23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਅਣਪਛਾਤੇ ਵਿਅਕਤੀਆਂ ਨੇ ਦੁਕਾਨ ’ਤੇ ਕੀਤੇ ਫਾਇਰ

ਤਰਨ ਤਾਰਨ, 22 ਅਕਤੂਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ 2 ਅਣਪਛਾਤੇ ਵਿਅਕਤੀਆਂ ਵਲੋ ਇਕ ਦੁਕਾਨ ਉਪਰ ਫਾਇਰਿੰਗ ਕਰਨ ਤੋਂ ਦੁਕਾਨ ਨੂੰ ਅੱਗ ਲੱਗਣ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਵਲਟੋਹਾ ਵਿਖੇ ਰਜੇਸ਼ ਕੁਮਾਰ ਪੁੱਤਰ ਟੇਕ ਚੰਦ ਵਾਸੀ ਅਮਰਕੋਟ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਅੱਡਾ ਅਮਰਕੋਟ ਵਿਖੇ ਕੱਪੜੀ ਦੀ ਦੁਕਾਨ ਹੈ ਅਤੇ 20 ਅਕਤੂਬਰ ਦੀ ਰਾਤ ਨੂੰ ਰਾਤ ਸਮੇਂ 2 ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਦੁਕਾਨ ਉਪਰ ਫਾਇਰ ਕੀਤੇ ਗਏ ਹਨ, ਜਿਸ ਕਾਰਨ ਦੁਕਾਨ ਨੂੰ ਅੱਗ ਲੱਗ ਗਈ ਹੈ ਅਤੇ ਉਸਦਾ ਵੱਡੀ ਪੱਧਰ ’ਤੇ ਨੁਕਸਾਨ ਹੋਇਆ ਹੈ।

ਅਜੀਤ ਡੈਸਕ 23-10-2026
ਤਰਨ ਤਾਰਨ, 22 ਅਕਤੂਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ 2 ਅਣਪਛਾਤੇ ਵਿਅਕਤੀਆਂ ਵਲੋ ਇਕ ਦੁਕਾਨ ਉਪਰ ਫਾਇਰਿੰਗ ਕਰਨ ਤੋਂ ਦੁਕਾਨ ਨੂੰ ਅੱਗ ਲੱਗਣ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਵਲਟੋਹਾ ਵਿਖੇ ਰਜੇਸ਼ ਕੁਮਾਰ ਪੁੱਤਰ ਟੇਕ ਚੰਦ ਵਾਸੀ ਅਮਰਕੋਟ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਅੱਡਾ ਅਮਰਕੋਟ ਵਿਖੇ ਕੱਪੜੀ ਦੀ ਦੁਕਾਨ ਹੈ ਅਤੇ 20 ਅਕਤੂਬਰ ਦੀ ਰਾਤ ਨੂੰ ਰਾਤ ਸਮੇਂ 2 ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਦੁਕਾਨ ਉਪਰ ਫਾਇਰ ਕੀਤੇ ਗਏ ਹਨ, ਜਿਸ ਕਾਰਨ ਦੁਕਾਨ ਨੂੰ ਅੱਗ ਲੱਗ ਗਈ ਹੈ ਅਤੇ ਉਸਦਾ ਵੱਡੀ ਪੱਧਰ ’ਤੇ ਨੁਕਸਾਨ ਹੋਇਆ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ 2 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ - ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਅਗਲੀ ਖ਼ਬਰ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।