ਇਕਬਾਲ ਸਿੰਘ ਦੇ ਅਕਾਲ ਚਲਾਣੇ ’ਤੇ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਦੁੱਖ ਦਾ ਪ੍ਰਗਟਾਵਾ
ਤਰਨ ਤਾਰਨ, 24 ਅਕਤੂਬਰ (ਹਰਿੰਦਰ ਸਿੰਘ)– ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਰਵਿੰਦਰ ਸਿੰਘ ਬ੍ਰਹਮਪੁਰਾ ਪਿੰਡ ਨੌਸ਼ਹਿਰਾ ਪੰਨੂਆਂ ਵਿਖੇ ਇਕਬਾਲ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਆਪਣੀ ਦਿਲੀ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਰਿੰਦਰ ਸਿੰਘ ਉੱਪਲ ਅਤੇ ਹੋਰ ਵੀ ਮੌਜੂਦ ਸਨ ।
ਤਰਨ ਤਾਰਨ, 24 ਅਕਤੂਬਰ (ਹਰਿੰਦਰ ਸਿੰਘ)– ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਰਵਿੰਦਰ ਸਿੰਘ ਬ੍ਰਹਮਪੁਰਾ ਪਿੰਡ ਨੌਸ਼ਹਿਰਾ ਪੰਨੂਆਂ ਵਿਖੇ ਇਕਬਾਲ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਆਪਣੀ ਦਿਲੀ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਰਿੰਦਰ ਸਿੰਘ ਉੱਪਲ ਅਤੇ ਹੋਰ ਵੀ ਮੌਜੂਦ ਸਨ । ਇਸ ਮੌਕੇ ਬ੍ਰਹਮਪੁਰਾ ਨੇ ਇਕਬਾਲ ਸਿੰਘ ਦੀ ਧਰਮ ਪਤਨੀ ਸਰਦਾਰਨੀ ਦਰਸ਼ਨ ਕੌਰ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਆਪਣੇ ਪਿਆਰੇ ਦਾ ਵਿਛੋੜਾ ਪਰਿਵਾਰ ਲਈ ਬੇਹੱਦ ਦੁਖਦਾਈ ਹੁੰਦਾ ਹੈ। ਜ਼ਿਕਰਯੋਗ ਹੈ ਕਿ ਇਕਬਾਲ ਸਿੰਘ ਏ.ਐੱਸ.ਆਈ. ਵਜੋਂ ਫ਼ਿਰੋਜ਼ਪੁਰ ਵਿਖੇ ਤਾਇਨਾਤ ਸਨ। ਬ੍ਰਹਮਪੁਰਾ ਨੇ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਤੇ ਸਨੇਹੀਆਂ ਨੂੰ ਇਹ ਅਸਹਿ ਭਾਣਾ ਮੰਨਣ ਦਾ ਬਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹਨ। ਇਸ ਮੌਕੇ ਗੁਰਪਰਿੰਦਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਪੱਟੀ, ਸੁਖਦੇਵ ਸਿੰਘ ਜੋੜਾ ਸਰਪੰਚ, ਰਜਵੰਤ ਸਿੰਘ ਬਲਾਕ ਪ੍ਰਧਾਨ ਬਲਾਕ ਪ੍ਰਧਾਨ ਕਿਸਾਨ ਵਿੰਗ ਪੱਟੀ, ਪਰਮਿੰਦਰ ਸਿੰਘ ਕੈਰੋਂ, ਬਾਲਕ ਸਮਿਤੀ ਮੈਂਬਰ ਜਤਿੰਦਰ ਸਿੰਘ ਕੈਰੋਂ, ਸ. ਹਰਪਾਲ ਸਿੰਘ ਕੈਰੋਂ ਅਤੇ ਸਰਬਜੀਤ ਸਿੰਘ ਪੱਟੀ ਸਮੇਤ ਹੋਰ ਸਖ਼ਸ਼ੀਅਤਾਂ ਹਾਜ਼ਰ ਸਨ।