21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸ੍ਰੀ ਰਾਮਲੀਲ੍ਹਾ ਦੌਰਾਨ ਅਮਨਦੀਪ ਸਿੰਘ ਰੌਕੀ ਬੁਰਜ ਨੇ ਭਰੀ ਹਾਜ਼ਰੀ ਸਾਨੂੰ ਭਗਵਾਨ ਸ੍ਰੀ ਰਾਮ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ - ਰੌਕੀ ਬੁਰਜ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)— ਦੁਸ਼ਹਿਰੇ ਦੇ ਤਿਓਹਾਰ ਨੂੰ ਲੈ ਕੇ ਤਰਨ ਤਰਨ ਦੇ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ਵਿਖੇ ਚੱਲ ਰਹੀ ਸ੍ਰੀ ਰਾਮ ਲੀਲਾ ਦੌਰਾਨ ਵਿਸ਼ੇਸ਼ ਤੌਰ ’ਤੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਰੌਕੀ ਬੁਰਜ ਪਹੁੰਚੇ। ਇਸ ਮੌਕੇ ਰੌਕੀ ਬੁਰਜ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਗਵਾਨ ਸ੍ਰੀ ਰਾਮ ਚੰਦਰ ਜੀ ਦਾ ਜੀਵਨ ਸਾਨੂੰ ਸੱਚਾਈ, ਮਰਿਆਦਾ, ਸੇਵਾ, ਤਿਆਗ ਅਤੇ ਫਰਜ਼ ਨਿਭਾਉਣ ਦੀ ਪ੍ਰੇਰਣਾ ਦਿੰਦਾ ਹੈ।

ਅਜੀਤ ਡੈਸਕ 21-10-2026
ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)— ਦੁਸ਼ਹਿਰੇ ਦੇ ਤਿਓਹਾਰ ਨੂੰ ਲੈ ਕੇ ਤਰਨ ਤਰਨ ਦੇ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ਵਿਖੇ ਚੱਲ ਰਹੀ ਸ੍ਰੀ ਰਾਮ ਲੀਲਾ ਦੌਰਾਨ ਵਿਸ਼ੇਸ਼ ਤੌਰ ’ਤੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਰੌਕੀ ਬੁਰਜ ਪਹੁੰਚੇ। ਇਸ ਮੌਕੇ ਰੌਕੀ ਬੁਰਜ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਗਵਾਨ ਸ੍ਰੀ ਰਾਮ ਚੰਦਰ ਜੀ ਦਾ ਜੀਵਨ ਸਾਨੂੰ ਸੱਚਾਈ, ਮਰਿਆਦਾ, ਸੇਵਾ, ਤਿਆਗ ਅਤੇ ਫਰਜ਼ ਨਿਭਾਉਣ ਦੀ ਪ੍ਰੇਰਣਾ ਦਿੰਦਾ ਹੈ। ਸਾਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਂਦਿਆਂ ਹਮੇਸ਼ਾ ਸੱਚਾਈ ਅਤੇ ਨੇਕੀ ਦੇ ਰਸਤੇ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਮਲੀਲਾ ਸਿਰਫ਼ ਇਕ ਧਾਰਮਿਕ ਮੰਚਨ ਨਹੀਂ, ਸਗੋਂ ਸਾਡੀ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਵੀ ਹੈ, ਜੋ ਨਵੀਂ ਪੀੜ੍ਹੀ ਨੂੰ ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਬੁਰਾਈ ਭਾਵੇਂ ਕਿੰਨੀ ਵੀ ਤਾਕਤਵਰ ਕਿਉਂ ਨਾ ਹੋਵੇ ਅੰਤ ਵਿਚ ਜਿੱਤ ਸੱਚਾਈ ਅਤੇ ਨੇਕੀ ਦੀ ਹੀ ਹੁੰਦੀ ਹੈ। ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਭਾਈਚਾਰੇ, ਸਦਭਾਵਨਾ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਉਨ੍ਹਾਂ ਨੇ ਸਮੂਹ ਕਲਾਕਾਰਾਂ ਅਤੇ ਪ੍ਰਬੰਧਕਾਂ ਦਾ ਵੀ ਸ੍ਰੀ ਰਾਮਲੀਲਾ ਕਰਵਾਉਣ ’ਤੇ ਧੰਨਵਾਦ ਕੀਤਾ। ਇਸ ਮੌਕੇ ਮੰਦਰ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਅਮਨਦੀਪ ਸਿੰਘ ਰੌਕੀ ਬੁਰਜ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹਰਿੰਦਰ ਅਗਰਵਾਲ, ਰਾਜਾ ਜੋਸ਼ੀ, ਸੁਰਜੀਤ ਅਹੂਜਾ, ਹੰਸ ਰਾਜ ਚੌਧਰੀ ਤੋਂ ਇਲਾਵਾ ਹੋਰ ਵੀ ਆਹੁਦੇਦਾਰ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਸਚਿਨ ਪਾਇਲਟ ਤੇ ਪਰਗਟ ਸਿੰਘ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਲਾਲੀ ਢਾਲਾ ਨੇ ਕਾਂਗਰਸ ਹਾਈਕਮਾਂਡ ਨੂੰ ਸਰਹੱਦੀ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।