ਜ਼ਿਲ੍ਹਾ ਤਰਨ ਤਾਰਨ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਸਫ਼ਲਤਾਪੂਰਵਕ ਮੁਕੰਮਲ
-ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਵੋਟਰ ਸੂਚੀਆਂ
ਤਰਨ ਤਾਰਨ, 12 ਅਕਤੂਬਰ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਚੋਣ ਅਫ਼ਸਰ ਮ-ਕਮ- ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ.
ਤਰਨ ਤਾਰਨ, 12 ਅਕਤੂਬਰ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਚੋਣ ਅਫ਼ਸਰ ਮ-ਕਮ- ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ) ਸਫਲਤਾਪੂਰਵਕ ਮੁਕੰਮਲ ਹੋ ਗਈ ਹੈ ਅਤੇ ਅੰਤਿਮ ਪ੍ਰਕਾਸ਼ਨ ਸਮੇਂ ਜ਼ਿਲ੍ਹੇ ਵਿਚ 7,43,377 ਵੋਟਰ ਹਨ। ਇਸ ਮੌਕੇ ਉਨ੍ਹਾਂ ਵਲੋਂ ਰਾਜਨੀਤਕ ਪਾਰਟੀਆਂ ਦੇ ਨੁੰਮਾਇੰਦਿਆਂ ਨੂੰ ਵੋਟਰ ਸੂਚੀਆਂ ਦਾ ਇਕ-ਇਕ ਸੈੱਟ ਅਤੇ ਸੀ.ਡੀ ਵੀ ਪ੍ਰਦਾਨ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਦੱਸਿਆ ਕਿ ਘਰ-ਘਰ (ਹਾਊਸ ਟੂ ਹਾਊਸ) ਪੜਾਅ ਵਿਚ 74,192 ਵੋਟਰਾਂ ਦੀ ਪਛਾਣ ਗੈਰਹਾਜ਼ਰ, ਸ਼ਿਫਟ, ਡੈੱਡ ਅਤੇ ਡੁਪਲੀਕੇਟ ਵਜੋਂ ਕੀਤੀ ਗਈ ਸੀ ਅਤੇ ਇਸ ਲਈ 13 ਅਗਸਤ 2026 ਨੂੰ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਵਿਚ 7,03,161 ਵੋਟਰ ਸਨ। ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਅਤੇ ਨੋਟਿਸਾਂ ਦੇ ਪੜਾਅ ਦੌਰਾਨ 4,032 ਵੋਟਰਾਂ ਨੂੰ ਸੂਚੀਆਂ ਵਿਚੋਂ ਹਟਾ ਦਿੱਤਾ ਗਿਆ ਸੀ। ਹਾਲਾਂਕਿ ਇਸ ਪੜਾਅ ਦੌਰਾਨ ਲਗਪਗ 44,248 ਵੋਟਰ ਸ਼ਾਮਿਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੇਕਰ ਅਸੀਂ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਤੋਂ ਪਹਿਲਾਂ ਅਤੇ ਵਿਸ਼ੇਸ਼ ਗਹਿਰੀ ਸੁਧਾਈ ਤੋਂ ਬਾਅਦ ਦੀ ਵੋਟਰ ਸੂਚੀ ਦੀ ਤੁਲਨਾ ਕਰੀਏ ਤਾਂ 33,976 ਵੋਟਰਾਂ ਦਾ ਅੰਤਰ ਹੈ। ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੀ ਸਕਾਰਾਤਮਕ ਭੂਮਿਕਾ ਅਤੇ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ (ਬੀ. ਐਲ.ਏ.) ਦੁਆਰਾ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਗਾਤਾਰ ਸੋਧ ਅਧੀਨ ਨਵੇਂ ਵੋਟਰ ਫਾਰਮ ਉਨ੍ਹਾਂ ਦੇ ਭਰੇ ਜਾ ਸਕਦੇ ਹਨ, ਜੋ ਨਿਰਧਾਰਤ ਸਮੇਂ ਵਿਚ ਯੋਗਤਾ ਪ੍ਰਾਪਤ ਕਰ ਚੁੱਕੇ ਹਨ ਜਾਂ ਯੋਗਤਾ ਪ੍ਰਾਪਤ ਕਰ ਰਹੇ ਹਨ। ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦਿਆਂ ਨੇ ਜ਼ਿਲ੍ਹੇ ਵਿਚ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਪ੍ਰਕਿਰਿਆ ’ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸਦੇ ਸਫਲਤਾਪੂਰਵਕ ਸੰਪੂਰਨ ਹੋਣ ’ਤੇ ਵਧਾਈ ਦਿੱਤੀ। ਇਸ ਮੌਕੇ ਤਹਿਸੀਲਦਾਰ ਚੋਣਾਂ ਇੰਦਰਜੀਤ ਸਿੰਘ ਅਤੇ ਚੋਣ ਕਾਨੂੰਗੋ ਦਿਲਬਾਗ ਸਿੰਘ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਤੋਂ ਗੁਰਭੇਜ ਸਿੰਘ, ਕਾਂਗਰਸ ਤੋਂ ਬਰਕਤ ਸਿੰਘ ਵੋਹਰਾ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਤੋਂ ਹੀਰਾ ਸਿੰਘ, ਭਾਰਤੀ ਕਮਿਊਨਿਸਟ ਪਾਰਟੀ ਤੋਂ ਚਰਨ ਸਿੰਘ ਅਤੇ ਆਮ ਆਦਮੀ ਪਾਰਟੀ ਤੋਂ ਮਨਦੀਪ ਸਿੰਘ ਹਾਜ਼ਰ ਸਨ।