17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬਾਲਾਂ, ਬਜ਼ੁਰਗਾਂ, ਮਹਿਲਾਵਾਂ ਤੇ ਦਿਵਿਆਂਗਜਨਾਂ ਦੀ ਭਲਾਈ ਸੰਬੰਧੀ ਸੰਸਥਾਵਾਂ 20 ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ - ਡੀ. ਸੀ.

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)- ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਚਲਾਏ ਜਾ ਰਹੇ ਪੰਜਾਬ ਐਨ. ਜੀ.

ਅਜੀਤ ਡੈਸਕ 17-10-2026
ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)- ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਚਲਾਏ ਜਾ ਰਹੇ ਪੰਜਾਬ ਐਨ. ਜੀ. ਓ. ਡਿਜੀਟਾਈਜ਼ੇਸ਼ਨ ਮਿਸ਼ਨ ਤਹਿਤ ਵਿਦਿਆਰਥੀਆਂ ਨੂੰ ਸਮਾਜਿਕ ਇੰਟਰਨਸ਼ਿਪ ਅਤੇ ਵਲੰਟੀਅਰਿੰਗ ਨਾਲ ਜੋੜਨ ਲਈ ਬਾਲ ਭਲਾਈ, ਬਜ਼ੁਰਗਾਂ ਦੀ ਭਲਾਈ, ਮਹਿਲਾ ਭਲਾਈ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰ ਰਹੀਆਂ ਇਛੁੱਕ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼) ਨੂੰ 20 ਅਕਤੂਬਰ, 2026 ਤੱਕ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਯੋਗ ਸੰਸਥਾਵਾਂ ਆਪਣੀ ਰਜਿਸਟ੍ਰੇਸ਼ਨ ਲਈ ਵੈੱਬਸਾਈਟ ’ਤੇ ਜਾ ਸਕਦੀਆਂ ਹਨ। ਇਸ ਤੋਂ ਇਲਾਵਾ, ਸੰਸਥਾਵਾਂ ਸਿੱਧੇ ਰਜਿਸਟ੍ਰੇਸ਼ਨ ਫਾਰਮ ਵੀ ਵੈਬਸਾਈਟ ’ਤੇ ਆਪਣੀ ਅਰਜ਼ੀ ਜਮ੍ਹਾ ਕਰਵਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਅਤੇ ਸੇਵਾ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਭਲਾਈ ਦੇ ਕਾਰਜਾਂ ਨਾਲ ਜੋੜਨਾ ਹੈ। ਇਸ ਮਿਸ਼ਨ ਰਾਹੀਂ ਵਿਦਿਆਰਥੀਆਂ ਨੂੰ ਬਾਲ ਭਲਾਈ, ਬਜ਼ੁਰਗਾਂ ਦੀ ਦੇਖਭਾਲ, ਮਹਿਲਾ ਸਸ਼ਕਤੀਕਰਨ ਅਤੇ ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਸੰਸਥਾਵਾਂ ਨਾਲ ਜੋੜ ਕੇ ਸਮਾਜਿਕ ਇੰਟਰਨਸ਼ਿਪ ਅਤੇ ਵਲੰਟੀਅਰਿੰਗ ਦੇ ਮੌਕੇ ਪ੍ਰਦਾਨ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਡਿਜੀਟਲ ਮੰਚ ਰਾਹੀਂ ਸਮਾਜ ਭਲਾਈ ਦੇ ਖੇਤਰ ਵਿਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਜਾਣਕਾਰੀ ਨੂੰ ਡਿਜੀਟਲ ਰੂਪ ਵਿਚ ਉਪਲਬੱਧ ਕਰਵਾਉਣਾ, ਉਨ੍ਹਾਂ ਦੀ ਸਮਰੱਥਾ ਵਧਾਉਣਾ ਅਤੇ ਉਨ੍ਹਾਂ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਸਹਿਯੋਗ ਦੇਣਾ ਵੀ ਇਸ ਮਿਸ਼ਨ ਦਾ ਅਹਿਮ ਉਦੇਸ਼ ਹੈ। ਉਨ੍ਹਾਂ ਸਮਾਜ ਭਲਾਈ ਦੇ ਖੇਤਰ ਵਿਚ ਕੰਮ ਕਰ ਰਹੀਆਂ ਸਾਰੀਆਂ ਯੋਗ ਗੈਰ-ਸਰਕਾਰੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ 20 ਅਕਤੂਬਰ, 2026 ਤੱਕ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਅਤੇ ਪੰਜਾਬ ਐਨ. ਜੀ. ਓ. ਡਿਜੀਟਾਈਜ਼ੇਸ਼ਨ ਮਿਸ਼ਨ ਨਾਲ ਜੁੜਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਅਤੇ ਸਫ਼ਲ ਪੰਜਾਬ ਬੰਦ ਨੇ ਯੁੱਧ ਨਸ਼ਿਆਂ ਵਿਰੁੱਧ ਡਰਾਮੇ ਦੀ ਕੱਢੀ ਫੂਕ-ਖਹਿਰਾ ਅਗਲੀ ਖ਼ਬਰ ਨਿੱਤ ਦਿਨ ਚੱਲ ਰਹੀਆਂ ਗੋਲੀਆਂ ਤੋਂ ਲੋਕ ਹੁਣ ਤੰਗ ਆ ਚੁੱਕੇ ਹਨ - ਭੁੱਲਰ, ਵੇਈਂਪੂਈਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।