19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ

ਤਰਨ ਤਾਰਨ, 18 ਅਕਤੂਬਰ (ਪਰਮਜੀਤ ਜੋਸ਼ੀ)—ਥਾਣਾ ਖਾਲੜਾ ਦੀ ਪੁਲਿਸ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਥਾਣਾ ਖਾਲੜਾ ਦੇ ਏ.

ਅਜੀਤ ਡੈਸਕ 19-10-2026
ਤਰਨ ਤਾਰਨ, 18 ਅਕਤੂਬਰ (ਪਰਮਜੀਤ ਜੋਸ਼ੀ)—ਥਾਣਾ ਖਾਲੜਾ ਦੀ ਪੁਲਿਸ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਥਾਣਾ ਖਾਲੜਾ ਦੇ ਏ.ਐਸ.ਆਈ. ਗੁਰਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਛੱਡੇ ਗਏ ਸੈਟੇਲਾਈਟ ਰਾਹੀਂ ਉਨ੍ਹਾਂ ਨੂੰ ਪਤਾ ਲੱਗਾ ਕਿ ਪਿੰਡ ਡਲੀਰੀ ਵਿਖੇ ਇਕ ਖ਼ੇਤ ਵਿਚ ਕਿਸੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਦੀ ਪਰਾਲੀ (ਰਹਿੰਦ ਖੂੰਹਦ) ਨੂੰ ਅੱਗ ਲਗਾਈ ਹੋਈ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੈਟੇਲਾਈਟ ਲੋਕੇਸ਼ਨ ਤੋਂ ਪਤਾ ਲੱਗਾ ਕਿ ਪਿੰਡ ਨਾਰਲੀ ਦੇ ਖ਼ੇਤਾਂ ਵਿਚ ਇਕ ਕਿਸਾਨ ਵਲੋਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੋਈ ਹੈ। ਉਕਤ ਕਿਸਾਨ ਦੀ ਪਛਾਣ ਰਣਜੀਤ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਨਾਰਲੀ ਵਜੋਂ ਹੋਈ, ਜਿਸ ਖਿਲਾਫ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਪਰੋਕਤ ਮਾਮਲੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਕੀਤੇ ਗਏ ਹੁਕਮਾਂ ਦੀ ਉਲੰਘਣਾ ਹੈ।
ਪਿਛਲੀ ਖ਼ਬਰ ਟਾਵਰ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲਾ ਇਕ ਵਿਅਕਤੀ ਪੁਲਿਸ ਵਲੋਂ ਕਾਬੂ ਅਗਲੀ ਖ਼ਬਰ ਅਮਿਤ ਸ਼ਾਹ ਨੂੰ ਨਸੀਹਤਾਂ ਦੇਣ ਤੋਂ ਪਹਿਲਾਂ ‘ਆਪ’ ਪੰਜਾਬ ਦੇ ਨਸ਼ਾ ਸੰਕਟ ਦਾ ਜਵਾਬ ਦੇਵੇ - ਭਰੋਵਾਲ ਭਰੋਵਾਲ ਨੂੰ ਚੋਹਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।