09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਯੁਵਕ ਮੇਲੇ ’ਚ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਦੀ ਸ਼ਾਨਦਾਰ ਝੰਡੀ

ਚੋਹਲਾ ਸਾਹਿਬ, 8 ਅਕਤੂਬਰ (ਬਲਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਏ ਗਏ ਬੀ-ਜ਼ੋਨ ਯੁਵਕ ਮੇਲੇ 2026 ਵਿਚ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਆਪਣੀ ਕਲਾ, ਸੱਭਿਆਚਾਰਕ ਪ੍ਰਤਿਭਾ ਅਤੇ ਰਚਨਾਤਮਕ ਸਮਰੱਥਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਪਹਿਲੀ ਰਨਰ-ਅੱਪ ਟਰਾਫੀ ਆਪਣੇ ਨਾਂਅ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ । ਯੁਵਕ ਮੇਲੇ ਦੌਰਾਨ ਵੱਖ-ਵੱਖ ਕਲਾਤਮਕ ਅਤੇ ਸੱਭਿਆਚਾਰਕ ਮੁਕਾਬਲਿਆਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 09-10-2026
ਚੋਹਲਾ ਸਾਹਿਬ, 8 ਅਕਤੂਬਰ (ਬਲਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਏ ਗਏ ਬੀ-ਜ਼ੋਨ ਯੁਵਕ ਮੇਲੇ 2026 ਵਿਚ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਆਪਣੀ ਕਲਾ, ਸੱਭਿਆਚਾਰਕ ਪ੍ਰਤਿਭਾ ਅਤੇ ਰਚਨਾਤਮਕ ਸਮਰੱਥਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਪਹਿਲੀ ਰਨਰ-ਅੱਪ ਟਰਾਫੀ ਆਪਣੇ ਨਾਂਅ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ । ਯੁਵਕ ਮੇਲੇ ਦੌਰਾਨ ਵੱਖ-ਵੱਖ ਕਲਾਤਮਕ ਅਤੇ ਸੱਭਿਆਚਾਰਕ ਮੁਕਾਬਲਿਆਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਨਾ ਸਿਰਫ਼ ਮੁਕਾਬਲਿਆਂ ਵਿਚ ਸ਼ਾਨਦਾਰ ਸਥਾਨ ਹਾਸਲ ਕੀਤੇ, ਸਗੋਂ ਆਪਣੀ ਮਿਹਨਤ, ਅਨੁਸ਼ਾਸਨ ਅਤੇ ਤਿਆਰੀ ਦਾ ਵੀ ਬਾਖੂਬੀ ਪ੍ਰਦਰਸ਼ਨ ਕੀਤਾ। ਕਾਲਜ ਨੇ ਕਲਾਸੀਕਲ ਪ੍ਰਕਸ਼ਨ, ਗ਼ਜ਼ਲ, ਗਰੁੱਪ ਸ਼ਬਦ ਅਤੇ ਅੰਗਰੇਜ਼ੀ ਭਾਸ਼ਣ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਦੀ ਪੇਸ਼ਕਾਰੀ ਨੂੰ ਖ਼ਾਸ ਸਰਾਹਨਾ ਮਿਲੀ। ਇਸੇ ਤਰ੍ਹਾਂ ਕਲਾਸੀਕਲ ਵੋਕਲ, ਫੋਕ ਆਰਕੈਸਟਰਾ, ਪੰਜਾਬੀ ਭਾਸ਼ਣ, ਲੋਕ ਗੀਤ, ਪੱਖੀ ਅਤੇ ਪੀੜੀ ਬੁਨਣ ਦੇ ਮੁਕਾਬਲਿਆਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਬਹੁਪੱਖੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਵਲੋਂ ਪੰਜਾਬੀ ਲੋਕ-ਵਿਰਾਸਤ, ਸੰਗੀਤ ਅਤੇ ਸੱਭਿਆਚਾਰ ਨਾਲ ਜੁੜੀ ਪੇਸ਼ਕਾਰੀ ਨੇ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਇਸ ਤੋਂ ਇਲਾਵਾ ਫੋਟੋਗ੍ਰਾਫੀ, ਕਵੀਸ਼ਰੀ, ਡਿਬੇਟ, ਲੁੱਡੀ ਅਤੇ ਫੁਲਕਾਰੀ ਦੇ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸ਼੍ਰੇਣੀਆਂ ਵਿਚ ਕੁੱਲ 4 ਪਹਿਲੇ, 6 ਦੂਜੇ ਅਤੇ 5 ਤੀਜੇ ਸਥਾਨ ਹਾਸਲ ਕਰਦਿਆਂ ਓਵਰਆਲ ਪਹਿਲੀ ਰਨਰ-ਅੱਪ ਟਰਾਫੀ ਆਪਣੇ ਨਾਂਅ ਕੀਤੀ ਕਾਲਜ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਨੇ ਜੇਤੂ ਵਿਦਿਆਰਥੀਆਂ, ਸਮੂਹ ਪ੍ਰਤੀਯੋਗੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਉਪਲੱਬਧੀ ਵਿਦਿਆਰਥੀਆਂ ਦੀ ਲਗਨ, ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਲਜ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਯੂਥ ਫੈਸਟੀਵਲ ਵਰਗੇ ਮੰਚਾਂ ’ਤੇ ਕੀਤੀਆਂ ਜਾਂਦੀਆਂ ਪ੍ਰਾਪਤੀਆਂ ਨਾ ਸਿਰਫ਼ ਸੰਸਥਾ ਦਾ ਮਾਣ ਵਧਾਉਂਦੀਆਂ ਹਨ, ਸਗੋਂ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਪੰਜਾਬੀ ਵਿਰਾਸਤ, ਕਲਾ ਅਤੇ ਸੱਭਿਆਚਾਰ ਨਾਲ ਜੋੜਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇੰਜੀ. ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਉਤਸ਼ਾਹ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਦੀਆਂ ਕਲਾਤਮਕ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਰਹੇਗਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਭਿੱਖੀਵਿੰਡ ਵਿਖੇ ਸੀ.ਪੀ.ਆਈ.ਐੱਮ. ਵਲੋਂ ਚੀਫ਼ ਚੋਣ ਕਮਿਸ਼ਨ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਪਰਾਲੀ ਸਾੜਨ ਦੀ ਬਜਾਇ ਵਿਗਿਆਨਕ ਤਰੀਕੇ ਨਾਲ ਪ੍ਰਬੰਧ ਕਰਨ ਕਿਸਾਨ - ਡਾ. ਭੁਪਿੰਦਰ ਸਿੰਘ ਏ.ਓ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।