22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਿਚ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ

ਗੋਇੰਦਵਾਲ ਸਾਹਿਬ, 21 ਅਕਤੂਬਰ (ਸਕੱਤਰ ਸਿੰਘ ਅਟਵਾਲ)-ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਦੀ ਬੌਧਿਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਾਇੰਸ ਕੁਇੱਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਗਿਆਨ ਤੇ ਹੁਨਰ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 22-10-2026
ਗੋਇੰਦਵਾਲ ਸਾਹਿਬ, 21 ਅਕਤੂਬਰ (ਸਕੱਤਰ ਸਿੰਘ ਅਟਵਾਲ)-ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਦੀ ਬੌਧਿਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਾਇੰਸ ਕੁਇੱਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਗਿਆਨ ਤੇ ਹੁਨਰ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਸਾਇੰਸ ਵਿਸ਼ੇ ਨਾਲ ਸੰਬੰਧਿਤ ਪ੍ਰਸ਼ਨਾਂ ਦੇ ਉੱਤਰ ਦਿੱਤੇ। ਇਸ ਮੁਕਾਬਲੇ ਵਿਚ ਯਮੁਨਾ ਹਾਊਸ ਨੇ ਪਹਿਲਾ ਸਥਾਨ, ਸਰਸਵਤੀ ਹਾਊਸ ਨੇ ਦੂਜਾ ਸਥਾਨ ਅਤੇ ਗੋਦਾਵਰੀ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੇ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਜੇਤੂ ਹਾਊਸਾਂ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਨੂੰ ਵਿਕਸਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਸਰਹਾਲੀ ਦੀ ਖਿਡਾਰਨ ਨੇ ਨੈਸ਼ਨਲ ਖੇਡਾਂ ਵਿਚ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲਾ ਪਾਰਟੀ ਨੇ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਦੀ ਇਜਾਜ਼ਤ ਸੂਬਾ ਪਾਰਟੀ ਤੋਂ ਮੰਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।