13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਚੋਰਾਂ ਨੇ ਘਰ ’ਚੋਂ ਨਕਦੀ ਅਤੇ ਗਹਿਣੇ ਕੀਤੇ ਚੋਰੀ

ਤਰਨ ਤਾਰਨ, 12 ਅਕਤੂਬਰ (ਪਰਮਜੀਤ ਜੋਸ਼ੀ)— ਤਰਨ ਤਾਰਨ ਸ਼ਹਿਰ ਵਿਚ ਚੋਰੀ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਦੀ ਤਾਜਾ ਘਟਨਾ ਉਦੋਂ ਦੇਖਣ ਨੂੰ ਮਿਲੀ ਜਦੋਂ ਸਥਾਨਿਕ ਸ਼ਹਿਰ ਦੇ ਬਾਠ ਰੋਡ ਉਪਰ ਇਕ ਘਰ ਵਿਚ ਚੋਰਾਂ ਨੇ ਦਾਖਲ ਹੋ ਕੇ ਗਹਿਣੇ ਅਤੇ ਨਗਦੀ ਚੋਰੀ ਕਰ ਲਈ। ਚੋਰੀ ਸੰਬੰਧੀ ਜਾਣਕਾਰੀ ਦਿੰਦੀ ਹੋਈ ਕਰਮਜੀਤ ਕੌਰ ਪਤਨੀ ਮਨਜਿੰਦਰ ਸਿੰਘ ਵਾਸੀ ਬਾਠ ਰੋਡ ਗਲੀ ਨੰਬਰ 1 ਸਾਹਮਣੇ ਦਾਣਾ ਮੰਡੀ ਤਰਨ ਤਾਰਨ ਨੇ ਦੱਸਿਆ ਕਿ 12 ਅਕਤੂਬਰ ਦੀ ਤੜਕਸਾਰ ਚੋਰਾਂ ਨੇ ਉਸਦੇ ਘਰ ਦਾ ਦਰਵਾਜਾ ਤੋੜ ਕੇ ਕੀਮਤੀ ਸਮਾਨ ਚੋਰੀ ਕਰ ਲਿਆ ਹੈ, ਜਿਸ ਦਾ ਪਤਾ ਉਨ੍ਹਾਂ ਨੂੰ ਸਵੇਰੇ ਉਠਣ ਸਮੇਂ ਲੱਗਿਆ।

ਅਜੀਤ ਡੈਸਕ 13-10-2026
ਤਰਨ ਤਾਰਨ, 12 ਅਕਤੂਬਰ (ਪਰਮਜੀਤ ਜੋਸ਼ੀ)— ਤਰਨ ਤਾਰਨ ਸ਼ਹਿਰ ਵਿਚ ਚੋਰੀ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਦੀ ਤਾਜਾ ਘਟਨਾ ਉਦੋਂ ਦੇਖਣ ਨੂੰ ਮਿਲੀ ਜਦੋਂ ਸਥਾਨਿਕ ਸ਼ਹਿਰ ਦੇ ਬਾਠ ਰੋਡ ਉਪਰ ਇਕ ਘਰ ਵਿਚ ਚੋਰਾਂ ਨੇ ਦਾਖਲ ਹੋ ਕੇ ਗਹਿਣੇ ਅਤੇ ਨਗਦੀ ਚੋਰੀ ਕਰ ਲਈ। ਚੋਰੀ ਸੰਬੰਧੀ ਜਾਣਕਾਰੀ ਦਿੰਦੀ ਹੋਈ ਕਰਮਜੀਤ ਕੌਰ ਪਤਨੀ ਮਨਜਿੰਦਰ ਸਿੰਘ ਵਾਸੀ ਬਾਠ ਰੋਡ ਗਲੀ ਨੰਬਰ 1 ਸਾਹਮਣੇ ਦਾਣਾ ਮੰਡੀ ਤਰਨ ਤਾਰਨ ਨੇ ਦੱਸਿਆ ਕਿ 12 ਅਕਤੂਬਰ ਦੀ ਤੜਕਸਾਰ ਚੋਰਾਂ ਨੇ ਉਸਦੇ ਘਰ ਦਾ ਦਰਵਾਜਾ ਤੋੜ ਕੇ ਕੀਮਤੀ ਸਮਾਨ ਚੋਰੀ ਕਰ ਲਿਆ ਹੈ, ਜਿਸ ਦਾ ਪਤਾ ਉਨ੍ਹਾਂ ਨੂੰ ਸਵੇਰੇ ਉਠਣ ਸਮੇਂ ਲੱਗਿਆ। ਚੋਰਾਂ ਵਲੋਂ ਕਰੀਬ 3 ਤੋਲੇ ਸੋਨੇ ਦੇ ਗਹਿਣੇ, 50 ਹਜ਼ਾਰ ਰੁਪਏ ਅਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ ਹੈ। ਕਰਮਜੀਤ ਕੌਰ ਨੇ ਦੱਸਿਆ ਕਿ ਚੋਰੀ ਸੰਬੰਧੀ ਦਰਖਾਸਤ ਥਾਣਾ ਸਿਟੀ ਤਰਨ ਤਾਰਨ ਵਿਖੇ ਦੇ ਦਿੱਤੀ ਗਈ ਹੈ। ਥਾਣਾ ਸਿਟੀ ਪੁਲਿਸ ਦੇ ਏ.ਐੱਸ.ਆਈ. ਪ੍ਰਦੂਮਣ ਸਿੰਘ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਰਮਜੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਪਾਸੋ ਮੰਗ ਕੀਤੀ ਕਿ ਜਲਦ ਤੋ ਜਲਦ ਚੋਰਾਂ ਨੂੰ ਕਾਬੂ ਕੀਤਾ ਜਾਵੇ ਅਤੇ ਪੁਲਿਸ ਦੀ ਗਸ਼ਤ ਵਧਾਈ ਜਾਵੇ।
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਕਿਸਾਨ - ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।