22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਵਿਦੇਸ਼ ਤੋਂ ਪਰਤੇ ਚੇਅਰਮੈਨ ਰੰਧਾਵਾ ਦਾ ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਵਲੋਂ ਨਿੱਘਾ ਸਵਾਗਤ

ਮੀਆਂਵਿੰਡ, 21 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਚੇਅਰਮੈਨ ਗੁਰੂ ਅਮਰਦਾਸ ਗਰੁੱਪ ਆਫ ਸਕੂਲਜ਼ ਜਸਪਾਲ ਸਿੰਘ ਰੰਧਾਵਾ ਪਿਛਲੇ ਮਹੀਨੇ ਤੋਂ ਵਿਦੇਸ਼ ਗਏ ਹੋਏ ਸਨ। ਬੀਤੇ ਕੱਲ੍ਹ ਉਨਾਂ ਦੇ ਵਾਪਸ ਪਰਤਣ ’ਤੇ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾ ਦੇ ਪ੍ਰਿੰਸੀਪਲ ਮੈਡਮ ਜਗਪ੍ਰੀਤ ਕੌਰ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਬੜੇ ਹੀ ਉਤਸ਼ਾਹ, ਪਿਆਰ ਅਤੇ ਸਤਿਕਾਰ ਨਾਲ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਜੀ ਆਇਆਂ ਕਿਹਾ ਗਿਆ।

ਵਿਦੇਸ਼ ਤੋਂ ਪਰਤੇ ਚੇਅ. ਜਸਪਾਲ ਸਿੰਘ ਰੰਧਾਵਾ ਦਾ ਸਵਾਗਤ ਕਰਦੇ ਹੋਏ ਪ੍ਰਿੰਸੀ. ਮੈਡਮ ਜਗਪ੍ਰੀਤ, ਮੈਡਮ ਮਨਜੀਤ ਕੌਰ ਆਦਿ। ਤਸਵੀਰ: ਸੰਧੂ 22-10-2026
ਮੀਆਂਵਿੰਡ, 21 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਚੇਅਰਮੈਨ ਗੁਰੂ ਅਮਰਦਾਸ ਗਰੁੱਪ ਆਫ ਸਕੂਲਜ਼ ਜਸਪਾਲ ਸਿੰਘ ਰੰਧਾਵਾ ਪਿਛਲੇ ਮਹੀਨੇ ਤੋਂ ਵਿਦੇਸ਼ ਗਏ ਹੋਏ ਸਨ। ਬੀਤੇ ਕੱਲ੍ਹ ਉਨਾਂ ਦੇ ਵਾਪਸ ਪਰਤਣ ’ਤੇ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾ ਦੇ ਪ੍ਰਿੰਸੀਪਲ ਮੈਡਮ ਜਗਪ੍ਰੀਤ ਕੌਰ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਬੜੇ ਹੀ ਉਤਸ਼ਾਹ, ਪਿਆਰ ਅਤੇ ਸਤਿਕਾਰ ਨਾਲ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਜੀ ਆਇਆਂ ਕਿਹਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਜਗਪ੍ਰੀਤ ਕੌਰ ਨੇ ਚੇਅ. ਜਸਪਾਲ ਸਿੰਘ ਰੰਧਾਵਾ ਦਾ ਸਵਾਗਤ ਕਰਦਿਆਂ ਕਿਹਾ ਕਿ ਕਿਸੇ ਵੀ ਵਿਦਿਅਕ ਸੰਸਥਾ ਦੀ ਤਰੱਕੀ ਵਿਚ ਪ੍ਰਬੰਧਕਾਂ ਦੀ ਦੂਰਅੰਦੇਸ਼ੀ ਸੋਚ, ਯੋਗ ਅਗਵਾਈ ਅਤੇ ਅਧਿਆਪਕਾਂ ਦੀ ਮਿਹਨਤ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਚੇਅ. ਰੰਧਾਵਾ ਹਮੇਸ਼ਾਂ ਸਕੂਲਾਂ ਦੀ ਬਿਹਤਰੀ, ਵਿਦਿਆਰਥੀਆਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਦੀ ਪ੍ਰੇਰਨਾ ਅਤੇ ਸਹਿਯੋਗ ਨਾਲ ਸਕੂਲ ਦਾ ਸਮੂਹ ਸਟਾਫ਼ ਹੋਰ ਵੀ ਉਤਸ਼ਾਹ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦਾ ਹੈ। ਇਸ ਮੌਕੇ ਉਨ੍ਹਾਂ ਨੇ ਚੇਅ. ਰੰਧਾਵਾ ਦੀ ਵਾਪਸੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਮੌਕੇ ਚੇਅ. ਜਸਪਾਲ ਸਿੰਘ ਰੰਧਾਵਾ ਨੇ ਸਮੂਹ ਸਟਾਫ਼ ਵਲੋਂ ਦਿੱਤੇ ਗਏ ਪਿਆਰ, ਸਤਿਕਾਰ ਅਤੇ ਨਿੱਘੇ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹਨ ਅਤੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ, ਮਿਹਨਤ ਅਤੇ ਇਮਾਨਦਾਰੀ ਦੀ ਭਾਵਨਾ ਪੈਦਾ ਕਰਨਾ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਨੇ ਕਿਹਾ ਕਿ ਜਸਪਾਲ ਸਿੰਘ ਰੰਧਾਵਾ ਦੀ ਅਗਵਾਈ ਅਤੇ ਪ੍ਰੇਰਨਾ ਨਾਲ ਸਕੂਲ ਨਿਰੰਤਰ ਤਰੱਕੀ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ।
ਪਿਛਲੀ ਖ਼ਬਰ ਹਾਦਸਾਗ੍ਰਸਤ ਮਨਰੇਗਾ ਮਜ਼ਦੂਰਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ - ਕਾਮਰੇਡ ਗੋਹਲਵੜ, ਕਾਮਰੇਡ ਰਟੌਲ, ਕਾਮਰੇ... ਅਗਲੀ ਖ਼ਬਰ ਮੁੜ ਵਸੇਬਾ ਕੇਂਦਰ ਅਤੇ ਓਟ ਸੈਂਟਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸੰਬੰਧੀ ਜ਼ਿਲ੍ਹਾ ਤਰਨ ਤਾਰਨ ਦੇ ਮੁਲਾਜ਼ਮਾਂ ਨੇ ਏ.ਡੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।