10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਵਲੋਂ ਹਾਕੀ ਖਿਡਾਰਨ ਬਲਜੀਤ ਕੌਰ ਦਾ ਸਨਮਾਨ

ਤਰਨ ਤਾਰਨ, 9 ਅਕਤੂਬਰ (ਇਕਬਾਲ ਸਿੰਘ ਸੋਢੀ)–ਜਾਪਾਨ ਵਿਖੇ ਹੋਈਆਂ ਏਸ਼ਿਆਈ ਖੇਡਾਂ ਵਿਚ ਮਹਿਲਾ ਹਾਕੀ ਮੁਕਾਬਲੇ ਦੌਰਾਨ ਸੋਨ ਤਮਗਾ ਜਿੱਤ ਕੇ ਦੇਸ਼ ਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕਰਨ ਵਾਲੀ ਹਾਕੀ ਖਿਡਾਰਨ ਬਲਜੀਤ ਕੌਰ ਦਾ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸੁਸਾਇਟੀ ਦੇ ਅਹੁਦੇਦਾਰਾਂ ਨੇ ਬਲਜੀਤ ਕੌਰ ਦੇ ਗ੍ਰਹਿ ਪਿੰਡ ਕੱਕਾ ਕੰਡਿਆਲਾ ਵਿਖੇ ਪਹੁੰਚ ਕੇ ਉਸ ਨੂੰ ਸਨਮਾਨਿਤ ਕੀਤਾ ਅਤੇ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਉਸ ਦੀ ਹੌਸਲਾ ਅਫ਼ਜ਼ਾਈ ਕੀਤੀ।

ਅਜੀਤ ਡੈਸਕ 10-10-2026
ਤਰਨ ਤਾਰਨ, 9 ਅਕਤੂਬਰ (ਇਕਬਾਲ ਸਿੰਘ ਸੋਢੀ)–ਜਾਪਾਨ ਵਿਖੇ ਹੋਈਆਂ ਏਸ਼ਿਆਈ ਖੇਡਾਂ ਵਿਚ ਮਹਿਲਾ ਹਾਕੀ ਮੁਕਾਬਲੇ ਦੌਰਾਨ ਸੋਨ ਤਮਗਾ ਜਿੱਤ ਕੇ ਦੇਸ਼ ਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕਰਨ ਵਾਲੀ ਹਾਕੀ ਖਿਡਾਰਨ ਬਲਜੀਤ ਕੌਰ ਦਾ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸੁਸਾਇਟੀ ਦੇ ਅਹੁਦੇਦਾਰਾਂ ਨੇ ਬਲਜੀਤ ਕੌਰ ਦੇ ਗ੍ਰਹਿ ਪਿੰਡ ਕੱਕਾ ਕੰਡਿਆਲਾ ਵਿਖੇ ਪਹੁੰਚ ਕੇ ਉਸ ਨੂੰ ਸਨਮਾਨਿਤ ਕੀਤਾ ਅਤੇ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਉਸ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਬਲਜੀਤ ਕੌਰ ਦੀ ਇਹ ਸ਼ਾਨਦਾਰ ਪ੍ਰਾਪਤੀ ਸਮੁੱਚੇ ਜ਼ਿਲ੍ਹਾ ਤਰਨ ਤਾਰਨ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਛੋਟੇ ਜਿਹੇ ਪਿੰਡ ਕੱਕਾ ਕੰਡਿਆਲਾ ਤੋਂ ਉੱਠ ਕੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਣਾ ਅਤੇ ਦੇਸ਼ ਲਈ ਸੋਨ ਤਮਗਾ ਜਿੱਤਣਾ ਉਸ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਦ੍ਰਿੜ੍ਹ ਇਰਾਦੇ ਅਤੇ ਲਗਨ ਦਾ ਪ੍ਰਮਾਣ ਹੈ। ਉਨ੍ਹਾਂ ਭਾਰਤੀ ਹਾਕੀ ਟੀਮ ਨੂੰ ਸਾਲ 2028 ਵਿਚ ਲਾਸ ਏਂਜਲਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ’ਤੇ ਵੀ ਬਲਜੀਤ ਕੌਰ ਨੂੰ ਵਧਾਈ ਦਿੱਤੀ। ਇਸ ਮੌਕੇ ਸੁਸਾਇਟੀ ਦੇ ਮੀਤ ਪ੍ਰਧਾਨ ਬਾਬਾ ਮੰਗਤ ਸਿੰਘ, ਖ਼ਜ਼ਾਨਚੀ ਹਰਪ੍ਰੀਤ ਕੌਰ, ਸਕੱਤਰ ਭਾਈ ਲਖਮੀਰ ਸਿੰਘ, ਜਨਰਲ ਸਕੱਤਰ ਰਵਿੰਦਰ ਸਿੰਘ, ਆਨੰਦ ਵੈਦ , ਬਾਬਾ ਅਮਰ ਸਿੰਘ, ਜਸਵੰਤ ਸਿੰਘ, ਲਖਵਿੰਦਰ ਸਿੰਘ, ਪ੍ਰੀਤ ਗਿੱਲ, ਤਰਸੇਮ ਸਿੰਘ, ਮੁੱਖ ਸਲਾਹਕਾਰ ਕੈਪਟਨ ਹੀਰਾ ਸਿੰਘ, ਸੁਖਵੰਤ ਸਿੰਘ, ਨਿਸ਼ਾਨ ਸਿੰਘ ਤੇ ਜਸਵੰਤ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਮਿਲਕਿੰਗ ਮਸ਼ੀਨ ਅਤੇ ਆਧੁਨਿਕ ਕੈਟਲ ਸ਼ੈੱਡ ’ਤੇ ਅਨੁਸੂਚਿਤ ਜਾਤੀ ਵਰਗ ਦੇ ਕਿਸਾਨਾਂ ਨੂੰ ਮਿਲੇਗੀ ਭਾਰੀ ਸਬਸਿਡੀ ਅਗਲੀ ਖ਼ਬਰ ਰਸ਼ਪਾਲ ਸਿੰਘ ਬੋਪਾਰਾਏ ਨੇ ਪੰਜਾਬ ਕਾਂਗਰਸ ਪ੍ਰਧਾਨ ਵਿਧਾਇਕ ਪਰਗਟ ਸਿੰਘ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।