06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮਾਊਂਟ ਲਿਟਰਾ ਜ਼ੀ ਸਕੂਲ ਤਰਨ ਤਾਰਨ ਵਿਖੇ ਦੰਦਾਂ ਦਾ ਜਾਂਚ ਮੁਫ਼ਤ ਕੈਂਪ

ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)–ਮਾਊਂਟ ਲਿਟਰਾ ਜ਼ੀ ਸਕੂਲ ਤਰਨ ਤਾਰਨ ਵਿਖੇ ਦੰਦਾਂ ਦੇ ਚੈੱਕਅੱਪ ਦਾ ਮੁਫ਼ਤ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਅਗਵਾਈ ਦੰਦਾਂ ਦੇ ਡਾਕਟਰ ਡਾ.

ਅਜੀਤ ਡੈਸਕ 06-10-2026
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)–ਮਾਊਂਟ ਲਿਟਰਾ ਜ਼ੀ ਸਕੂਲ ਤਰਨ ਤਾਰਨ ਵਿਖੇ ਦੰਦਾਂ ਦੇ ਚੈੱਕਅੱਪ ਦਾ ਮੁਫ਼ਤ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਅਗਵਾਈ ਦੰਦਾਂ ਦੇ ਡਾਕਟਰ ਡਾ. ਮਹਿਕਪ੍ਰੀਤ ਕੌਰ ਅਤੇ ਡਾ. ਜੋਰਾਵਰ ਸਿੰਘ ਦੁਆਰਾ ਨਿਭਾਈ ਗਈ। ਇਸ ਕੈਂਪ ਵਿਚ ਨਰਸਰੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਦੰਦਾਂ ਦਾ ਚੈੱਕਅੱਪ ਕੀਤਾ ਗਿਆ। ਇਸ ਦਿਨ ਲਈ ਸਕੂਲ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਲਾਜ਼ਮੀ ਕੀਤੀ ਗਈ ਤਾਂ ਜੋ ਉਹ ਇਸ ਕੈਂਪ ਦਾ ਲੁਤਫ਼ ਉਠਾ ਸਕਣ। ਡਾ. ਮਹਿਕਪ੍ਰੀਤ ਕੌਰ ਅਤੇ ਡਾ. ਜੋਰਾਵਰ ਸਿੰਘ ਦੁਆਰਾ ਬੱਚਿਆਂ ਦੇ ਦੰਦਾਂ ਦਾ ਮੁਆਇਨਾ ਕਰਦੇ ਹੋਏ ਉਹਨਾਂ ਨੂੰ ਸਹੀ ਟੁੱਥ ਪੇਸਟ ਵਰਤਣ ਦੀ ਸਲਾਹ ਦਿੱਤੀ ਗਈ, ਜੋ ਉਹਨਾਂ ਦੇ ਦੰਦਾਂ ਲਈ ਅਨੁਕੂਲ ਹੋਵੇ। ਇਸਦੇ ਨਾਲ ਹੀ ਉਹਨਾਂ ਦੁਆਰਾ ਬੱਚਿਆਂ ਨੂੰ ਸਮਝਾਇਆ ਗਿਆ ਕਿ ਚਾਕਲੇਟ, ਟੌਫੀ ਅਤੇ ਹੋਰ ਮਿੱਠੀਆਂ ਚੀਜ਼ਾਂ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਸਵੇਰੇ ਦੇ ਸਮੇਂ ਦੇ ਨਾਲ ਰਾਤ ਦੇ ਸਮੇਂ ਵੀ ਬੁਰਸ਼ ਕਰਨ ਦੀ ਸਲਾਹ ਦਿੱਤੀ ਗਈ। ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਵਲੋਂ ਡਾ. ਮਹਿਕਪ੍ਰੀਤ ਕੌਰ ਅਤੇ ਡਾ. ਜੋਰਾਵਰ ਸਿੰਘ ਦਾ ਸਕੂਲ ਆਉਣ ’ਤੇ ਬੱਚਿਆਂ ਦੇ ਦੰਦਾਂ ਦਾ ਮੁਆਇਨਾ ਕਰਨ ਤੇ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਪੰਜਾਬ ਦੀ ਆਵਾਜ਼ ਨੂੰ ਬੁਲੰਦ ਕਰਨਗੇ - ਰਮਨਜੀਤ ਸਿੱਕੀ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਤਿੰਨ ਮੋਬਾਈਲ ਫੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।