14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਅਗਨੀਵੀਰ ਆਰਮੀ ਭਰਤੀ ਸੰਬੰਧੀ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਪੱਟੀ, 13 ਅਕਤੂਬਰ (ਖਹਿਰਾ, ਕਾਲੇਕੇ)-ਸੀ-ਪਾਈਟ ਕੈਂਪ ਪੱਟੀ ਦੇ ਕੈਂਪ ਟ੍ਰੇਨਿੰਗ ਅਫ਼ਸਰ ਸੇਵਾ ਮੁਕਤ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਨੇ ਜੂਨ 2026 ਵਿਚ ਅਗਨੀਵੀਰ ਜੀ. ਡੀ.

ਅਜੀਤ ਡੈਸਕ 14-10-2026
ਪੱਟੀ, 13 ਅਕਤੂਬਰ (ਖਹਿਰਾ, ਕਾਲੇਕੇ)-ਸੀ-ਪਾਈਟ ਕੈਂਪ ਪੱਟੀ ਦੇ ਕੈਂਪ ਟ੍ਰੇਨਿੰਗ ਅਫ਼ਸਰ ਸੇਵਾ ਮੁਕਤ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਨੇ ਜੂਨ 2026 ਵਿਚ ਅਗਨੀਵੀਰ ਜੀ.ਡੀ., ਕਲਰਕ, ਟੈਕਨੀਕਲ ਅਤੇ ਟ੍ਰੇਡਮੈਨ ਦੀ ਦੀ ਲਿਖਤੀ ਪ੍ਰੀਖਿਆ ਦਿੱਤੀ ਸੀ, ਉਸ ਦਾ ਨਤੀਜਾ ਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਯੁਵਕ ਲਿਖਤੀ ਪੇਪਰ ਵਿਚੋਂ ਪਾਸ ਹੋ ਗਏ ਹਨ ਅਤੇ ਫਿਜੀਕਲ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਪੱਟੀ ਵਿਖੇ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਤਰਨ ਤਾਰਨ ਜ਼ਿਲ੍ਹੇ ਦੇ ਨੌਜਵਾਨਾਂ ਦੀ ਫਿਜ਼ੀਕਲ ਟੈਸਟ ਦੀ ਟ੍ਰੇਨਿੰਗ ਤਜ਼ਰਬੇਕਾਰ ਸਟਾਫ਼ ਵਲੋਂ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਗਨੀਵੀਰ ਆਰਮੀ ਭਰਤੀ ਰੈਲੀ ਮਿਤੀ 19 ਨਵੰਬਰ 2026 ਤੋਂ ਜਲੰਧਰ ਵਿਖੇ ਸ਼ੁਰੂ ਹੋ ਰਹੀ ਹੈ। ਇਸ ਲਈ ਨੌਜਵਾਨ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ ਅਤੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਪੱਟੀ ਵਿਖੇ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨ ਸਵੇਰੇ 9 ਵਰ੍ਹੇ ਤੋਂ 11:30 ਵਜ਼ੇ ਤੱਕ ਕੈਂਪ ਵਿਚ ਪਹੁੰਚ ਕੇ ਦਾਖ਼ਲਾ ਲੈ ਸਕਦੇ ਹਨ । ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਰਜਿਸਟ੍ਰੇਸ਼ਨ ਦੀ ਇਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਪੰਜਾਬ ਰੈਜ਼ੀਡੈਂਸ ਦੀ ਫੋਟੋ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖਾਤੇ ਦੀ ਫੋਟੋ ਕਾਪੀ (ਖਾਤਾ ਚਾਲੂ ਹਾਲਤ ਵਿੱਚ ਹੋਵੇ) ਅਤੇ ਇਕ ਪਾਸਪੋਰਟ ਸਾਈਜ਼ ਦੀ ਫੋਟੋ, ਇਕ ਕਾਪੀ, ਇਕ ਪੈੱਨ, ਖਾਣਾ ਖਾਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਯੁਵਕ ਦੀ ਛਾਤੀ ਬਿਨਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਵੇ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।
ਪਿਛਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਆਰ.ਐੱਮ.ਪੀ.ਆਈ. ਵਲੋਂ ਨਿਖੇਧੀ ਅਗਲੀ ਖ਼ਬਰ 2027 ’ਚ ਪਰਗਟ ਸਿੰਘ ਦੀ ਅਗਵਾਈ ਵਿਚ ਬਣੇਗੀ ਕਾਂਗਰਸ ਪਾਰਟੀ ਦੀ ਸਰਕਾਰ - ਮੇਜਰ ਮੰਮਣਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।