ਬੇਮੌਸਮੀ ਬਰਸਾਤ ਨਾਲ ਹੋਈ ਗੜੇਮਾਰੀ ਕਾਰਨ ਕਿਸਾਨਾਂ ਦੀ ਖੇਤਾਂ ’ਚ ਖੜੀ ਝੋਨੇ ਦੀ ਹਜ਼ਾਰਾਂ ਏਕੜ ਫ਼ਸਲ ਬਰਬਾਦ
ਖਡੂਰ ਸਾਹਿਬ, 15 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਖਡੂਰ ਸਾਹਿਬ ਦੀ ਪੱਤੀ ਲੰਮਿਆਂ ਦੀ ਵਿਖੇ ਮਾਤਾ ਦਾ ਮੰਦਰ ਬਣਾਉਣ ਲਈ 3 ਲੱਖ ਰੁਪਏ ਦੀ ਗ੍ਰਾਂਟ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਪਾਲਾ ਸਿੰਘ ਖਡੂਰ ਸਾਹਿਬ ਵਾਲੇ ਅਤੇ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ ਨੇ ਕਿਹਾ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਕੀਤੇ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਅਤੇ ਉਨ੍ਹਾਂ ਦੇ ਕੰਮ ਕਰਨ ਨੂੰ ਦੇਖਦੇ ਹੋਏ ਪਿੰਡ ਖਡੂਰ ਸਾਹਿਬ ਦੀ ਸੰਗਤ ਵਲੋਂ ਵਿਧਾਇਕ ਲਾਲਪੁਰਾ ਤੋਂ ਪੱਤੀ ਲੰਮਿਆਂ ਦੀ ਮਾਤਾ ਦਾ ਮੰਦਰ ਬਣਾਉਣ ਵਾਸਤੇ ਕੁਝ ਦਿਨ ਪਹਿਲਾਂ ਹੀ ਗ੍ਰਾਂਟ ਦੀ ਮੰਗ ਕੀਤੀ ਗਈ ਸੀ, ਜਿਸ ’ਤੇ ਵਿਧਾਇਕ ਲਾਲਪੁਰਾ ਵਲੋਂ ਪਹਿਲ ਦੇ ਅਧਾਰ ਤੇ ਵਿਸ਼ੇਸ਼ ਤੌਰ ’ਤੇ ਪਿੰਡ ਖਡੂਰ ਸਾਹਿਬ ਦੀ ਸੰਗਤ ਕੋਲ ਪਹੁੰਚ ਕੇ ਮੰਦਰ ਬਣਾਉਣ ਵਾਸਤੇ 3 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ ।
ਖਡੂਰ ਸਾਹਿਬ, 15 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਖਡੂਰ ਸਾਹਿਬ ਦੀ ਪੱਤੀ ਲੰਮਿਆਂ ਦੀ ਵਿਖੇ ਮਾਤਾ ਦਾ ਮੰਦਰ ਬਣਾਉਣ ਲਈ 3 ਲੱਖ ਰੁਪਏ ਦੀ ਗ੍ਰਾਂਟ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਪਾਲਾ ਸਿੰਘ ਖਡੂਰ ਸਾਹਿਬ ਵਾਲੇ ਅਤੇ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ ਨੇ ਕਿਹਾ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਕੀਤੇ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਅਤੇ ਉਨ੍ਹਾਂ ਦੇ ਕੰਮ ਕਰਨ ਨੂੰ ਦੇਖਦੇ ਹੋਏ ਪਿੰਡ ਖਡੂਰ ਸਾਹਿਬ ਦੀ ਸੰਗਤ ਵਲੋਂ ਵਿਧਾਇਕ ਲਾਲਪੁਰਾ ਤੋਂ ਪੱਤੀ ਲੰਮਿਆਂ ਦੀ ਮਾਤਾ ਦਾ ਮੰਦਰ ਬਣਾਉਣ ਵਾਸਤੇ ਕੁਝ ਦਿਨ ਪਹਿਲਾਂ ਹੀ ਗ੍ਰਾਂਟ ਦੀ ਮੰਗ ਕੀਤੀ ਗਈ ਸੀ, ਜਿਸ ’ਤੇ ਵਿਧਾਇਕ ਲਾਲਪੁਰਾ ਵਲੋਂ ਪਹਿਲ ਦੇ ਅਧਾਰ ਤੇ ਵਿਸ਼ੇਸ਼ ਤੌਰ ’ਤੇ ਪਿੰਡ ਖਡੂਰ ਸਾਹਿਬ ਦੀ ਸੰਗਤ ਕੋਲ ਪਹੁੰਚ ਕੇ ਮੰਦਰ ਬਣਾਉਣ ਵਾਸਤੇ 3 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ । ਅਸੀਂ ਆਮ ਆਦਮੀ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਉਨ੍ਹਾਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਵਿਸ਼ਵਾਸ ਦਿਵਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਿੰਡ ਖਡੂਰ ਸਾਹਿਬ ਵੱਡੀ ਲੀਡ ਦੇ ਨਾਲ ਉਨ੍ਹਾਂ ਨੂੰ ਜਿਤਾ ਕੇ ਇਹ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਪਾਵਾਂਗੇ। ਇਸ ਮੌਕੇ ਕੁਲਵਿੰਦਰ ਸਿੰਘ ਮਿੱਠੂ , ਸੋਨੂੰ ਸਿੰਘ ਡੇਹਰੀ ਵਾਲੇ , ਬਲਾਕ ਪ੍ਰਧਾਨ ਮਲਕੀਤ ਸਿੰਘ, ਮੈਂਬਰ ਗੁਰਦੇਵ ਸਿੰਘ ਬਿੱਲਾ, ਮੈਂਬਰ ਅੰਗਰੇਜ਼ ਸਿੰਘ, ਮੈਂਬਰ ਦਿਲਬਾਗ ਸਿੰਘ, ਬਲਕਾਰ ਸਿੰਘ ਸੂਬੇਦਾਰ, ਹਰਜੀਤ ਸਿੰਘ ਠੇਕੇਦਾਰ, ਸਰਪੰਚ ਪ੍ਰਤਾਪ ਸਿੰਘ, ਮੈਂਬਰ ਸਤਨਾਮ ਸਿੰਘ ਆਦਿ ਹਾਜ਼ਰ ਸਨ।