24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬਿਆਸ ਦਰਿਆ ’ਤੇ ਸੂਬਾ ਪੱਧਰੀ ਮੋਰਚੇ ਸੰਬੰਧੀ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਸੌਂਪਿਆ ਮੰਗ ਪੱਤਰ

ਤਰਨ ਤਾਰਨ, 23 ਅਕਤੂਬਰ (ਇਕਬਾਲ ਸਿੰਘ ਸੋਢੀ)-ਅੰਗਹੀਣ ਵਿਧਵਾ ਬੁੱਢਾਪਾ ਪੈਨਸ਼ਨਾਂ ਵਧਾਉਣ ਦੀ ਦਿੱਤੀ ਗਰੰਟੀ ਪੂਰੀ ਨਾ ਹੋਣ ਕਾਰਨ ਦਿਵਿਆਂਗ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਭਰ ਦੇ ਦਿਵਿਆਂਗ ਵਿਅਕਤੀਆਂ ਵਲੋਂ 15 ਅਗਸਤ ਨੂੰ ਬਿਆਸ ਦਰਿਆ ਤੇ ਕਾਲੀਆਂ ਝੰਡੀਆਂ ਨਾਲ ਵੱਖ-ਵੱਖ ਜ਼ਿਲ੍ਹਿਆਂ ਦੇ ਦਿਵਿਆਂਗ ਵਿਅਕਤੀਆਂ ਨੇ ਕਾਲੀਆਂ ਝੰਡੀਆਂ ਨਾਲ ਗੁਪਤ ਰੂਪ ਵਿਚ ਇਕੱਠੇ ਹੋਏ ਲੋਕ, ਜਿਨ੍ਹਾਂ ਨੂੰ ਦੇਖ ਕੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ, ਉਸੇ ਦਿਨ ਸ਼ਾਮ ਤੱਕ 3 ਸਤੰਬਰ ਨੂੰ ਮੰਤਰੀ ਨਾਲ ਮੀਟਿੰਗ ਦਾ ਪੱਤਰ ਜਾਰੀ ਕਰ ਦਿੱਤਾ ਗਿਆ, ਜਿਸਤੋਂ ਬਾਅਦ ਆਗੂਆਂ ਨੇ ਹਾਈਵੇਅ ’ਤੇ ਜਾਮ ਨਹੀਂ ਕੀਤਾ।

ਅਜੀਤ ਡੈਸਕ 24-10-2026
ਤਰਨ ਤਾਰਨ, 23 ਅਕਤੂਬਰ (ਇਕਬਾਲ ਸਿੰਘ ਸੋਢੀ)-ਅੰਗਹੀਣ ਵਿਧਵਾ ਬੁੱਢਾਪਾ ਪੈਨਸ਼ਨਾਂ ਵਧਾਉਣ ਦੀ ਦਿੱਤੀ ਗਰੰਟੀ ਪੂਰੀ ਨਾ ਹੋਣ ਕਾਰਨ ਦਿਵਿਆਂਗ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਭਰ ਦੇ ਦਿਵਿਆਂਗ ਵਿਅਕਤੀਆਂ ਵਲੋਂ 15 ਅਗਸਤ ਨੂੰ ਬਿਆਸ ਦਰਿਆ ਤੇ ਕਾਲੀਆਂ ਝੰਡੀਆਂ ਨਾਲ ਵੱਖ-ਵੱਖ ਜ਼ਿਲ੍ਹਿਆਂ ਦੇ ਦਿਵਿਆਂਗ ਵਿਅਕਤੀਆਂ ਨੇ ਕਾਲੀਆਂ ਝੰਡੀਆਂ ਨਾਲ ਗੁਪਤ ਰੂਪ ਵਿਚ ਇਕੱਠੇ ਹੋਏ ਲੋਕ, ਜਿਨ੍ਹਾਂ ਨੂੰ ਦੇਖ ਕੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ, ਉਸੇ ਦਿਨ ਸ਼ਾਮ ਤੱਕ 3 ਸਤੰਬਰ ਨੂੰ ਮੰਤਰੀ ਨਾਲ ਮੀਟਿੰਗ ਦਾ ਪੱਤਰ ਜਾਰੀ ਕਰ ਦਿੱਤਾ ਗਿਆ, ਜਿਸਤੋਂ ਬਾਅਦ ਆਗੂਆਂ ਨੇ ਹਾਈਵੇਅ ’ਤੇ ਜਾਮ ਨਹੀਂ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਬਲਵਿੰਦਰ ਸਿੰਘ, ਬਲਾਕ ਪ੍ਰਧਾਨ ਸੁਖਦੇਵ ਸਿੰਘ ਜੰਡਿਆਲਾ ਗੁਰੂ, ਬਲਾਕ ਪ੍ਰਧਾਨ ਨੌਸ਼ਹਿਰਾ ਪੰਨੂੰਆਂ ਸੁਖਵਿੰਦਰ ਸਿੰਘ ਉਸਮਾ, ਸੁਰਿੰਦਰ ਸਿੰਘ ਸੰਗਤਪੁਰਾ ਪ੍ਰੈਸ ਸਕੱਤਰ ਤੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਦੱਸਿਆ ਕਿ ਜੇਕਰ ਪ੍ਰਸ਼ਾਸਨ ਵਲੋਂ ਦਿਵਿਆਂਗ ਐਕਸ਼ਨ ਕਮੇਟੀ ਦੇ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪ੍ਰਦਰਸ਼ਨ ਸੋਮਵਾਰ ਨੂੰ ਦਿਨ ਰਾਤ ਦਾ ਚਲੇਗਾ ਜਦੋਂ ਤੱਕ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ਼ ਮੀਟਿੰਗ ਨਹੀਂ ਕਰਵਾਈ ਜਾਂਦੀ। ਜ਼ਿਕਰਯੋਗ ਹੈ ਕਿ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਨਾਲ ਸਬ ਕਮੇਟੀ ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਵੀ ਅਨੇਕਾਂ ਮੀਟਿੰਗਾਂ ਪੰਜਾਬ ਭਵਨ ਤੇ ਸੈਕਟਰੀਏਟ ਚੰਡੀਗੜ੍ਹ ਵਿਖੇ ਹੋਈਆਂ, ਪ੍ਰੰਤੂ ਸਭ ਬੇਸਿੱਟਾ ਰਹੀਆਂ ਅਤੇ ਬਿਆਸ ਦਰਿਆ ’ਤੇ ਐਕਸ਼ਨ ਕਮੇਟੀ ਦਾ ਇਹ ਸੂਬਾ ਪੱਧਰੀ ਦੂਜਾ ਧਰਨਾ ਹੋਵੇਗਾ।
ਪਿਛਲੀ ਖ਼ਬਰ ‘ਆਪ’ ਦੇ ਹਲਕਾ ਇੰਚਾਰਜ ਜੱਸਾ ਪੱਟੀ ਵਲੋਂ ਸ਼ਹਿਰ ਦੀਆਂ ਸ਼ਖ਼ਸੀਅਤਾਂ ਨਾਲ ਮੁਲਾਕਾਤ ਅਗਲੀ ਖ਼ਬਰ ਹੌਸਲਿਆਂ ਦੇ ਸ਼ਾਹਸਵਾਰ ਮੁਹੰਮਦ ਯਾਸਰ ਨੇ ਏਸ਼ਿਆਈ ਪੈਰਾ ਖੇਡਾਂ ’ਚ ਗੱਡਿਆ ਝੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।