07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

3 ਕਿੱਲੋ ਹੈਰੋਇਨ, 930 ਗ੍ਰਾਮ ਅਫ਼ੀਮ ਅਤੇ 950 ਗ੍ਰਾਮ ਆਈਸ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ - ਐੱਸ.ਪੀ.(ਡੀ) ਰਿਪੁਤਪਨ ਸਿੰਘ

ਤਰਨ ਤਾਰਨ, 6 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਤਰਨ ਤਾਰਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਤਿੰਨ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 3 ਕਿਲੋ ਹੈਰੋਇਨ, 930 ਗ੍ਰਾਮ ਅਫੀਮ ਅਤੇ 950 ਗ੍ਰਾਮ ਆਈਸ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ.

ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ.ਪੀ.(ਡੀ) ਰਿਪੁਤਪਨ ਸਿੰਘ, ਨਾਲ ਡੀ.ਐੱਸ.ਪੀ. ਅਤੁਲ ਸੋਨੀ, ਐੱਸ.ਐੱਚ.ਓ. ਹਰਪ੍ਰੀਤ ਸਿੰਘ। ਤਸਵੀਰ - ਲਵਲੀ 07-10-2026
ਤਰਨ ਤਾਰਨ, 6 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਤਰਨ ਤਾਰਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਤਿੰਨ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 3 ਕਿਲੋ ਹੈਰੋਇਨ, 930 ਗ੍ਰਾਮ ਅਫੀਮ ਅਤੇ 950 ਗ੍ਰਾਮ ਆਈਸ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ.ਪੀ.(ਡੀ) ਰਿਪੁਤਪਨ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਡੀ.ਆਈ.ਜੀ. ਫਿਰੋਜਪੁਰ ਰੇਂਜ ਸਨੇਹਦੀਪ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਵਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ.ਐੱਸ.ਪੀ.ਭਿੱਖੀਵਿੰਡ ਅਤੁਲ ਸੋਨੀ ਦੀ ਨਿਗਰਾਨੀ ਹੇਠ ਥਾਣਾ ਭਿੱਖੀਵਿੰਡ ਦੇ ਮੁਖੀ ਹਰਪ੍ਰੀਤ ਸਿੰਘ ਵਲੋਂ ਨਸ਼ੇ ਦੀ ਤਸਕਰੀ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ। ਜਿਸ ਤਹਿਤ ਥਾਣਾ ਭਿੱਖੀਵਿੰਡ ਦੀ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਪੁਲਿਸ ਪਾਰਟੀ ਵਲੋਂ ਸ਼ੱਕ ਦੇ ਆਧਾਰ ’ਤੇ ਇਕ ਕਾਰ ਨੰਬਰ ਸੀ.ਐੱਚ-01-ਏ.ਡਬਲਯੂ-9271 ਨੂੰ ਰੋਕਿਆ ਗਿਆ। ਜਿਸ ਵਿਚ 3 ਵਿਅਕਤੀ ਸਵਾਰ ਸਨ, ਜਿਹਨਾਂ ਦੀ ਸ਼ੱਕ ਦੇ ਅਧਾਰ ’ਤੇ ਤਲਾਸ਼ੀ ਕੀਤੀ ਗੲ। ਤਲਾਸ਼ੀ ਦੌਰਾਨ ਕਾਰ ਵਿਚੋਂ 3 ਕਿੱਲੋ ਹੈਰੋਇਨ, 930 ਗ੍ਰਾਮ ਅਫੀਮ ਅਤੇ 950 ਗ੍ਰਾਮ ਆਈਸ ਬਰਾਮਦ ਕੀਤੀ ਗਈ। ਗ੍ਰਿਫਤਾਰ ਕੀਤੇ ਗਏ ਵਿਅਤਕੀਆਂ ਦੀ ਪਛਾਣ ਅਵਤਾਰ ਸਿੰਘ ਉਰਫ਼ ਭੜਕੀਲਾ ਪੁੱਤਰ ਸੁਖਚੈਨ ਸਿੰਘ ਹਾਲ ਵਾਸੀ ਕੱਲੋਲੀ ਬਾਬਾ ਦੀਪ ਸਿੰਘ ਪਹੂਵਿੰਡ ਭਿੱਖੀਵਿੰਡ, ਹਰਚੰਦ ਸਿੰਘ ਪੱਤਰ ਜਸਬੀਰ ਸਿੰਘ ਵਾਸੀ ਮਸਤਗੜ੍ਹ ਖੇਮਕਰਨ, ਅਤੇ ਹਰਮਨਪ੍ਰੀਤ ਸਿੰਘ ਉਰਫ਼ ਸੰਨੀ ਪੁੱਤਰ ਭੂਪਿੰਦਰ ਸਿੰਘ ਵਾਸੀ ਗੁਰੂ ਨਾਨਕਪੁਰਾ ਰੋਡ ਸ਼ਾਹ ਕਲੋਨੀ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਤਸਕਰਾਂ ਖਿਲਾਫ਼ ਭਿੱਖੀਵਿੰਡ ਵਿਖੇ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਮੱਢਲੀ ਜਾਂਚ ਦੌਰਾਨ ਬਰਾਮਦ ਨਸ਼ੀਲੇ ਪਦਾਰਥਾਂ ਦੇ ਸਰੋਤ, ਸਪਲਾਈ ਅਤੇ ਇਸ ਪਿੱਛੇ ਕੰਮ ਕਰ ਰਹੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਇਹ ਪਤਾ ਲਗਾਉਣ ਲਈ ਵੀ ਤਫਤੀਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਨਸ਼ੀਲੇ ਪਦਾਰਥ ਕਿੱਥੋਂ ਪ੍ਰਾਪਤ ਕੀਤੇ ਗਏ ਸਨ ਅਤੇ ਇਨ੍ਹਾਂ ਦੀ ਸਪਲਾਈ ਕਿਹੜੇ ਇਲਾਕਿਆਂ ਵਿਚ ਕੀਤੀ ਜਾਣੀ ਸੀ। ਗ੍ਰਿਫਤਾਰ ਤਸਕਰਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਵਤਾਰ ਸਿੰਘ ਅਤੇ ਹਰਚੰਦ ਸਿੰਘ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਪਿਛਲੀ ਖ਼ਬਰ ਪੰਜਾਬ ਵਾਸੀ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਹਲੇ- ਇੰਦਰਜੀਤ ਸਿੰਘ ਅਗਲੀ ਖ਼ਬਰ ਪੱਟੀ ਹਲਕੇ ਦੇ ਪਿੰਡ ਲੌਹਕਾ ਕਲਾਂ ਤੋਂ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।