13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਤਰਨ ਤਾਰਨ, 12 ਅਕਤੂਬਰ (ਪਰਮਜੀਤ ਜੋਸ਼ੀ)—ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਹਸਪਤਾਲ ਵਿਚ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਜਗਦੀਪ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਕੋਟਲੀ ਨੇ ਸ਼ਿਕਾਇਤ ਦਰਜ ਕਰਵਾਈ ਕਿ 11 ਅਕਤੂਬਰ ਨੂੰ ਉਸਦਾ ਪਿਤਾ ਮੁਖਤਿਆਰ ਸਿੰਘ ਆਪਣੇ ਮੋਟਰਸਾਈਕਲ ਨੰਬਰ ਪੀ.

ਅਜੀਤ ਡੈਸਕ 13-10-2026
ਤਰਨ ਤਾਰਨ, 12 ਅਕਤੂਬਰ (ਪਰਮਜੀਤ ਜੋਸ਼ੀ)—ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਹਸਪਤਾਲ ਵਿਚ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਜਗਦੀਪ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਕੋਟਲੀ ਨੇ ਸ਼ਿਕਾਇਤ ਦਰਜ ਕਰਵਾਈ ਕਿ 11 ਅਕਤੂਬਰ ਨੂੰ ਉਸਦਾ ਪਿਤਾ ਮੁਖਤਿਆਰ ਸਿੰਘ ਆਪਣੇ ਮੋਟਰਸਾਈਕਲ ਨੰਬਰ ਪੀ.ਬੀ. 46 ਵੀ. 7832 ’ਤੇ ਸਵਾਰ ਹੋ ਕੇ ਸੰਤਸੰਗ ਸੁਣਨ ਲਈ ਰਾਧਾ ਸੁਆਮੀ ਡੇਰਾ ਪਿੰਡ ਕੱਦਗਿੱਲ ਗਏ ਸੀ ਤਾਂ ਜਦੋਂ ਉਹ ਵਾਪਿਸ ਆ ਰਹੇ ਸੀ ਤਾਂ ਮੇਨ ਹਾਈਵੇ ਮੋੜ ਮੰਡੀ ਕੱਦਗਿੱਲ ਨਜ਼ਦੀਕ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੇ ਪਿਤੇ ਦੇ ਗੰਭੀਰ ਸੱਟਾਂ ਲੱਗ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਸੁਪਰ ਸਪੈਸਲਿਸਟੀ ਹਸਪਤਾਲ ਤਰਨ ਤਾਰਨ ਦਾਖਲ ਕਰਵਾਇਆ ਗਿਆ, ਜਿਥੇ ਉਸਦੇ ਪਿਤਾ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਏ.ਐੱਸ.ਆਈ. ਕਤਲ ਮਾਮਲੇ ਵਿਚ 2 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਝਪਟਮਾਰ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।