11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ, 7 ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)— ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਪੱਟੀ ਵਿਖੇ ਮਨਜਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਤਲਵੰਡੀ ਸ਼ੋਭਾ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ 30 ਸਤੰਬਰ ਨੂੰ ਉਹ ਸਿਵਲ ਹਸਪਤਾਲ ਘਰਿਆਲਾ ਦੇ ਨਜ਼ਦੀਕ ਖੜਾ ਸੀ ਅਤੇ ਉਸ ਦਾ ਚਾਚਾ ਕੇਵਲ ਸਿੰਘ ਪੁੱਤਰ ਦਲਬੀਰ ਸਿੰਘ ਸਵਿਫਟ ਗੱਡੀ ’ਤੇ ਚਾਹ ਲੈ ਕੇ ਆ ਰਿਹਾ ਸੀ ਤਾਂ ਉਸ ਸਮੇਂ ਪਿੱਛੋ ਦੋ ਗੱਡੀਆਂ ਇਕ ਸਵਿਫਟ ਕਾਰ ਨੰਬਰ ਪੀ.

ਅਜੀਤ ਡੈਸਕ 11-10-2026
ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)— ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਪੱਟੀ ਵਿਖੇ ਮਨਜਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਤਲਵੰਡੀ ਸ਼ੋਭਾ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ 30 ਸਤੰਬਰ ਨੂੰ ਉਹ ਸਿਵਲ ਹਸਪਤਾਲ ਘਰਿਆਲਾ ਦੇ ਨਜ਼ਦੀਕ ਖੜਾ ਸੀ ਅਤੇ ਉਸ ਦਾ ਚਾਚਾ ਕੇਵਲ ਸਿੰਘ ਪੁੱਤਰ ਦਲਬੀਰ ਸਿੰਘ ਸਵਿਫਟ ਗੱਡੀ ’ਤੇ ਚਾਹ ਲੈ ਕੇ ਆ ਰਿਹਾ ਸੀ ਤਾਂ ਉਸ ਸਮੇਂ ਪਿੱਛੋ ਦੋ ਗੱਡੀਆਂ ਇਕ ਸਵਿਫਟ ਕਾਰ ਨੰਬਰ ਪੀ.ਬੀ. 46 ਏ.ਪੀ. 4803 ਅਤੇ ਦੂਸਰੀ ਗੱਡੀ ਸਕਾਰਪਿਓ ਨੰਬਰ ਪੀ.ਬੀ. 38 ਈ. 9008 ਤੇਜ ਰਫਤਾਰ ਆਈਆਂ। ਜਿਸ ਵਿਚੋਂ ਇੰਦਰਜੀਤ ਸਿੰਘ ਪੁੱਤਰ ਪ੍ਰਕਾਸ਼, ਗੁਰਸੇਵਕ ਸਿੰਘ ਪੁੱਤਰ ਗੁਰਬਚਨ ਸਿੰਘ, ਗੁਰਮੀਤ ਸਿੰਘ ਪੁੱਤਰ ਗੁਰਬਚਨ ਸਿੰਘ, ਦਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ, ਮਨਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ, ਹਰਪਾਲ ਸਿੰਘ ਪੁੱਤਰ ਅਜੀਤ ਸਿੰਘ, ਸਾਵਨ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀਅਨ ਤਲਵੰਡੀ ਸ਼ੋਭਾ ਸਿੰਘ ਹਥਿਆਰਾਂ ਨਾਲ ਲੈਸ ਹੋ ਕੇ ਨਿਕਲੇ ਅਤੇ ਮੇਰੇ ਚਾਚੇ ਕੇਵਲ ਸਿੰਘ ਉਪਰ ਹਮਲਾ ਕਰ ਦਿੱਤਾ ਅਤੇ ਉਸ ਨੂੰ ਗੰਭੀਰ ਸੱਟਾਂ ਮਾਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਫ਼ਰਾਰ ਹੋ ਗਏ। ਮੈਂ ਜ਼ਖਮੀ ਹੋਏ ਆਪਣੇ ਚਾਚੇ ਕੇਵਲ ਸਿੰਘ ਨੂੰ ਪਹਿਲਾਂ ਸਿਵਲ ਹਸਪਤਾਲ ਘਰਿਆਲਾ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸਦੀ ਹਾਲਤ ਨਾਜੁਕ ਹੋਣ ’ਤੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਅਤੇ ਬਾਅਦ ਵਿਚ ਅਸੀਂ ਮਿਲਟਰ ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾ ਦਿੱਤਾ ਅਤੇ ਮਿਲਟਰੀ ਹਸਪਤਾਲ ਵਾਲਿਆਂ ਨੇ ਚੰਗੀਗੜ ਮਿਲਟਰੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਹੈ, ਜਿਥੇ ਉਹ ਜੇਰੇ ਇਲਾਜ ਹਨ। ਜਾਂਚ ਅਧਿਕਾਰੀ ਏ.ਐੱਸ.ਆਈ.ਕੁਲਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਗੁਰੂ ਘਰਾਂ ’ਚ ਮੇਲਿਆਂ ਦੌਰਾਨ ਨੌਜਵਾਨਾਂ ਦੀ ਹੁੱਲ੍ਹੜਬਾਜ਼ੀ ਰੋਕਣ ਲਈ ਸ਼੍ਰੋਮਣੀ ਕਮੇਟੀ, ਪੁਲਿਸ ਪ੍ਰਸ਼ਾਸਨ ਤੇ ਮਾਪੇ ਵਿ... ਅਗਲੀ ਖ਼ਬਰ ਬੱਚਿਆਂ ਦੇ ਵਜ਼ੀਫਿਆਂ ਵਿਚ ਹੇਰਾਫੇਰੀ ਕਰਨ ’ਤੇ ਪ੍ਰਿੰਸੀਪਲ ਸਮੇਤ 2 ਹੋਰਨਾਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।