27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਰਾਲੀ ਮੰਡਾਂ ਵਿਖੇ ਮਿਸ਼ਨ 2027 ਸੰਬੰਧੀ ਵਰਕਰਾਂ ਦੀ ਮੀਟਿੰਗ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਹਲਕਾ ਪੱਟੀ ਦੇ ਪਿੰਡ ਸਰਾਲੀ ਮੰਡਾਂ ਵਿਖੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਬਹੁਤ ਹੀ ਨਜ਼ਦੀਕੀ ਸਾਥੀ ਸਵ. ਰਸ਼ਪਾਲ ਸਿੰਘ ਸ਼ਾਹ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਅਤੇ ਮਿਸ਼ਨ 2027 ਸਬੰਧੀ ਵਰਕਰਾਂ ਦੀ ਅਹਿਮ ਮੀਟਿੰਗ ਹੋਈ।

ਪਿੰਡ ਸਰਾਲੀ ਮੰਡਾਂ ਵਿਖੇ ਵਰਕਰਾਂ ਨਾਲ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਰਵਿੰਦਰ ਸਿੰਘ ਬ੍ਰਹਮਪੁਰਾ। 27-10-2026
ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਹਲਕਾ ਪੱਟੀ ਦੇ ਪਿੰਡ ਸਰਾਲੀ ਮੰਡਾਂ ਵਿਖੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਬਹੁਤ ਹੀ ਨਜ਼ਦੀਕੀ ਸਾਥੀ ਸਵ. ਰਸ਼ਪਾਲ ਸਿੰਘ ਸ਼ਾਹ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਅਤੇ ਮਿਸ਼ਨ 2027 ਸਬੰਧੀ ਵਰਕਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੌਕੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜਥੇਬੰਦਕ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਦਿਲਬਾਗ ਸਿੰਘ ਸ਼ਾਹ ਨੇ ਬ੍ਰਹਮਪੁਰਾ ਪਰਿਵਾਰ ਨਾਲ ਆਪਣੀਆਂ ਪੁਰਾਣੀਆਂ ਨਜ਼ਦੀਕੀਆਂ ਦਾ ਜ਼ਿਕਰ ਕਰਦਿਆਂ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਆਪਣੇ ਸਿਆਸੀ ਜੀਵਨ ਦੌਰਾਨ ਕੀਤੇ ਗਏ ਕੰਮਾਂ ਅਤੇ ਲੋਕਾਂ ਨਾਲ ਉਨ੍ਹਾਂ ਦੇ ਸੰਬੰਧਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਬ੍ਰਹਮਪੁਰਾ ਪਰਿਵਾਰ ਨਾਲ ਉਨ੍ਹਾਂ ਦੀ ਸਾਂਝ ਲੰਮੇ ਸਮੇਂ ਤੋਂ ਰਹੀ ਹੈ ਅਤੇ ਇਸ ਸਾਂਝ ਨੂੰ ਅੱਗੇ ਵੀ ਕਾਇਮ ਰੱਖਿਆ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਮਿਸ਼ਨ 2027 ਨੂੰ ਮੁੱਖ ਰੱਖਦਿਆਂ ਹਲਕਾ ਪੱਟੀ ਵਿਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬ੍ਰਹਮਪੁਰਾ ਪਰਿਵਾਰ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇਗਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਆਪਣੀ ਭੂਮਿਕਾ ਨਿਭਾਈ ਜਾਵੇਗੀ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਰਕਰਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਇਕਜੁੱਟਤਾ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਕਿਸੇ ਵੀ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ, ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਹਰ ਵਰਕਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਵਰਕਰਾਂ ਨੂੰ ਮਿਸ਼ਨ 2027 ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਪੱਟੀ ਚੇਅ. ਗੁਰਪਿੰਦਰ ਸਿੰਘ ਉੱਪਲ, ਸਰਪੰਚ ਸੁਖਦੇਵ ਸਿੰਘ ਜੌੜਾ, ਪਰਮਿੰਦਰ ਸਿੰਘ ਕੈਰੋਂ ਬਲਾਕ ਸੰਮਤੀ ਮੈਂਬਰ, ਜਤਿੰਦਰ ਸਿੰਘ ਕੈਰੋਂ, ਪਰਗਟ ਸਿੰਘ ਜਵੰਦਾ, ਕਿਸਾਨ ਵਿੰਗ ਪੱਟੀ ਦੇ ਬਲਾਕ ਪ੍ਰਧਾਨ ਰਜਵੰਤ ਸਿੰਘ, ਹਰਪਾਲ ਸਿੰਘ ਕੈਰੋਂ, ਸਰਜਬੀਤ ਸਿੰਘ ਪੱਟੀ, ਮਹਿਲ ਸਿੰਘ ਸਰਾਲੀ ਮੰਡਾਂ, ਸਰਬਜੀਤ ਸਿੰਘ ਪੱਟੀ, ਹਰਦੇਵ ਸਿੰਘ, ਦੀਦਾਰ ਸਿੰਘ, ਜਗਬੀਰ ਸਿੰਘ, ਸੂਰਜ ਸਿੰਘ, ਡਾ. ਤੇਜਪਿੰਦਰ ਸਿੰਘ ਸ਼ਾਹ, ਮਹਿਲ ਸਿੰਘ, ਸੁਰਜੀਤ ਸਿੰਘ ਸਮੇਤ ਹੋਰ ਪਤਵੰਤੇ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਦੇ ਵਿਦਿਆਰਥੀਆਂ ਨੇ ਟੂਰ ਦਾ ਆਨੰਦ ਮਾਣਿਆ ਅਗਲੀ ਖ਼ਬਰ ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਰੋਹ ਵਿਚ ਅਤੁਲ ਜੈਨ ਨੇ ਭਰੀ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।