13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕੰਪਿਊਟਰ ਅਧਿਆਪਕ ਯੂਨੀਅਨ ਦੇ ਵਫ਼ਦ ਵਲੋਂ ਨਵ-ਨਿਯੁਕਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੰਗਤ ਸਿੰਘ ਨਾਲ ਕੀਤੀ ਮੁਲਾਕਾਤ

ਤਰਨ ਤਾਰਨ, 12 ਅਕਤੂਬਰ (ਪਰਮਜੀਤ ਜੋਸ਼ੀ)-ਕੰਪਿਊਟਰ ਅਧਿਆਪਕ ਯੂਨੀਅਨ ਦੇ ਇਕ ਵਫ਼ਦ ਵਲੋਂ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਸ਼ੀਤਲ ਸਿੰਘ ਅਤੇ ਸਟੇਟ ਕਮੇਟੀ ਮੈਂਬਰ ਸ੍ਰੀਮਤੀ ਰਾਖੀ ਮੰਨਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਨਵ-ਨਿਯੁਕਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੰਗਤ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਆਗੂਆਂ ਵਲੋਂ ਮੰਗਤ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਗਈ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਤੇ ਸਮੂਹ ਕੰਪਿਊਟਰ ਅਧਿਆਪਕਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ।

ਅਜੀਤ ਡੈਸਕ 13-10-2026
ਤਰਨ ਤਾਰਨ, 12 ਅਕਤੂਬਰ (ਪਰਮਜੀਤ ਜੋਸ਼ੀ)-ਕੰਪਿਊਟਰ ਅਧਿਆਪਕ ਯੂਨੀਅਨ ਦੇ ਇਕ ਵਫ਼ਦ ਵਲੋਂ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਸ਼ੀਤਲ ਸਿੰਘ ਅਤੇ ਸਟੇਟ ਕਮੇਟੀ ਮੈਂਬਰ ਸ੍ਰੀਮਤੀ ਰਾਖੀ ਮੰਨਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਨਵ-ਨਿਯੁਕਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੰਗਤ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਆਗੂਆਂ ਵਲੋਂ ਮੰਗਤ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਗਈ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਤੇ ਸਮੂਹ ਕੰਪਿਊਟਰ ਅਧਿਆਪਕਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਹਮੇਸ਼ਾਂ ਹੀ ਸਿੱਖਿਆ ਵਿਭਾਗ ਦੀ ਬਿਹਤਰੀ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਸਿੱਖਿਆ ਦੇ ਖੇਤਰ ਵਿਚ ਤਕਨਾਲੋਜੀ ਨੂੰ ਉਤਸ਼ਾਹਿਤ ਕਰਨ ਲਈ ਆਪਣਾ ਯੋਗਦਾਨ ਪਾਉਂਦੇ ਆਏ ਹਨ । ਭਵਿੱਖ ਵਿਚ ਵੀ ਕੰਪਿਊਟਰ ਅਧਿਆਪਕ ਵਿਭਾਗ ਨੂੰ ਆਪਣਾ ਪੂਰਾ ਸਹਿਯੋਗ ਦਿੰਦੇ ਰਹਿਣਗੇ। ਇਸ ਵਫ਼ਦ ਵਿਚ ਆਈ.ਸੀ.ਟੀ. ਹੈੱਡ ਮਨੀਸ਼ ਕੁਮਾਰ, ਜ਼ਿਲ੍ਹੇ ਦੇ ਸੀਨੀਅਰ ਮੈਂਬਰ ਕਰਨਜੀਤ ਸਿੰਘ, ਹਰਪ੍ਰੀਤ ਸਿੰਘ ਧੂੰਦਾ ਜਨ: ਸਕੱਤਰ, ਮਨੋਹਰ ਸਿੰਘ ਡੀ.ਐੱਮ., ਸਟੇਟ ਐਵਾਰਡੀ ਕੰਪਿਊਟਰ ਅਧਿਆਪਕ ਰੁਪਿੰਦਰਜੀਤ ਸਿੰਘ, ਪਰਵਿੰਦਰ ਸਿੰਘ, ਸੀਨੀਅਰ ਸਹਾਇਕ ਸ਼੍ਰੀ ਅਦੇਸ਼ ਸਿੰਘ ਅਤੇ ਹਰਮੀਤ ਸਿੰਘ, ਹਰਸਿਮਰਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਉੱਪ ਮੰਡਲ ਮੈਜਿਸਟਰੇਟ। ਅਗਲੀ ਖ਼ਬਰ ਗੈਂਟਾ ਕਮਿਸ਼ਨ ਰਿਪੋਰਟ ਤੁਰੰਤ ਜਨਤਕ ਕੀਤੀ ਜਾਵੇ-ਬਲਦੇਵ ਭਾਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।