20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸੰਤਾਂ ਦੀ ਯਾਦ ਵਿਚ ਮਨਾਏ ਜਾ ਰਹੇ ਮੇਲੇ ਸੰਬੰਧੀ ਅਖੰਡ ਪਾਠਾਂ ਦੀ ਅਰੰਭਤਾ

ਖੇਮਕਰਨ, 19 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਦਮਦਮੀ ਟਕਸਾਲ ਦੇ 13ਵੇਂ ਮੁਖੀ ਸੱਚਖੰਡ ਵਾਸੀ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਜੀ ਦੀ ਯਾਦ ਵਿਚ 21 ਅਕਤੂਬਰ ਨੂੰ ਪਿੰਡ ਭੂਰਾ ਕੋਹਨਾ ਦੇ ਗੁਰਦੁਆਰਾ ਖ਼ਾਲਸਾ ਦਰਬਾਰ ਵਿਖੇ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਸਬੰਧੀ ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੀ ਆਰੰਭਤਾ ਹੋਈ । ਖ਼ਾਲਸਾ ਅਕੈਡਮੀ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ ਤੇ ਬਾਬਾ ਸੁਖਦੇਵ ਸਿੰਘ ਮੁੱਖ ਗ੍ਰੰਥੀ ਨੇ ਅਰਦਾਸ ਕੀਤੀ।

ਅਜੀਤ ਡੈਸਕ 20-10-2026
ਖੇਮਕਰਨ, 19 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਦਮਦਮੀ ਟਕਸਾਲ ਦੇ 13ਵੇਂ ਮੁਖੀ ਸੱਚਖੰਡ ਵਾਸੀ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਜੀ ਦੀ ਯਾਦ ਵਿਚ 21 ਅਕਤੂਬਰ ਨੂੰ ਪਿੰਡ ਭੂਰਾ ਕੋਹਨਾ ਦੇ ਗੁਰਦੁਆਰਾ ਖ਼ਾਲਸਾ ਦਰਬਾਰ ਵਿਖੇ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਸਬੰਧੀ ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੀ ਆਰੰਭਤਾ ਹੋਈ । ਖ਼ਾਲਸਾ ਅਕੈਡਮੀ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ ਤੇ ਬਾਬਾ ਸੁਖਦੇਵ ਸਿੰਘ ਮੁੱਖ ਗ੍ਰੰਥੀ ਨੇ ਅਰਦਾਸ ਕੀਤੀ। ਇਨ੍ਹਾਂ ਅਖੰਡ ਪਾਠਾਂ ਦੇ ਭੋਗ ਮੇਲੇ ਵਾਲੇ ਦਿਨ ਪਾਏ ਜਾਣਗੇ। ਇਸ ਮੌਕੇ ਮੇਲੇ ਦੇ ਮੁੱਖ ਪ੍ਰਬੰਧਕ ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਫੈਡਰੇਸ਼ਨ ਦੇ ਪ੍ਰਧਾਨ ਭਾਈ ਕੰਵਰ ਚੜਤ ਸਿੰਘ ਗਿੱਲ ,ਸੂਬੇਦਾਰ ਗੁਰਚਰਨ ਸਿੰਘ, ਸੁਖਚੈਨ ਸਿੰਘ ਸੈਕਟਰੀ, ਡਾ. ਜਰਨੈਲ ਸਿੰਘ ਭੁੱਲਰ, ਹਰਜਿੰਦਰ ਸਿੰਘ ਗਿੱਲ, ਸਤਨਾਮ ਸਿੰਘ ਅਮਰਕੋਟ ਤੇ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ।
ਪਿਛਲੀ ਖ਼ਬਰ ਮੋਟਰਸਾਈਕਲ ’ਤੇ ਪਟਾਕੇ ਮਾਰਨ ਤੋਂ ਰੋਕਣ ’ਤੇ ਦੁਕਾਨ ਉਪਰ ਚਲਾਈਆਂ ਗੋਲੀਆਂ, ਮਾਮਲਾ ਦਰਜ ਅਗਲੀ ਖ਼ਬਰ ਪਿਸਟਲ ਨਾਲ ਗੋਲੀ ਮਾਰ ਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।