ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਵਲੋਂ ਨਸ਼ਾ ਛੁਡਾਊ ਕੈਂਪ 25 ਨੂੰ
ਫਤਿਆਬਾਦ, 23 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਵਾਂ ਜੀਵਨ ਦੇਣ ਲਈ ਯਤਨਸ਼ੀਲ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਚਲਾ ਰਹੇ ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁਖ ਸਪਾਰੀਵਿੰਡੀਆਂ ਵਲੋਂ ਟ੍ਰੀ ਆਯੂਰਵੈਦਿਕ ਨਸ਼ਾ ਛੁਡਾਊ ਤੇ ਸਰਵਾਈਕਲ ਅਤੇ ਗੋਡੇ ਦਰਦ ਦੇ ਮਰੀਜਾਂ ਲਈ ਮੁਫ਼ਤ ਆਯੁਰਵੈਦਿਕ ਕੈਂਪ ਗੁਰਦੁਆਰਾ ਬਾਬਾ ਹਰਚਰਨ ਸਿੰਘ ਜੀ ਸ਼ਹੀਦ ਦੇ ਅਸਥਾਨ ਪਿੰਡ ਵਰਪਾਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ 25 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਸੁਖ ਸਪਾਰੀਵਿੰਡੀਆਂ ਨੇ ਦੱਸਿਆ ਕਿ ਕੈਂਪ ਦੌਰਾਨ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਟ੍ਰੀ ਆਯੂਰਵੈਦਿਕ ਦਵਾਈ ਦਿੱਤੀ ਜਾਵੇਗੀ।
ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਸਪਾਰੀਵਿੰਡੀਆ
24-10-2026