10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 9 ਅਕਤੂਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਮਾਮਲੇ ਵਿਚ ਇਕ ਵਿਅਕਤੀ ਤੋਂ ਇਲਾਵਾ ਇਸ ਕੰਮ ਵਿਚ ਉਸ ਦਾ ਸਾਥ ਦੇਣ ’ਤੇ 2 ਹੋਰਨਾਂ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ 17 ਸਾਲ ਹੈ ਅਤੇ ਉਹ ਨਾਬਾਲਗ ਹੈ, ਨੂੰ ਵਿਆਹ ਦਾ ਝਾਂਸਾ ਦੇ ਕੇ ਰਹਿਮਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਲੁਹਾਰ ਭਜਾ ਲੈ ਗਿਆ ਹੈ ਅਤੇ ਇਸ ਕੰਮ ਵਿਚ ਉਸ ਦਾ ਸਾਥ ਸੁਖਦੀਪ ਸਿੰਘ ਪੁੱਤਰ ਸੁਖਦੇਵ ਅਤੇ ਵਿਪਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਅਨ ਲੁਹਾਰ ਵਲੋਂ ਦਿੱਤਾ ਗਿਆ ਹੈ।

ਅਜੀਤ ਡੈਸਕ 10-10-2026
ਤਰਨ ਤਾਰਨ, 9 ਅਕਤੂਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਮਾਮਲੇ ਵਿਚ ਇਕ ਵਿਅਕਤੀ ਤੋਂ ਇਲਾਵਾ ਇਸ ਕੰਮ ਵਿਚ ਉਸ ਦਾ ਸਾਥ ਦੇਣ ’ਤੇ 2 ਹੋਰਨਾਂ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ 17 ਸਾਲ ਹੈ ਅਤੇ ਉਹ ਨਾਬਾਲਗ ਹੈ, ਨੂੰ ਵਿਆਹ ਦਾ ਝਾਂਸਾ ਦੇ ਕੇ ਰਹਿਮਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਲੁਹਾਰ ਭਜਾ ਲੈ ਗਿਆ ਹੈ ਅਤੇ ਇਸ ਕੰਮ ਵਿਚ ਉਸ ਦਾ ਸਾਥ ਸੁਖਦੀਪ ਸਿੰਘ ਪੁੱਤਰ ਸੁਖਦੇਵ ਅਤੇ ਵਿਪਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਅਨ ਲੁਹਾਰ ਵਲੋਂ ਦਿੱਤਾ ਗਿਆ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮਾਤਾ ਗੰਗਾ ਗਰਲਜ਼ ਕਾਲਜ ਵਿਖੇ ਯੁਵਾ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।