ਗੁਰੂ ਹਰਿਗੋਬਿੰਦ ਸਾਹਿਬ ਸਕੂਲ ਦੇ ਬੱਚਿਆਂ ਵਲੋਂ ਟੂਰ ਲਗਾਇਆ
ਫਤਿਆਬਾਦ, 26 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਪਿੰਡ ਜਾਮਾਰਾਏ ਵਿਖੇ ਬਾਬਾ ਬਿਧੀ ਚੰਦ ਜੀ ਦੀ ਸੇਵਾ ਸੰਸਥਾ ਮੁੰਡਾ ਪਿੰਡ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਦੇ ਵਿਦਿਆਰਥੀਆਂ ਲਈ ਇੱਕ ਮਨੋਰੰਜਕ ਅਤੇ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਦੌਰਾਨ ਪਹਿਲੀ ਤੋ ਬਾਰਵੀਂ ਜਮਾਤ ਦੇ ਲੜਕੇ ਅਤੇ ਲੜਕੀਆਂ ਨੇ ਕੰਗ ਨਿਰਵਾਣਾ ਰਿਜ਼ੋਰਟ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਖੂਬ ਆਨੰਦ ਮਾਣਿਆ।
ਅਜੀਤ ਡੈਸਕ
27-10-2026