19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਬਿਆਸ ਦਰਿਆ ’ਤੇ ਦਿਨ ਰਾਤ ਦੇ ਮੋਰਚੇ ਦਾ ਐਲਾਨ

ਤਰਨ ਤਾਰਨ, 18 ਅਕਤੂਬਰ (ਇਕਬਾਲ ਸਿੰਘ ਸੋਢੀ)-ਅੰਗਹੀਣ ਵਿਧਵਾ ਬੁਢਾਪਾ ਪੈਨਸ਼ਨਾਂ ਵਧਾਉਣ ਦੀ ਗਰੰਟੀ ਨੂੰ ਲਾਗੂ ਕਰਵਾਉਣ ਲਈ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਸੂਬਾ ਪੱਧਰੀ ਮੋਰਚਾ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਉਪਰੋਕਤ ਜਾਣਕਾਰੀ ਸਾਂਝੀ ਕਰਦਿਆਂ ਐਕਸ਼ਨ ਕਮੇਟੀ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਨਿੱਝਰ, ਬਲਾਕ ਪ੍ਰਧਾਨ ਜੰਡਿਆਲਾ ਗੁਰੂ ਸੁਖਦੇਵ ਸਿੰਘ ਮਾਨਾਂਵਾਲੀ, ਬਲਾਕ ਪ੍ਰਧਾਨ ਵੇਰਕਾ ਸਿਕੰਦਰ ਫਤਾਹਪੁਰ ਤੇ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲ ਨੇ ਪਿੱਦੀ ਕਚਿਹਰੀਆਂ ਵਿਖੇ ਮੀਟਿੰਗ ਦੌਰਾਨ ਦੱਸਿਆ ਕਿ 15 ਅਗਸਤ ਨੂੰ ਬਿਆਸ ਦਰਿਆ ’ਤੇ ਸੂਬਾ ਪੱਧਰੀ ਪ੍ਰਦਰਸ਼ਨ ਦੌਰਾਨ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਸੈਕਟਰੀਏਟ ਚੰਡੀਗੜ੍ਹ ਵਿਖੇ ਮੀਟਿੰਗ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਸ਼ਾਸਨ ਵਲੋਂ ਕਰਵਾਈ ਗਈ ਜਦਕਿ ਜਾਰੀ ਪੱਤਰ ਵਿਚ ਓ.

ਅਜੀਤ ਡੈਸਕ 19-10-2026
ਤਰਨ ਤਾਰਨ, 18 ਅਕਤੂਬਰ (ਇਕਬਾਲ ਸਿੰਘ ਸੋਢੀ)-ਅੰਗਹੀਣ ਵਿਧਵਾ ਬੁਢਾਪਾ ਪੈਨਸ਼ਨਾਂ ਵਧਾਉਣ ਦੀ ਗਰੰਟੀ ਨੂੰ ਲਾਗੂ ਕਰਵਾਉਣ ਲਈ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਸੂਬਾ ਪੱਧਰੀ ਮੋਰਚਾ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਉਪਰੋਕਤ ਜਾਣਕਾਰੀ ਸਾਂਝੀ ਕਰਦਿਆਂ ਐਕਸ਼ਨ ਕਮੇਟੀ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਨਿੱਝਰ, ਬਲਾਕ ਪ੍ਰਧਾਨ ਜੰਡਿਆਲਾ ਗੁਰੂ ਸੁਖਦੇਵ ਸਿੰਘ ਮਾਨਾਂਵਾਲੀ, ਬਲਾਕ ਪ੍ਰਧਾਨ ਵੇਰਕਾ ਸਿਕੰਦਰ ਫਤਾਹਪੁਰ ਤੇ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲ ਨੇ ਪਿੱਦੀ ਕਚਿਹਰੀਆਂ ਵਿਖੇ ਮੀਟਿੰਗ ਦੌਰਾਨ ਦੱਸਿਆ ਕਿ 15 ਅਗਸਤ ਨੂੰ ਬਿਆਸ ਦਰਿਆ ’ਤੇ ਸੂਬਾ ਪੱਧਰੀ ਪ੍ਰਦਰਸ਼ਨ ਦੌਰਾਨ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਸੈਕਟਰੀਏਟ ਚੰਡੀਗੜ੍ਹ ਵਿਖੇ ਮੀਟਿੰਗ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਸ਼ਾਸਨ ਵਲੋਂ ਕਰਵਾਈ ਗਈ ਜਦਕਿ ਜਾਰੀ ਪੱਤਰ ਵਿਚ ਓ.ਐਸ.ਡੀ. ਯਸ਼ਪਾਲ ਵਲੋਂ ਗਰੁੱਪ ਆਫ ਮਨਿਸਟਰ ਨਾਲ ਮੀਟਿੰਗ ਸੰਬੰਧੀ 3 ਸਤੰਬਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਲਿਖਿਆ ਗਿਆ ਸੀ, ਪ੍ਰੰਤੂ ਉੱਥੇ ਵਫ਼ਦ ਨੂੰ ਦੋ ਘੰਟੇ ਖੱਜਲਖੁਆਰੀ ਤੋਂ ਬਾਅਦ ਫਿਰ ਵਿੱਤ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਈ ਗਈ, ਜਿਨ੍ਹਾਂ ਨੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਨੂੰ ਪੰਦਰਾਂ ਦਿਨਾਂ ਬਾਅਦ ਦੁਬਾਰਾ ਮੀਟਿੰਗ ਜਲੰਧਰ ਜਾਂ ਲੁਧਿਆਣਾ ਵਿਖੇ ਕਰਕੇ ਗਰੰਟੀ ਸੰਬੰਧੀ ਐਲਾਨ ਦਾ ਭਰੋਸਾ ਦਿੱਤਾ ਸੀ, ਪ੍ਰੰਤੂ ਅੱਜ ਇਕ ਮਹੀਨੇ ਤੋਂ ਵੀ ਜ਼ਿਆਦਾ ਸਮਾਂ ਬੀਤਣ ਦੇ ਬਾਵਜੂਦ ਨਾ ਹੀ ਪੈਨਸ਼ਨ ਦੀ ਗਰੰਟੀ ਸੰਬੰਧੀ ਕੋਈ ਐਲਾਨ ਕੀਤਾ ਤੇ ਨਾ ਹੀ ਮੀਟਿੰਗ ਲਈ ਬੁਲਾਇਆ ਗਿਆ, ਜਿਸਦੇ ਰੋਸ ਵਜੋਂ ਅੱਜ ਪੰਜਾਬ ਸਰਕਾਰ ਵਿਰੁੱਧ ਜਬਰਦਸਤ ਨਾਅਰੇਬਾਜੀ ਕਰਨ ਤੋਂ ਬਾਅਦ ਇਸੇ ਮਹੀਨੇ ਗੁਪਤ ਤਰੀਕੇ ਨਾਲ ਬਿਆਸ ਦਰਿਆ ਤੇ ਦਿਨ ਰਾਤ ਦੇ ਸੂਬਾ ਪੱਧਰੀ ਮੋਰਚਾ ਲਗਾਉਣ ਦਾ ਫੈਸਲਾ ਲਿਆ ਗਿਆ ਅਤੇ ਆਗੂਆਂ ਨੇ ਦੱਸਿਆ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਦਿਵਿਆਂਗ ਐਕਸ਼ਨ ਕਮੇਟੀ ਦੇ 11 ਮੈਂਬਰੀ ਵਫ਼ਦ ਦੀ ਮੀਟਿੰਗ ਨਹੀਂ ਹੁੰਦੀ, ਉਦੋਂ ਤੱਕ ਮੋਰਚਾ ਹਾਈਵੇ ’ਤੇ ਲੱਗਾ ਰਹੇਗਾ।
ਪਿਛਲੀ ਖ਼ਬਰ ਮੁੱਖ ਸੜਕ ਬਣਾਉਣ ਲਈ ਲਗਾਏ ਗਏ ਬੈਰੀਕੇਡਾਂ ਨੂੰ ਸਾਬਕਾ ਚੇਅਰਮੈਨ ਨੇ ਪੁੱਟਿਆ ਅਗਲੀ ਖ਼ਬਰ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।