20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਵਿਧਾਇਕ ਸੰਧੂ ਦੇ ਘਰ ਦੇ ਬਾਹਰ ਰੋਸ ਮੁਜ਼ਾਹਰਾ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)— ਪਿਛਲੇ ਦਿਨੀਂ ਮਾਨਸਾ ਵਿਖੇ ਨਸ਼ੇ ਦੇ ਖ਼ਿਲਾਫ਼ ਲੜਾਈ ਲੜਦੇ ਗੋਲੀ ਨਾਲ ਮਾਰੇ ਗਏ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਪੁਤਲੇ ਫੂਕਣ ਦੇ ਦਿੱਤੇ ਗਏ ਪ੍ਰੋਗਰਾਮ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਤਰਨ ਤਾਰਨ ਦੇ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਕੋਠੀ ਦੇ ਬਾਹਰ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਧਰਨਾ ਦੇ ਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਬੋਲਦਿਆਂ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਨੌਜਵਾਨ ਨਸ਼ੇ ਦੀ ਭੱਠੀ ਵਿਚ ਸੜ੍ਹ ਰਹੇ ਹਨ, ਉਥੇ ਨਸ਼ਿਆਂ ਦੇ ਖ਼ਿਲਾਫ਼ ਲੜਾਈ ਲੜਨ ਵਾਲਿਆਂ ਨੂੰ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 20-10-2026
ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)— ਪਿਛਲੇ ਦਿਨੀਂ ਮਾਨਸਾ ਵਿਖੇ ਨਸ਼ੇ ਦੇ ਖ਼ਿਲਾਫ਼ ਲੜਾਈ ਲੜਦੇ ਗੋਲੀ ਨਾਲ ਮਾਰੇ ਗਏ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਪੁਤਲੇ ਫੂਕਣ ਦੇ ਦਿੱਤੇ ਗਏ ਪ੍ਰੋਗਰਾਮ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਤਰਨ ਤਾਰਨ ਦੇ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਕੋਠੀ ਦੇ ਬਾਹਰ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਧਰਨਾ ਦੇ ਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਬੋਲਦਿਆਂ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਨੌਜਵਾਨ ਨਸ਼ੇ ਦੀ ਭੱਠੀ ਵਿਚ ਸੜ੍ਹ ਰਹੇ ਹਨ, ਉਥੇ ਨਸ਼ਿਆਂ ਦੇ ਖ਼ਿਲਾਫ਼ ਲੜਾਈ ਲੜਨ ਵਾਲਿਆਂ ਨੂੰ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਚਾਹੇ ਤਾਂ ਇਕ ਵੀ ਗੋਲੀ ਨਸ਼ੇ ਦੀ ਨਹੀਂ ਵਿਕ ਸਕਦੀ, ਪਰ ਹਰ ਗਲੀ ਮੁਹੱਲੇ ਦੇ ਬਾਹਰ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਜਿਸ ਨੂੰ ਰੋਕਣ ਦੀ ਕੋਈ ਹਿੰਮਤ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਨੂੰ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਕਤਲ ਕਰਕੇ ਉਸ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਗਈ, ਉਥੇ ਹੋਰ ਵੀ ਬਹੁਤ ਸਾਰੇ ਨੌਜਵਾਨ, ਜੋ ਕਿ ਨਸ਼ਿਆਂ ਖ਼ਿਲਾਫ਼ ਲੜਾਈ ਲੜ ਰਹੇ ਹਨ, ਦੀ ਆਵਾਜ਼ ਨੂੰ ਵੀ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਦੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਇਸ ਨਸ਼ਾ ਰੈਕਟ ਦੇ ਪਿੱਛੇ ਖੜ੍ਹੇ ਵਿਅਕਤੀਆਂ ਦਾ ਵੀ ਪੜਦਾਫਾਸ਼ ਹੋਵੇ। ਇਸ ਮੌਕੇ ਅਕਾਲੀ ਆਗੂਆਂ ਅਤੇ ਪੁਲਿਸ ਅਧਿਕਾਰੀਆਂ ਵਿਚਕਾਰ ਧਰਨੇ ਨੂੰ ਲੈ ਕੇ ਨੋਕ ਝੋਕ ਵੀ ਹੋਈ। ਵਿਧਾਇਕ ਹਰਮੀਤ ਸਿੰਘ ਸੰਧੂ ਦੀ ਗੈਰ ਹਾਜ਼ਰੀ ਵਿਚ ਮਾਰਕੀਟ ਤਰਨ ਤਾਰਨ ਦੇ ਚੇਅਰਮੈਨ ਰੁਪਿੰਦਰ ਕੌਰ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਮੰਗ ਪੱਤਰ ਹਾਸਲ ਕੀਤਾ ਗਿਆ। ਇਸ ਮੌਕੇ ਸੂਬਾ ਡੈਲੀਗੇਟ ਪਰਮਜੀਤ ਸਿੰਘ ਪੰਮਾ ਗੱਗੋਬੂਹਾ, ਜਨਰਲ ਕੌਂਸਲ ਮੈਂਬਰ ਰਾਮ ਨਾਮਧਾਰੀ, ਸਰਪੰਚ ਮਨਜਿੰਦਰ ਸਿੰਘ ਐਮਾ, ਐੱਸ.ਡੀ.ਓ. ਹਰਜਿੰਦਰ ਸਿੰਘ ਕੋਹਲੀ, ਕੌਂਸਲਰ ਪਰਮਿੰਦਰ ਕੌਰ, ਚੇਅ. ਤੇਗਾ ਸਿੰਘ ਸੋਹਲ, ਚੇਅ. ਗੁਰਬੀਰ ਸਿੰਘ ਝਬਾਲ, ਪੂਰਨ ਸਿੰਘ ਝਬਾਲ, ਨੰ. ਜਤਿੰਦਰ ਸਿੰਘ, ਸਾਬਕਾ ਕੌਂਸਲਰ ਰਾਮ ਸਿੰਘ, ਸਰਪੰਚ ਹਰਜਿੰਦਰ ਸਿੰਘ ਢੰਡ, ਸਰਪੰਚ ਸੋਨੂੰ ਬਰਾੜ, ਮਾਣਕ ਝਬਾਲ, ਡਾ. ਸੁਖਦੇਵ ਸਿੰਘ ਲੌਹਕਾ, ਨੰ. ਕੁਲਵੰਤ ਸਿੰਘ ਝਬਾਲ, ਸਰਪੰਚ ਸਵਰਨ ਸਿੰਘ ਢੰਡ, ਸਰਪੰਚ ਪ੍ਰਭ ਕੋਟ, ਸਰਪੰਚ ਜੱਗਾ ਮਲੀਆ, ਵਿਰਸਾ ਸਿੰਘ ਝਾਮਕਾ, ਅਵਤਾਰ ਸਿੰਘ ਠੱਠਗੜ੍ਹ, ਗੁਰਸੇਵਕ ਸਿੰਘ ਠੱਠਗੜ੍ਹ, ਸੁਖਵੰਤ ਸਿੰਘ ਪੰਡੋਰੀ ਹਸਨ, ਗੁਰਪ੍ਰੀਤ ਸਿੰਘ ਸਿੱਧੂ, ਜੱਗਾ ਸਵਰਗਾਪੁਰੀ, ਸਰਬਜੀਤ ਸਿੰਘ ਝਬਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੀਬੀ ਸਵਿੰਦਰ ਕੌਰ ਦੇ ਦਿਹਾਂਤ ’ਤੇ ਰਮਨਦੀਪ ਸਿੰਘ ਭਰੋਵਾਲ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਭਿੱਖੀਵਿੰਡ ਬਾਜ਼ਾਰਾਂ ਵਿਚ ਕੱਢਿਆ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।