23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ ਅਤੇ ਪਿਸਟਲ ਸਮੇਤ 7 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਸੁਰਿੰਦਰ ਲਾਂਬਾ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਕਾਰਵਾਈ ਦੌਰਾਨ ਹੈਰੋਇਨ ਅਤੇ ਪਿਸਟਲ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 23-10-2026
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਕਾਰਵਾਈ ਦੌਰਾਨ ਹੈਰੋਇਨ ਅਤੇ ਪਿਸਟਲ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸੂਆ ਪੱਟੜੀ ਨੌਰੰਗਾਬਾਦ ਤੋਂ ਸਾਹਿਲ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਾਸੀ ਮੁਹੱਲਾ ਨਾਨਕਸਰ ਤਰਨਤਾਰਨ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਪ੍ਰਤਾਪ ਸਿੰਘ ਉਰਫ ਗੋਰਾ ਪੁੱਤਰ ਜਗੀਰ ਸਿੰਘ ਵਾਸੀ ਪਹੂਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 12 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ 380 ਕੈਪਸੂਲ ਬਰਾਮਦ ਕੀਤੇ ਗਏ ਹਨ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਜੈਪਾਲ ਸਿੰਘ ਨੇ ਗਸ਼ਤ ਦੌਰਾਨ ਮਹਿਕਪ੍ਰੀਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਮਹਿੰਦੀਪੁਰ, ਰਾਜਾ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮਸਤਗ਼ੜ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੂਨੀਆ ਰੋਡ ਘਰਿਆਲਾ ਤੋਂ ਵਿਸ਼ਾਲ ਪੁੱਤਰ ਸੁੱਖਾ ਸਿੰਘ ਅਤੇ ਰੋਸ਼ਨ ਪੁੱਤਰ ਗੁਰਬਖਸ਼ ਸਿੰਘ ਵਾਸੀ ਘਰਿਆਲਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਸੀ.ਆਈ.ਏ.ਸਟਾਫ਼ ਤਰਨ ਤਾਰਨ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਨੌਸ਼ਹਿਰਾ ਪਨੂੰਆਂ ਨਜ਼ਦੀਕ ਨਾਕਾਬੰਦੀ ਦੌਰਾਨ ਬਲੈਰੋ ਗੱਡੀ ਨੰਬਰ ਪੀ.ਬੀ. 46 ਡਬਲਯੂ. 0526 ’ਤੇ ਸਵਾਰ ਹੋ ਕੇ ਆ ਰਹੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਅਜੀਤ ਸਿੰਘ ਵਾਸੀ ਘੜਕਾ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਪਿਸਟਲ ਬਰੇਟਾ 9 ਐੱਮ.ਐੱਮ. ਸਮੇਤ ਮੈਗਜੀਨ ਅਤੇ 2 ਕਾਰਤੂਸ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਖਡੂਰ ਸਾਹਿਬ ਤੋਂ ਗਸ਼ਤ ਦੌਰਾਨ ਰਵੀ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਖਡੂਰ ਸਾਹਿਬ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੇੱਸ.ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਸਿਵਲ ਹਸਪਤਾਲ ਫਿਰੋਜ਼ਪੁਰ ਨੂੰ ਮਿਲੀ ਵੱਡੀ ਸਹੂਲਤ, ਲੈਬੋਰਟਰੀ ਲਈ ਕਰੀਬ 20 ਲੱਖ ਦੀਆਂ ਅਤਿ-ਆਧੁਨਿਕ ਮਸ਼ੀਨਾਂ ਸਾਬਕਾ ਵਿਧਾਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।