07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਿੰਡ ਪ੍ਰਿੰਗੜੀ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਲਖਵਿੰਦਰ ਸਿੰਘ ਪ੍ਰਿੰਗੜੀ ਪ੍ਰਧਾਨ ਤੇ ਬਿੱਲਾ ਸਿੰਘ ਸਕੱਤਰ ਚੁਣੇ

ਹਰੀਕੇ ਪੱਤਣ, 6 ਅਕਤੂਬਰ (ਸੰਜੀਵ ਕੁੰਦਰਾ)-ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਪ੍ਰਿੰਗੜੀ ਵਿਖੇ ਮਜ਼ਦੂਰਾ ਦੀ ਭਰਵੀਂ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਲਖਵਿੰਦਰ ਸਿੰਘ ਨੇ ਕੀਤੀ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਮਜ਼ਦੂਰ ਔਰਤਾਂ ਤੇ ਮਰਦ ਸ਼ਾਮਿਲ ਹੋਏ ।

ਪਿੰਡ ਪ੍ਰਿੰਗੜੀ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਜਾਕੇ ਅਤੇ ਨਾਲ ਹਨ ਪ੍ਰਿੰਗੜੀ ਬ੍ਰਾਂਚ ਦੇ ਨਵੇਂ ਚੁਣੇ ਪ੍ਰਧਾਨ ਲਖਵਿੰਦਰ ਸਿੰਘ ਅਤੇ ਸਕੱਤਰ ਬਿੱਲਾ ਸਿੰਘ ਤੇ ਹੋਰ। ਤਸਵੀਰ: ਕੁੰਦਰਾ ਬਲਜੀਤ ਕੌਰ ਹਾਕੀ ਖਿਡਾਰਨ ਦਾ ਸਨਮਾਨਿਤ ਕਰਦੇ ਹੋਏ ਭੁਪਿੰਦਰ ਸਿੰਘ ਕੱਦਗਿੱਲ ਮੈਡੀਕਲ ਸਟੋਰ ਵਾਲੇ ਨਾਲ ਬਲਜੀਤ ਕੌਰ ਦੇ ਪਿਤਾ ਲਖਵਿੰਦਰ ਸਿੰਘ, ਮਾਤਾ ਰਜਵੰਤ ਕੌਰ ਤੇ ਭਰਾ ਦਿਲਸ਼ੇਰ ਸਿੰਘ। ਤਸਵੀਰ: ਲਵਲੀ 07-10-2026
ਹਰੀਕੇ ਪੱਤਣ, 6 ਅਕਤੂਬਰ (ਸੰਜੀਵ ਕੁੰਦਰਾ)-ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਪ੍ਰਿੰਗੜੀ ਵਿਖੇ ਮਜ਼ਦੂਰਾ ਦੀ ਭਰਵੀਂ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਲਖਵਿੰਦਰ ਸਿੰਘ ਨੇ ਕੀਤੀ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਮਜ਼ਦੂਰ ਔਰਤਾਂ ਤੇ ਮਰਦ ਸ਼ਾਮਿਲ ਹੋਏ । ਮੀਟਿੰਗ ਨੂੰ ਸੰਬੋਧਨ ਕਰਦਿਆ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਗਰੀਬ ਲੋਕਾਂ ਨੂੰ ਪੰਚਾਇਤੀ ਜ਼ਮੀਨ ਵਿਚੋ ਦਸ-ਦਸ ਮਰਲਿਆਂ ਦੇ ਪਲਾਟ ਅਲਾਟ ਕਰਕੇ ਦਿੱਤੇ ਜਾਣ ਅਤੇ ਘਰ ਬਣਾਉਣ ਲਈ ਪੰਜ ਲੱਖ ਦੀ ਗ੍ਰਾਂਟ ਦਿੱਤੀ ਜਾਵੇ, ਬੁਢਾਪਾ, ਅੰਗਹੀਣ, ਵਿਧਵਾ ਪੈਨਸ਼ਨ ਘੱਟੋ ਘੱਟ ਪੰਜ ਹਜ਼ਾਰ ਕੀਤੀ ਜਾਵੇ ਅਤੇ ਨਾਲ ਹੀ ਉਮਰ ਦੀ ਹੱਦ ਮਰਦ ਦੀ 65 ਸਾਲ ਤੋਂ ਘਟਾ ਕੇ 58 ਸਾਲ ਅਤੇ ਔਰਤ ਦੀ 60 ਸਾਲ ਤੋਂ ਘਟਾ ਕੇ 55 ਸਾਲ ਕੀਤੀ ਜਾਵੇ। ਉਨ੍ਹਾਂ ਹੋਰ ਕਿਹਾ ਮਨਰੇਗਾ ਸਕੀਮ ਤਹਿਤ ਸਾਰੇ ਪਰਿਵਾਰ ਨੂੰ ਸਾਰੇ ਸਾਲ ਕੰਮ ਦਿੱਤਾ ਜਾਵੇ ਅਤੇ ਦਿਹਾੜੀ 700 ਰੁਪਿਆ ਦਿੱਤੀ ਜਾਵੇ ਅਤੇ 51 ਹਜ਼ਾਰ ਸ਼ਗਨ ਸਕੀਮ ਜੋ ਲੜਕੀ ਦੇ ਵਿਆਹ ਵੇਲੇ ਦਿੱਤੀ ਜਾਂਦੀ ਹੈ। ਉਹ ਰਕਮ ਲੜਕੀ ਦੇ ਜਨਮ ਵੇਲੇ ਦਿੱਤੀ ਜਾਵੇ ਜੇਕਰ ਪੰਜਾਬ ਸਰਕਾਰ ਨੇ ਮਜ਼ਦੂਰਾਂ ਦੀਆਂ ਭੱਖਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਦਿਹਾਤੀ ਮਜ਼ਦੂਰ ਸਭਾ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਮੀਟਿੰਗ ਦੇ ਅੰਤ ਵਿਚ ਦਿਹਾਤੀ ਮਜ਼ਦੂਰ ਸਭਾ ਵਲੋਂ ਬ੍ਰਾਂਚ ਪ੍ਰਿੰਗੜੀ ਦੀ ਚੋਣ ਕੀਤੀ ਗਈ, ਜਿਸ ਵਿਚ ਲਖਵਿੰਦਰ ਸਿੰਘ ਪ੍ਰਧਾਨ ਬਿੱਲਾ ਸਿੰਘ ਸਕੱਤਰ ਚੁਣੇ ਜਾਣ ਤੋਂ ਇਲਾਵਾ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਜਸਵੰਤ ਸਿੰਘ ਭਿੱਖੀਵਿੰਡ ਅਤੇ ਸੰਤੋਖ ਸਿੰਘ ਮੱਖੀ ਕਲਾਂ ਆਦਿ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ਵਿਚ ਅਕਾਲ ਅਕੈਡਮੀ ਢੋਟੀਆਂ ਦੀਆਂ ਵਿਦਿਆਰਥਣਾਂ ਨੇ ਮਾ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰਜੀਤ ਸਿੰਘ ਭਲਾਈਪੁਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।