16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੰਜਾਬ ਬੰਦ ਦੀ ਕਾਲ ’ਤੇ ਕਸਬਾ ਫਤਿਆਬਾਦ ਪੂਰਨ ਤੌਰ ’ਤੇ ਰਿਹਾ ਬੰਦ

ਫਤਿਆਬਾਦ, 15 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਸਬੰਧ ਵਿਚ ਉਨ੍ਹਾਂ ਦੇ ਸਮਰਥਕਾਂ ਵਲੋਂ ਦਿਤੀ ਪੰਜਾਬ ਬੰਦ ਦੀ ਕਾਲ ਦੇ ਸਬੰਧ ਵਿਚ ਕਸਬਾ ਫਤਿਆਬਾਦ ਵਿਖੇ ਪੰਜ ਵਜੇ ਤੱਕ ਪੂਰਨ ਤੌਰ ’ਤੇ ਬੰਦ ਰਿਹਾ। ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀ.

ਅਜੀਤ ਡੈਸਕ 16-10-2026

ਫਤਿਆਬਾਦ, 15 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਸਬੰਧ ਵਿਚ ਉਨ੍ਹਾਂ ਦੇ ਸਮਰਥਕਾਂ ਵਲੋਂ ਦਿਤੀ ਪੰਜਾਬ ਬੰਦ ਦੀ ਕਾਲ ਦੇ ਸਬੰਧ ਵਿਚ ਕਸਬਾ ਫਤਿਆਬਾਦ ਵਿਖੇ ਪੰਜ ਵਜੇ ਤੱਕ ਪੂਰਨ ਤੌਰ ’ਤੇ ਬੰਦ ਰਿਹਾ। ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੇ ਅਸਤੀਫ਼ੇ ਦੀ ਮੰਗ ਰੱਖੀ ਗਈ ਸੀ। ਜਿਸ ਤੋ ਬਾਅਦ ਸਰਕਾਰ ’ਤੇ ਦਬਾਅ ਬਨਾਉਣ ਲਈ ਉਨ੍ਹਾਂ ਦੇ ਸਮਰਥਕਾਂ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਜੋ ਕਿ ਸਫਲ ਰਿਹਾ। ਜਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਖਿਲਾਫ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਵੀ ਉਸ ਵਲੋਂ ਨਸ਼ੇ ਦੇ ਸੌਦਾਗਰਾਂ ਵਲੋਂ ਵਿੱਢੀ ਮੁਹਿੰਮ ਕਾਰਨ ਉਸਤੇ ਕੇਸ ਦਰਜ ਕਰ ਕੇ ਉਸ ਉਪਰ ਤਸ਼ੱਦਦ ਕੀਤਾ ਗਿਆ ਸੀ ਪਰ ਉਸ ਨੇ ਨਸ਼ਿਆ ਵਿਰੁਧ ਆਪਣੀ ਮੁਹਿੰਮ ਜਾਰੀ ਰੱਖੀ ਜਿਸ ਕਰਕੇ ਇਕ ਮੈਡੀਕਲ ਸਟੋਰ ਤੇ’ ਜਾ ਕੇ ਲਾਈਵ ਹੋ ਕੇ ਉਹ ਮੈਡੀਕਲ ਸਟੋਰ ਦੇ ਮਾਲਕ ਖਿਲਾਫ ਬਿਆਨ ਦਿੱਤਾ ਜੋ ਉਸ ਲਈ ਜਾਨਲੇਵਾ ਸਾਬਤ ਹੋਇਆ। ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ ਮੋਰਚਰੀ ਵਿਚ ਰੱਖਿਆ ਹੋਇਆ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਕਿ ਮੁੱਖ ਮੰਤਰੀ ਅਤੇ ਡੀ.ਜੀ.ਪੀ. ਦੇ ਅਸਤੀਫੇ ਤੋਂ ਬਾਅਦ ਹੀ ਮ੍ਰਿਤਕ ਦਾ ਸੰਸਕਾਰ ਕੀਤਾ ਜਾਵੇਗਾ।

ਪਿਛਲੀ ਖ਼ਬਰ ਟਰੱਕ ਅਤੇ ਬਲੈਰੋ ਦੀ ਟੱਕਰ ’ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ - ਕੁਲਦੀਪ ਸਿੰਘ ਔਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।