21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਹਥਿਆਰ ਬਰਾਮਦ ਕਰਨ ਮੌਕੇ ਪੁਲਿਸ ਪਾਰਟੀ ’ਤੇ ਸ਼ੂਟਰ ਵਲੋਂ ਫਾਈਰਿੰਗ ਪੁਲਿਸ ਵਲੋਂ ਜਵਾਬੀ ਫਾਈਰਿੰਗ ’ਚ ਸ਼ੂਟਰ ਹੋਇਆ ਜ਼ਖ਼ਮੀ

ਤਰਨ ਤਾਰਨ, 20 ਅਤੂਬਰ (ਹਰਿੰਦਰ ਸਿੰਘ)— ਤਰਨ ਤਾਰਨ ਦੇ ਨਜ਼ਦੀਕੀ ਪਿੰਡ ਨੌਸ਼ਹਿਰਾ ਪਨੂੰਆਂ ਵਿਖੇ 11 ਸਤੰਬਰ ਨੂੰ ਅਜਮੀਤ ਸਿੰਘ ਨਾਮਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ। ਜਿਸ ਵਿਚ ਪੁਲਿਸ ਵਲੋਂ ਗੁਰਲਾਲ ਸਿੰਘ ਨਾਮਕ ਸ਼ੂਟਰ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ ਅਤੇ ਉਸ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਸੀ।

ਅਜੀਤ ਡੈਸਕ 21-10-2026
ਤਰਨ ਤਾਰਨ, 20 ਅਤੂਬਰ (ਹਰਿੰਦਰ ਸਿੰਘ)— ਤਰਨ ਤਾਰਨ ਦੇ ਨਜ਼ਦੀਕੀ ਪਿੰਡ ਨੌਸ਼ਹਿਰਾ ਪਨੂੰਆਂ ਵਿਖੇ 11 ਸਤੰਬਰ ਨੂੰ ਅਜਮੀਤ ਸਿੰਘ ਨਾਮਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ। ਜਿਸ ਵਿਚ ਪੁਲਿਸ ਵਲੋਂ ਗੁਰਲਾਲ ਸਿੰਘ ਨਾਮਕ ਸ਼ੂਟਰ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ ਅਤੇ ਉਸ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਸ਼ੂਟਰ ਦੀ ਨਿਸ਼ਾਨਦੇਹੀ ’ਤੇ ਜਦੋਂ ਪੁਲਿਸ ਪਾਰਟੀ ਉਸ ਪਾਸੋਂ ਹਥਿਆਰ ਬਰਾਮਦਗੀ ਨੂੰ ਲੈ ਕੇ ਜਾ ਰਹੀ ਸੀ ਤਾਂ ਸ਼ੂਟਰ ਵਲੋਂ ਪੁਲਿਸ ਮੁਲਾਜ਼ਮ ਦਾ ਰਿਵਾਲਵਰ ਖੋਹ ਕੇ ਪੁਲਿਸ ਪਾਰਟੀ ਉਪਰ ਫਾਈਰਿੰਗ ਕਰ ਦਿੱਤੀ ਤਾਂ ਜਵਾਬੀ ਕਾਰਵਾਈ ਦੌਰਾਨ ਪੁਲਿਸ ਪਾਰਟੀ ਵਲੋਂ ਚਲਾਈ ਗਈ ਗੋਲੀ ਦੌਰਾਨ ਸ਼ੂਟਰ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਅਜਮੀਤ ਕਤਲ ਕਾਂਡ ਵਿਚ ਦੋਸ਼ੀ ਗੁਰਲਾਲ ਸਿੰਘ ਨੂੰ ਗਿ੍ਰਫ਼ਤਾਰ ਕਰਕੇ ਉਸ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਤਾਂ ਗੁਰਲਾਲ ਸਿੰਘ ਵਲੋਂ ਦੱਸੀ ਹੋਈ ਜਗ੍ਹਾ ’ਤੇ ਜਦੋਂ ਪੁਲਿਸ ਪਾਰਟੀ ਨੂੰ ਉਸ ਨੂੰ ਹਥਿਆਰ ਬਰਾਮਦ ਕਰਵਾਉਣ ਲਈ ਸਰਹਾਲੀ ਇਲਾਕੇ ਵਿਚ ਲੈ ਕੇ ਜਾ ਰਹੀ ਸੀ ਤਾਂ ਉਸ ਸਮੇਂ ਮੁਲਜ਼ਮ ਗੁਰਲਾਲ ਸਿੰਘ ਪੁਲਿਸ ਮੁਲਾਜ਼ਮ ਦਾ ਰਿਵਾਲਵਰ ਖੋਹ ਲਿਆ ਅਤੇ ਜਾਨੋਂ ਮਾਰਨ ਦੀ ਨੀਅਤ ਨਾਲ ਪੁਲਿਸ ਪਾਰਟੀ ਉਪਰ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਦੌਰਾਨ ਪੁਲਿਸ ਵਲੋਂ ਵੀ ਫਾਈਰਿੰਗ ਕੀਤੀ ਗਈ, ਜਿਸ ਦੌਰਾਨ ਮੁਲਜ਼ਮ ਗੁਰਲਾਲ ਸਿੰਘ ਦੀ ਲੱਤ ਵਿਚ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਥਾਣਾ ਸਰਹਾਲੀ ਵਿਖੇ ਇਕ ਹੋਰ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐੱਸ.ਪੀ.(ਡੀ) ਰਿਪੁਤਪਨ ਸਿੰਘ, ਡੀ.ਐੱਸ.ਪੀ.(ਡੀ) ਸ਼ਿਵਦਰਸ਼ਨ ਸਿੰਘ, ਡੀ.ਐੱਸ.ਪੀ. ਪੱਟੀ ਰਵੀਸ਼ੇਰ ਸਿੰਘ, ਸੀ.ਆਈ.ਏ.ਸਟਾਫ ਤਰਨ ਤਾਰਨ ਰਵਿੰਦਰਪਾਲ ਸਿੰਘ ਅਤੇ ਹੋਰ ਪੁਲਿਸ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਕਤਲ ਅਤੇ ਹਿੰਸਾ ਦੀਆਂ ਘਟਨਾਵਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਢਹਿ ਢੇਰੀ ਕੀਤਾ- ਪ੍ਰਧਾਨ ਪਰਗਟ ਸਿੰਘ ਅਗਲੀ ਖ਼ਬਰ 1 ਕਿੱਲੋ ਹੈਰੋਇਨ ਅਤੇ 2 ਹਜ਼ਾਰ ਦੀ ਜਾਅਲੀ ਕਾਰੰਸੀ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।