ਪੱਟੀ ਦੇ ਸੁਵਿਧਾ ਕੇਂਦਰ ਨੂੰ ਚੋਰਾਂ ਨੇ ਚੌਥੀ ਵਾਰ ਬਣਾਇਆ ਨਿਸ਼ਾਨਾ
ਪੱਟੀ, 17 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) — ਪੱਟੀ ਵਿਖੇ ਸਥਿਤ ਸੁਵਿਧਾ ਕੇਂਦਰ ਨੂੰ ਚੋਰਾਂ ਵਲੋਂ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਬੀਤੀ ਰਾਤ ਚੋਰਾਂ ਨੇ ਸੁਵਿਧਾ ਕੇਂਦਰ ਵਿਖੇ ਚੌਥੀ ਵਾਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਜਨਰੇਟਰ ਦੀਆਂ ਤਾਰਾਂ, ਬਾਥਰੂਮ ਦੀਆਂ ਟੂਟੀਆਂ, ਠੰਢੇ ਪਾਣੀ ਵਾਲੇ ਟੈਂਕ ਦੀਆਂ ਟੂਟੀਆਂ ਅਤੇ ਹੋਰ ਸਮਾਨ ਚੋਰੀ ਕਰ ਲਿਆ।
ਪ
ਪੱਟੀ ਦੇ ਸੁਵਿਧਾ ਕੇਂਦਰ ਵਿਖੇ ਚੋਰੀ ਹੋਏ ਸਾਮਾਨ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੁਵਿਧਾ ਕੇਂਦਰ ਦੇ ਮਲਾਜ਼ਮ ਤੇ ਸੁਵਿਧਾ ਕੇਂਦਰ ਦਾ ਬਾਹਰੀ ਦ੍ਰਿਸ਼। ਤਸਵੀਰ–ਖਹਿਰਾ
18-10-2026
ਪੱਟੀ, 17 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) — ਪੱਟੀ ਵਿਖੇ ਸਥਿਤ ਸੁਵਿਧਾ ਕੇਂਦਰ ਨੂੰ ਚੋਰਾਂ ਵਲੋਂ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਬੀਤੀ ਰਾਤ ਚੋਰਾਂ ਨੇ ਸੁਵਿਧਾ ਕੇਂਦਰ ਵਿਖੇ ਚੌਥੀ ਵਾਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਜਨਰੇਟਰ ਦੀਆਂ ਤਾਰਾਂ, ਬਾਥਰੂਮ ਦੀਆਂ ਟੂਟੀਆਂ, ਠੰਢੇ ਪਾਣੀ ਵਾਲੇ ਟੈਂਕ ਦੀਆਂ ਟੂਟੀਆਂ ਅਤੇ ਹੋਰ ਸਮਾਨ ਚੋਰੀ ਕਰ ਲਿਆ। ਵਾਰ-ਵਾਰ ਹੋ ਰਹੀਆਂ ਚੋਰੀਆਂ ਕਾਰਨ ਜਿੱਥੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚ ਰਿਹਾ ਹੈ, ਉੱਥੇ ਹੀ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਵਿਧਾ ਕੇਂਦਰ ਦੇ ਮੁਲਾਜ਼ਮ ਰੋਬਨਜੀਤ ਸਿੰਘ ਨੇ ਦੱਸਿਆ ਕਿ ਸੁਵਿਧਾ ਕੇਂਦਰ ਵਿਖੇ ਚੋਰੀ ਦੀ ਇਹ ਚੌਥੀ ਵਾਰਦਾਤ ਹੈ। ਉਨ੍ਹਾਂ ਦੱਸਿਆ ਕਿ ਚੋਰ ਜਨਰੇਟਰ ਦੀਆਂ ਤਾਰਾਂ ਸਮੇਤ ਬਾਥਰੂਮ ਅਤੇ ਠੰਢੇ ਪਾਣੀ ਵਾਲੇ ਟੈਂਕ ਦੀਆਂ ਟੂਟੀਆਂ ਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਬਿਜਲੀ ਸਪਲਾਈ ਵਿਚ ਕੋਈ ਨੁਕਸ ਪੈ ਜਾਂਦਾ ਹੈ ਤਾਂ ਜਨਰੇਟਰ ਚਲਾ ਕੇ ਲੋਕਾਂ ਨੂੰ ਨਿਰਵਿਘਨ ਸਹੂਲਤਾਂ ਦੇਣ ਦਾ ਯਤਨ ਕੀਤਾ ਜਾਂਦਾ ਹੈ ਪਰ ਜਨਰੇਟਰ ਦੀਆਂ ਤਾਰਾਂ ਚੋਰੀ ਹੋਣ ਕਾਰਨ ਇਸ ਦੀ ਵਰਤੋਂ ਕਰਨ ਵਿਚ ਮੁਸ਼ਕਿਲ ਆ ਸਕਦੀ ਹੈ। ਇਸ ਨਾਲ ਸੁਵਿਧਾ ਸੈਂਟਰ ਵਿਖੇ ਆਪਣੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵਾਰ-ਵਾਰ ਚੋਰੀ ਦੀਆਂ ਘਟਨਾਵਾਂ ਵਾਪਰਨ ਕਾਰਨ ਚੋਰਾਂ ਦੇ ਹੌਸਲੇ ਵਧਦੇ ਨਜ਼ਰ ਆ ਰਹੇ ਹਨ। ਸੁਵਿਧਾ ਕੇਂਦਰ ਵਰਗੀ ਜਨਤਕ ਸੇਵਾ ਵਾਲੀ ਥਾਂ ਨੂੰ ਵਾਰ-ਵਾਰ ਨਿਸ਼ਾਨਾ ਬਣਾਏ ਜਾਣ ਕਾਰਨ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਵਿਘਨ ਪੈ ਰਿਹਾ ਹੈ। ਲੋੜ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਸਰਕਾਰੀ ਸਮਾਨ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਆਮ ਲੋਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਸਹੂਲਤਾਂ ਮਿਲ ਸਕਣ।