ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ
ਖਡੂਰ ਸਾਹਿਬ, 23 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਨਾਮਵਰ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ। ਬਾਬਾ ਬਿਸ਼ਨ ਸਿੰਘ ਬਾਬਾ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਸਮੇਂ-ਸਮੇਂ ਤੇ ਲੋੜਵੰਦ ਬੱਚਿਆਂ ਦੀ ਹਰ ਪੱਖ ਤੋਂ ਮਦਦ ਕਰਦਾ ਰਹਿੰਦਾਂ ਹੈ ਅਤੇ ਇਸੇ ਕੜੀ ਦੇ ਤਹਿਤ ਸਕੂਲ ਦੇ ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ (ਗੋਇੰਦਵਾਲ ਸਾਹਿਬ) ਵਲੋਂ ਲੋੜਵੰਦ ਬੱਚਿਆਂ ਨੂੰ ਸਕੂਲ ਬੈਗ ਵੰਡੇ ਗਏ।
ਅਜੀਤ ਡੈਸਕ
24-10-2026