ਮਾਰ ਦੇਣ ਦੀ ਨੀਅਤ ਨਾਲ ਚਲਾਈਆਂ ਗੋਲੀਆਂ, ਮਾਮਲਾ ਦਰਜ
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮਾਰ ਦੇਣ ਦੀ ਨੀਅਤ ਨਾਲ ਤਿੰਨ ਵਿਅਕਤੀਆਂ ਵਲੋਂ ਇਕ ਵਿਅਕਤੀ ਉਪਰ ਗੋਲੀਆਂ ਚਲਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਪੱਟੀ ਵਿਖੇ ਜੋਬਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸੀਤੋ ਨੋ ਆਬਾਦ ਨੇ ਸ਼ਿਕਾਇਤ ਦਰਜ ਕਰਵਾਈ ਕਿ 11 ਅਕਤੂਬਰ ਨੂੰ ਉਹ ਆਪਣੇ ਘਰ ਤੋਂ ਪਿੰਡ ਨੂੰ ਦੁੱਧ ਪਾਉਣ ਲਈ ਜਾ ਰਿਹਾ ਸੀ ਤਾਂ ਰਸਤੇ ਵਿਚ ਹਰਮਨ ਮਰੜ ਪੁੱਤਰ ਲਖਵਿੰਦਰ ਸਿੰਘ ਅਤੇ ਉਸਦੇ ਸਾਥੀਆਂ ਨੇ ਰਾਹ ਰੋਕ ਕੇ ਮਾਰ ਦੇਣ ਦੀ ਨੀਅਤ ਨਾਲ ਮੇਰੇ ’ਤੇ ਗੋਲੀਆਂ ਚਲਾ ਦਿੱਤੀਆਂ।
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮਾਰ ਦੇਣ ਦੀ ਨੀਅਤ ਨਾਲ ਤਿੰਨ ਵਿਅਕਤੀਆਂ ਵਲੋਂ ਇਕ ਵਿਅਕਤੀ ਉਪਰ ਗੋਲੀਆਂ ਚਲਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਪੱਟੀ ਵਿਖੇ ਜੋਬਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸੀਤੋ ਨੋ ਆਬਾਦ ਨੇ ਸ਼ਿਕਾਇਤ ਦਰਜ ਕਰਵਾਈ ਕਿ 11 ਅਕਤੂਬਰ ਨੂੰ ਉਹ ਆਪਣੇ ਘਰ ਤੋਂ ਪਿੰਡ ਨੂੰ ਦੁੱਧ ਪਾਉਣ ਲਈ ਜਾ ਰਿਹਾ ਸੀ ਤਾਂ ਰਸਤੇ ਵਿਚ ਹਰਮਨ ਮਰੜ ਪੁੱਤਰ ਲਖਵਿੰਦਰ ਸਿੰਘ ਅਤੇ ਉਸਦੇ ਸਾਥੀਆਂ ਨੇ ਰਾਹ ਰੋਕ ਕੇ ਮਾਰ ਦੇਣ ਦੀ ਨੀਅਤ ਨਾਲ ਮੇਰੇ ’ਤੇ ਗੋਲੀਆਂ ਚਲਾ ਦਿੱਤੀਆਂ। ਵਜ਼੍ਹਾ ਰੰਜਿਸ਼ ਇਹ ਹੈ ਕਿ ਉਸਦਾ ਰਵਿੰਦਰ ਸਿੰਘ ਵਾਸੀ ਕੋਟ ਬੁੱਢਾ ਨਾਲ ਪਰਿਵਾਰਕ ਸਾਂਝਾ ਹੈ ਅਤੇ ਹਰਮਨ ਮਰੜ ਦੀ ਰਵਿੰਦਰ ਸਿੰਘ ਨਾਲ ਨਹੀਂ ਬਣਦੀ। ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਹਰਮਨ ਮਰੜ ਪੁੱਤਰ ਲਖਵਿੰਦਰ ਸਿੰਘ ਲੱਖਾ, ਜੁਗਰਾਜ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀਅਨ ਸੀਤੋ ਮਹਿ ਝੁੱਗੀਆ, ਜਿਗਰਪ੍ਰੀਤ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਤਲਵੰਡੀ ਮੋਹਰ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।