20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਪੱਟੀ, 19 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਦੁਸਹਿਰੇ ਦਾ ਤਿਓਹਾਰ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਤਿਓਹਾਰ ਦੀ ਮਹੱਤਤਾ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ।

ਅਜੀਤ ਡੈਸਕ 20-10-2026
ਪੱਟੀ, 19 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਦੁਸਹਿਰੇ ਦਾ ਤਿਓਹਾਰ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਤਿਓਹਾਰ ਦੀ ਮਹੱਤਤਾ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਵਿਦਿਆਰਥੀਆਂ ਨੂੰ ਦੁਸਹਿਰੇ ਦੇ ਇਤਿਹਾਸ ਅਤੇ ਇਸ ਨਾਲ ਜੁੜੀਆਂ ਧਾਰਮਿਕ ਤੇ ਸੱਭਿਆਚਾਰਕ ਪ੍ਰੰਪਰਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਦੁਸਹਿਰਾ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਸ ਮੌਕੇ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ ਸੰਧੂ ਅਤੇ ਡਾਇਰੈਕਟਰ ਮੈਡਮ ਕੁਲਬੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਦੀ ਪ੍ਰਿੰਸੀਪਲ ਮੈਡਮ ਪਵਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਅਜਿਹੇ ਤਿਉਹਾਰਾਂ ਰਾਹੀਂ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਅਤੇ ਸਮਾਜ ਵਿਚ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਇਕ ਰੋਜ਼ਾ ਅਥਲੈਟਿਕਸ ਮੀਟ ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਵਿਖੇ ਕਰਵਾਈ ਅਗਲੀ ਖ਼ਬਰ ਮੋਟਰਸਾਈਕਲ ’ਤੇ ਪਟਾਕੇ ਮਾਰਨ ਤੋਂ ਰੋਕਣ ’ਤੇ ਦੁਕਾਨ ਉਪਰ ਚਲਾਈਆਂ ਗੋਲੀਆਂ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।