20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਵਿਧਾਇਕ ਸੰਧੂ ਦੇ ਘਰ ਅੱਗੇ ਕੀਤਾ ਪ੍ਰਦਰਸ਼ਨ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਸਰੇ ਬਾਜ਼ਾਰ ਹੋਏ ਕਤਲ ਦੇ ਵਿਰੋਧ ਵਿਚ ਰੱਖੇ ਗਏ ਇਸ ਪ੍ਰੋਗਰਾਮ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਦੇ ਵਿਸ਼ਾਲ ਇਕੱਠ ਦੌਰਾਨ ਵਿਧਾਇਕ ਦੇ ਨੁੰਮਾਇੰਦੇ ਨੂੰ ਵਿਰੋਧ ਪੱਤਰ ਵੀ ਸੌਂਪਿਆ ਗਿਆ।

ਵਿਧਾਇਕ ਹਰਮੀਤ ਸਿੰਘ ਸੰਧੂ ਦੀ ਰਿਹਾਇਸ਼ ਦੇ ਬਾਹਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਦਿੱਤੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਇਕਬਾਲ ਸਿੰਘ ਸੰਧੂ। ਤਸਵੀਰ: ਲਵਲੀ 20-10-2026
ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਸਰੇ ਬਾਜ਼ਾਰ ਹੋਏ ਕਤਲ ਦੇ ਵਿਰੋਧ ਵਿਚ ਰੱਖੇ ਗਏ ਇਸ ਪ੍ਰੋਗਰਾਮ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਦੇ ਵਿਸ਼ਾਲ ਇਕੱਠ ਦੌਰਾਨ ਵਿਧਾਇਕ ਦੇ ਨੁੰਮਾਇੰਦੇ ਨੂੰ ਵਿਰੋਧ ਪੱਤਰ ਵੀ ਸੌਂਪਿਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਤਰਨ ਤਾਰਨ ਹਲਕੇ ਤੋਂ ਪਾਰਟੀ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਵਣਚੜੀ ਤੇ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਇਹ ਕੋਈ ਸਿਆਸੀ ਪ੍ਰਦਰਸ਼ਨ ਨਹੀਂ, ਸਗੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਜ਼ੁਬਾਨਬੰਦੀ ਅਤੇ ਪੰਜਾਬ ਦੇ ਭਵਿੱਖ ਨਾਲ ਜੁੜਿਆ ਗੰਭੀਰ ਮਸਲਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਪੱਸ਼ਟ ਦੋਸ਼ ਹੈ ਕਿ ਪੰਜਾਬ ਵਿਚ ਨਸ਼ਾ ਸਮੱਗਲਰਾਂ, ਪੁਲਿਸ ਅਤੇ ਸਿਆਸੀ ਕਮਾਈਆਂ ਦੇ ਇਕ ਗੱਠਜੋੜ ਬਾਰੇ ਗੰਭੀਰ ਸਵਾਲ ਉੱਠ ਰਹੇ ਹਨ । ਉਨ੍ਹਾਂ ਅਨੁਸਾਰ ਜੇਕਰ ਨਸ਼ਿਆਂ ਵਿਰੁੱਧ ਬੋਲਣ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਇਆ ਜਾਂਦਾ ਹੈ, ਤਾਂ ਇਹ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ। ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਇਹ ਕੋਈ ਸਾਧਾਰਨ ਕਦਮ ਨਹੀਂ, ਸਗੋਂ ਨਸ਼ਿਆਂ ਖ਼ਿਲਾਫ਼ ਪੂਰੇ ਪੰਜਾਬ ਵਿਚ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਜ਼ੁਬਾਨਬੰਦੀ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਪੱਸ਼ਟ ਦੋਸ਼ ਹੈ ਕਿ ਪੰਜਾਬ ਵਿਚ ਨਸ਼ਾ ਸਮੱਗਲਰਾਂ, ਪੁਲਿਸ ਅਤੇ ਸਿਆਸੀ ਤਾਕਤਾਂ ਦੇ ਕਥਿਤ ਗੱਠਜੋੜ ਬਾਰੇ ਸਵਾਲ ਉੱਠਦੇ ਰਹੇ ਹਨ, ਜਿਸ ਕਾਰਨ ਨਸ਼ਾ-ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੇ ਦੋਸ਼ ਵੀ ਲੱਗਦੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਵੇ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ਨਾਲ ਜੁੜੇ ਮਸਲਿਆਂ ’ਤੇ ਸਰਕਾਰ ਅਤੇ ਜਨ-ਪ੍ਰਤੀਨਿਧੀਆਂ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਲੋਕਾਂ ਦੇ ਹੱਕਾਂ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਮੌਕੇ ਪਾਰਟੀ ਵਲੋਂ ਵਿਰੋਧ ਪੱਤਰ ਰਾਹੀਂ ਆਪਣੀਆਂ ਮੰਗਾਂ ਅਤੇ ਇਤਰਾਜ਼ ਦਰਜ ਕਰਵਾਏ ਗਏ। ਪਾਰਟੀ ਆਗੂਆਂ ਨੇ ਮੰਗ ਕੀਤੀ ਕਿ ਨਸ਼ਿਆਂ ਦੇ ਮੁੱਦੇ ’ਤੇ ਠੋਸ ਕਦਮ ਚੁੱਕੇ ਜਾਣ ਅਤੇ ਲੋਕਾਂ ਵਿਚ ਭਰੋਸਾ ਕਾਇਮ ਕਰਨ ਲਈ ਜਵਾਬਦੇਹੀ ਯਕੀਨੀ ਬਣਾਈ ਜਾਵੇ। ਇਸ ਰੋਸ ਪ੍ਰਦਰਸ਼ਨ ਮੌਕੇ ਬੀਬੀ ਮਨਜੀਤ ਕੌਰ, ਗੁਰਦੇਵ ਸਿੰਘ ਸੰਧੂ, ਚਮਕੌਰ ਸਿੰਘ ਅਤੇ ਸਰਤਾਜ ਸਿੰਘ ਸਮੇਤ ਹੋਰ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭਾਜਪਾ ਆਗੂ ਸੁਭਾਸ਼ ਚੰਦਰ ਬਾਠ ਦਾ ਪਿੰਡ ਵਾਸੀਆਂ ਅਤੇ ਭਰੋਵਾਲ ਨੇ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।