ਦੁਪਹਿਰ 3 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਜਾ ਰਹੇ ਹਨ । ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਵਲੋਂ ਉਚੇਚੇ ਤੌਰ ’ਤੇ ਪਹੁੰਚੇ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਅਤੇ ਭਾਈ ਗੁਰਪ੍ਰੀਤ ਸਿੰਘ ਸੈਡੀ ਨੇ ਭਾਈ ਰਛਪਾਲ ਸਿੰਘ ਡੱਲ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਕੀਤਾ।

ਅਜੀਤ ਡੈਸਕ 06-10-2026
ਖਾਲੜਾ, 5 ਅਕਤੂਬਰ (ਜੱਜਪਾਲ ਸਿੰਘ ਜੱਜ)-ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿਚ ਯਤਨਸ਼ੀਲ ਸੰਸਥਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਦਰਬਾਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ਅਤੇ ਸੇਵਾ ਦੇ ਪੁੰਜ ਬਾਬਾ ਬੁੱਢਾ ਜੀ ਦੇ ਸਲਾਨਾ ਜੋੜ ਮੇਲੇ ’ਤੇ ਗੁਰਦੁਆਰਾ ਬਾਬਾ ਅਲਖ ਰਾਮ ਜੀ ਪਿੰਡ ਡੱਲ ਵਿਖੇ 8 ਅਕਤੂਬਰ ਦਿਨ ਵੀਰਵਾਰ ਨੂੰ ਦੁਪਹਿਰ 3 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਜਾ ਰਹੇ ਹਨ । ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਵਲੋਂ ਉਚੇਚੇ ਤੌਰ ’ਤੇ ਪਹੁੰਚੇ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਅਤੇ ਭਾਈ ਗੁਰਪ੍ਰੀਤ ਸਿੰਘ ਸੈਡੀ ਨੇ ਭਾਈ ਰਛਪਾਲ ਸਿੰਘ ਡੱਲ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਨੇ ਸਰਬ ਸੰਮਤੀ ਨਾਲ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਜਿਸ ਤਰੀਕੇ ਨਾਲ ਛੋਟੀ ਉਮਰ ਵਿਚ ਬਾਬਾ ਬੁੱਢਾ ਜੀ ਦੀ ਮਾਤਾ ਵਲੋਂ ਉਨ੍ਹਾਂ ਨੂੰ ਇਕ ਅਕਾਲ ਪੁਰਖ ਦੀ ਸਰਬ ਵਿਆਪਕਤਾ ਅਤੇ ਜਿੰਦਗੀ ਦੇ ਅਸਲੀ ਮਨੋਰਥ ਦਾ ਸਬਕ ਪੜ੍ਹਾਇਆ ਗਿਆ। ਇਸੇ ਤਰ੍ਹਾਂ ਸਾਨੂੰ ਵੀ ਧਾਰਮਿਕ ਅਸਥਾਨਾਂ ਵਿਚ ਬੱਚਿਆਂ ਨੂੰ ਜਿੰਦਗੀ ਜਿਉਣ ਦਾ ਸਹੀ ਸਬਕ ਇਤਿਹਾਸ ਦੇ ਰਾਹੀਂ ਗੁਰਬਾਣੀ ਦੀ ਰੋਸ਼ਨੀ ਵਿਚ ਸਿਖਾਉਣ ਦੀ ਲੋੜ ਹੈ। ਇਸ ਮੌਕੇ ਭਾਈ ਰਛਪਾਲ ਸਿੰਘ ਅਤੇ ਭਾਈ ਚਾਨਣ ਸਿੰਘ ਡੱਲ ਨੇ ਕਿਹਾ ਕਿ ਬੱਚੇ ਇਕ ਕੋਰੇ ਕਾਗਜ ਦੇ ਵਾਂਗ ਹੁੰਦੇ ਹਨ ਉਸ ਉੱਪਰ ਜੋ ਵੀ ਚੰਗਾ ਜਾਂ ਮੰਦਾ ਚਿਤਰ ਦਿੱਤਾ ਜਾਂਦਾ ਹੈ ਉਸੇ ਤਰ੍ਹਾਂ ਦਾ ਜੀਵਨ ਬੱਚੇ ਬਸਰ ਕਰਦੇ ਹਨ। ਇਸ ਮੌਕੇ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ , ਮੀਤ ਪ੍ਰਧਾਨ ਹੀਰਾ ਸਿੰਘ ਸੋਹਲ, ਸਕੱਤਰ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਹਰਚਰਨ ਸਿੰਘ ਉਬੋਕੇ, ਖਜਾਨਚੀ ਗੁਰਜੰਟ ਸਿੰਘ ਭਿੱਖੀਵਿੰਡ ਨੇ ਕਿਹਾ ਕਿ ਚੌਥੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈ ਸਕਦੇ ਹਨ। ਇਸ ਮੌਕੇ ਗ੍ਰੰਥੀ ਜਸਵਿੰਦਰ ਸਿੰਘ, ਭਾਈ ਸਲਵਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਰੂਪ ਸਿੰਘ, ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ, ਵਜੀਰ ਸਿੰਘ, ਆਕਾਸ਼ਦੀਪ ਸਿੰਘ, ਨਿੰਦਰ ਪਾਲ ਸਿੰਘ, ਸੁਖਵਿੰਦਰ ਸਿੰਘ, ਹੁਸਨਦੀਪ ਸਿੰਘ, ਸੁਖਮਨਦੀਪ ਸਿੰਘ, ਅਜੀਤ ਸਿੰਘ ਘਰਿਆਲਾ ਪ੍ਰੈੱਸ ਸਕੱਤਰ, ਹਰਮਨਦੀਪ ਸਿੰਘ, ਗਗਨਦੀਪ ਸਿੰਘ, ਰਣਬੀਰ ਸਿੰਘ ਬੀਰਮ, ਸੁਖਵਿੰਦਰ ਸਿੰਘ ਖਾਲੜਾ, ਮਨਪ੍ਰੀਤ ਸਿੰਘ ਚੀਮਾ, ਅਮਨਦੀਪ ਸਿੰਘ ਸਭਰਾ, ਦਿਲਬਾਗ ਸਿੰਘ ਡੱਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ੋਨਲ ਯੁਵਕ ਮੇਲੇ ਵਿਚ ਓਵਰਆਲ ਚੈਂਪੀਅਨ ਟਰਾਫ਼ੀ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।