ਅੱਜ ਸਚਿਨ ਪਾਇਲਟ ਅਤੇ ਪਰਗਟ ਸਿੰਘ ਪੱਟੀ ਹਲਕੇ ਦੇ ਪ੍ਰਭਾਵਿਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)—ਪੱਟੀ ਹਲਕੇ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ 19 ਅਕਤੂਬਰ ਨੂੰ ਪੱਟੀ ਹਲਕੇ ਦੇ ਸਮਾਜ ਵਿਰੋਧੀ ਅਨਸਰਾਂ ਵਲੋਂ ਮਾਰੇ ਗਏ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਅਤੇ ਦੁੱਖ ਸਾਂਝਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।
ਹਰਮਿੰਦਰ ਸਿੰਘ ਗਿੱਲ
19-10-2026