27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਹਰਜੀਤ ਸਿੰਘ ਸੰਧੂ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਜਾਈ ਸ਼ੋਭਾ ਯਾਤਰਾ ’ਚ ਕੀਤੀ ਸ਼ਮੂਲੀਅਤ ਸਮੂਹ ਸ਼ਹਿਰ ਵਾਸੀਆਂ ਅਤੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਪ੍ਰਗਟ ਦਿਵਸ ਦੇ ਮੌਕੇ ’ਤੇ ਤਰਨ ਤਾਰਨ ਸ਼ਹਿਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਈ ਗਈ ਸ਼ੋਭਾ ਯਾਤਰਾ ਵਿਚ ਭਾਰਤੀ ਜਨਤਾ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸ਼ਰਧਾ ਅਤੇ ਸਤਿਕਾਰ ਪ੍ਰਗਟ ਕੀਤਾ ਅਤੇ ਸਮੂਹ ਸ਼ਹਿਰ ਵਾਸੀਆਂ ਸਮੇਤ ਪੰਜਾਬ ਵਾਸੀਆਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।

ਤਰਨ ਤਾਰਨ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਹਾਜ਼ਰੀ ਲਗਵਾਉਣ ਮੌਕੇ ਭਾਜਪਾ ਦੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਅਤੇ ਹੋਰ ਆਗੂ। ਤਸਵੀਰ: ਲਵਲੀ 27-10-2026
ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਪ੍ਰਗਟ ਦਿਵਸ ਦੇ ਮੌਕੇ ’ਤੇ ਤਰਨ ਤਾਰਨ ਸ਼ਹਿਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਈ ਗਈ ਸ਼ੋਭਾ ਯਾਤਰਾ ਵਿਚ ਭਾਰਤੀ ਜਨਤਾ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸ਼ਰਧਾ ਅਤੇ ਸਤਿਕਾਰ ਪ੍ਰਗਟ ਕੀਤਾ ਅਤੇ ਸਮੂਹ ਸ਼ਹਿਰ ਵਾਸੀਆਂ ਸਮੇਤ ਪੰਜਾਬ ਵਾਸੀਆਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜ਼ਿਲ੍ਹਾ ਲੀਡਰਸ਼ਿਪ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਐਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਸਦਾਨੰਦ ਚੋਪੜਾ ਅਤੇ ਹੋਰ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸਰਦਾਰ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਵੱਲੋਂ ਰਚੀ ਗਈ ਪਵਿੱਤਰ ਰਾਮਾਇਣ ਸਾਨੂੰ ਸੱਚਾਈ, ਧਰਮ, ਮਰਿਆਦਾ, ਤਿਆਗ, ਸੇਵਾ ਅਤੇ ਨੇਕੀ ਦੇ ਰਾਹ ’ਤੇ ਚੱਲਣ ਦੀ ਸਿੱਖਿਆ ਦਿੰਦੀ ਹੈ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਤਰਨ ਤਾਰਨ ਸ਼ਹਿਰ ਵਿਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਜਾਈ ਗਈ ਸ਼ੋਭਾ ਯਾਤਰਾ ਧਾਰਮਿਕ ਸ਼ਰਧਾ, ਸਮਾਜਿਕ ਏਕਤਾ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ। ਅਜਿਹੇ ਧਾਰਮਿਕ ਸਮਾਗਮ ਲੋਕਾਂ ਨੂੰ ਆਪਣੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਦੇ ਹਨ । ਹਰਜੀਤ ਸਿੰਘ ਸੰਧੂ ਨੇ ਤਰਨ ਤਾਰਨ ਸ਼ਹਿਰ ਦੇ ਸਮੂਹ ਨਿਵਾਸੀਆਂ ਅਤੇ ਪੰਜਾਬ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਪ੍ਰਗਟ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਸਭ ਦੇ ਜੀਵਨ ਵਿਚ ਸੁੱਖ, ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਸਰਕਲ ਪ੍ਰਧਾਨ ਕਰਮਜੀਤ ਸਿੰਘ, ਹਰਪਾਲ ਸਿੰਘ, ਦਿਲਬਾਗ ਸਿੰਘ, ਡਾ. ਸੁਖਵੰਤ ਸਿੰਘ, ਡਾ. ਸੁਖਦੇਵ ਸਿੰਘ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ , ਓ.ਬੀ.ਸੀ. ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਐਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ, ਮਨਿਓਰਟੀ ਮੋਰਚਾ ਪ੍ਰਧਾਨ ਸਲੀਮ ਅਹਿਮਦ, ਸਕੱਤਰ ਸਵਿੰਦਰ ਸਿੰਘ ਪੰਨੂੰ, ਸਕੱਤਰ ਐਡਵੋਕੇਟ ਬਿਕਰਮ ਅਰੋੜਾ, ਸਕੱਤਰ ਹਰਜੀਤ ਸਿੰਘ ਕੰਗ, ਅਮਨ ਅਰੋੜਾ, ਮੇਜਰ ਸਿੰਘ, ਐਸਸੀ ਮੋਰਚਾ ਸੂਬਾਈ ਆਗੂ ਜੱਬਰ ਸਿੰਘ, ਰਾਮੇਸ਼ ਕਲਸੀ, ਲੱਕੀ ਜੋਸ਼ੀ, ਜਸਵਿੰਦਰ ਸਿੰਘ, ਅਮਨ ਸ਼ਰਮਾ, ਸੋਨੂ ਸੇਤੀਆਂ, ਪਰਮਜੀਤ ਸਿੰਘ, ਲਲਿਤ ਕੁਮਾਰ ਆਦਿ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਦੇ ਬੱਚਿਆਂ ਵਲੋਂ ਟੂਰ ਲਗਾਇਆ ਅਗਲੀ ਖ਼ਬਰ ਪਹਿਲੀ ਨਵੰਬਰ ਦੀ ਦਿੱਲੀ ਰੈਲੀ ਵਿਚ ਜ਼ਿਲ੍ਹੇ ’ਚੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਸ਼ਾਮਿਲ ਹੋਣਗੇ - ਇੰਦਰਜੀਤ ਲਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।