20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਭਾਜਪਾ ਆਗੂ ਸੁਭਾਸ਼ ਚੰਦਰ ਬਾਠ ਦਾ ਪਿੰਡ ਵਾਸੀਆਂ ਅਤੇ ਭਰੋਵਾਲ ਨੇ ਕੀਤਾ ਸਨਮਾਨ

ਖਡੂਰ ਸਾਹਿਬ, 19 ਅਕਤੂਬਰ( ਰਸ਼ਪਾਲ ਸਿੰਘ ਕੁਲਾਰ)-ਭਾਰਤੀ ਜਨਤਾ ਪਾਰਟੀ ਵਿਚ ਪਿਛਲੇ 35 ਸਾਲਾਂ ਤੋਂ ਕੰਮ ਕਰ ਰਹੇ ਆਗੂ ਸ਼ੁਭਾਸ਼ ਚੰਦਰ ਬਾਠ ਨੂੰ ਪਾਰਟੀ ਵਲੋਂ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕਰਕੇ ਮਾਣ ਬਖ਼ਸ਼ਿਆ ਗਿਆ ਹੈ। ਇਸ ਨਿਯੁਕਤੀ ’ਤੇ ਪਿੰਡ ਵਾਸੀਆਂ ਅਤੇ ਹਲਕਾ ਖਡੂਰ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਭਾਜਪਾ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੂੰਹ ਮਿੱਠਾ ਕਰਵਾਇਆ ਅਤੇ ਸਨਮਾਨਿਤ ਕੀਤਾ।

ਅਜੀਤ ਡੈਸਕ 20-10-2026
ਖਡੂਰ ਸਾਹਿਬ, 19 ਅਕਤੂਬਰ( ਰਸ਼ਪਾਲ ਸਿੰਘ ਕੁਲਾਰ)-ਭਾਰਤੀ ਜਨਤਾ ਪਾਰਟੀ ਵਿਚ ਪਿਛਲੇ 35 ਸਾਲਾਂ ਤੋਂ ਕੰਮ ਕਰ ਰਹੇ ਆਗੂ ਸ਼ੁਭਾਸ਼ ਚੰਦਰ ਬਾਠ ਨੂੰ ਪਾਰਟੀ ਵਲੋਂ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕਰਕੇ ਮਾਣ ਬਖ਼ਸ਼ਿਆ ਗਿਆ ਹੈ। ਇਸ ਨਿਯੁਕਤੀ ’ਤੇ ਪਿੰਡ ਵਾਸੀਆਂ ਅਤੇ ਹਲਕਾ ਖਡੂਰ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਭਾਜਪਾ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੂੰਹ ਮਿੱਠਾ ਕਰਵਾਇਆ ਅਤੇ ਸਨਮਾਨਿਤ ਕੀਤਾ। ਇਸ ਮੌਕੇ ਸ਼ੁਭਾਸ਼ ਚੰਦਰ ਬਾਠ ਨੇ ਪਾਰਟੀ ਹਾਈਕਮਾਨ, ਜ਼ਿਲ੍ਹਾ ਇੰਚਾਰਜ ਨਰੇਸ਼ ਸ਼ਰਮਾ ਅਤੇ ਤਰਨ ਤਾਰਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਪਾਰਟੀ ਨੇ ਸ਼ੁਭਾਸ਼ ਚੰਦਰ ਬਾਠ ਵਲੋਂ ਭਾਜਪਾ ਪ੍ਰਤੀ ਨਿਭਾਈ ਗਈ ਵਫ਼ਾਦਾਰੀ ਅਤੇ ਤਨਦੇਹੀ ਨਾਲ ਕੀਤੀ ਮਿਹਨਤ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਮਾਣ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹੀ ਅਜਿਹੀ ਪਾਰਟੀ ਹੈ, ਜੋ ਆਪਣੇ ਸਮਰਪਿਤ ਵਰਕਰਾਂ ਦੀ ਮਿਹਨਤ ਨੂੰ ਕਦੇ ਵੀ ਅਜਾਈ ਨਹੀਂ ਜਾਣ ਦਿੰਦੀ ਅਤੇ ਹਰ ਮਿਹਨਤੀ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੰਦੀ ਹੈ। ਇਸ ਮੌਕੇ ਖਡੂਰ ਸਾਹਿਬ ਸਰਕਲ ਦੇ ਜਨਰਲ ਸਕੱਤਰ ਨਿਸ਼ਾਨ ਸਿੰਘ, ਮੀਤ ਪ੍ਰਧਾਨ ਬਾਬਾ ਸਵਰਨ ਸਿੰਘ, ਮੇਜਰ ਸਿੰਘ, ਮਹਿੰਦਰ ਸਿੰਘ, ਪ੍ਰਗਟ ਸਿੰਘ, ਲਖਵਿੰਦਰ ਸਿੰਘ, ਸਰਬਜੀਤ ਸਿੰਘ, ਵਰਿਆਮ ਸਿੰਘ, ਹਰਜੀਤ ਸਿੰਘ, ਬਲਕਾਰ ਸਿੰਘ, ਦਲਜੀਤ ਸਿੰਘ, ਲਵਪ੍ਰੀਤ ਸਿੰਘ, ਹਰਜੀਤ ਕਾਲਾ, ਬਲਜੀਤ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਜਸਵੰਤ ਸਿੰਘ, ਬੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਵਿਧਾਇਕ ਸੰਧੂ ਦੇ ਘਰ ਅੱਗੇ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਖਡੂਰ ਸਾਹਿਬ ਨੂੰ ਦਿੱਤਾ ਰੋਸ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।