28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਤਰਨ ਤਾਰਨ ਪੁਲਿਸ ਵਲੋਂ ਰਾਤ ਸਮੇਂ ਵਿਸ਼ੇਸ਼ ਨਾਕਾਬੰਦੀ ਕਰਕੇ ਕੀਤੀ ਚੈਕਿੰਗ

ਗੈਂਗਸਟਰਾਂ ਅਤੇ ਨਸ਼ੇ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ - ਐੱਸ. ਐੱਸ.

ਅਜੀਤ ਡੈਸਕ 28-10-2026
ਗੈਂਗਸਟਰਾਂ ਅਤੇ ਨਸ਼ੇ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ - ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)—ਡੀ.ਜੀ.ਪੀ. ਗੌਰਵ ਯਾਦਵ ਅਤੇ ਡੀ.ਆਈ.ਜੀ.ਫਿਰੋਜਪੁਰ ਰੇਂਜ ਸਨੇਹਦੀਪ ਸ਼ਰਮਾ ਵਲੋਂ ਦਿੱਤੀਆਂ ਹਦਾਇਤਾਂ ’ਤੇ ਤਰਨ ਤਾਰਨ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ, ਜਿਸ ਤਹਿਤ ਤਰਨ ਤਾਰਨ ਜ਼ਿਲ੍ਹੇ ਵਿਚ 32 ਪੁਆਇੰਟਾਂ ’ਤੇ ਰਾਤ ਸਮੇਂ ਵੀ ਵਿਸ਼ੇਸ਼ ਨਾਕਾਬੰਦੀ ਕਰਕੇ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ। ਇਹ ਜਾਣਕਾਰੀ ਐੱਸ.ਐਸ.ਪੀ. ਸੁਰਿੰਦਰ ਲਾਂਬਾ ਨੇ ਤਰਨ ਤਾਰਨ ਵਿਖੇ ਪੁਲਿਸ ਵਲੋਂ ਲਗਾਏ ਗਏ ਨਾਕੇ ਦੀ ਵਿਸ਼ੇਸ਼ ਚੈਕਿੰਗ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਡਰੱਗ ਤਸਕਰਾਂ ਅਤੇ ਗੈਂਗਸਟਰਾਂ ਖਿਲਾਫ਼ ਮੁਹਿੰਮ ਤਹਿਤ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਸੁਰੱਖਿਆ ਦੇ ਪੁਖਤਾਂ ਪ੍ਰਬੰਧ ਕੀਤੇ ਗਏ ਹਨ ਅਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਰਾਤ ਸਮੇਂ ਵੀ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਲਗਪਗ 350 ਮੁਲਾਜ਼ਮ ਪੱਕੇ ਤੌਰ ’ਤੇ ਡਿਊਟੀ ਉਪਰ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਵੱਖ-ਵੱਖ ਡਵੀਜਨਾਂ ਦੀ ਪੁਲਿਸ ਵਲੋ ਸਮੇੰ ਸਮੇੰ ’ਤੇ ਚੈਕਿੰਗ ਮੁਹਿੰਮ ਚਲਾ ਕੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਵਿਚ 24 ਘੰਟੇ ਹਾਜਰ ਹੈ ਅਤੇ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਸੰਬੰਧੀ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਸਮੇਂ ਰਹਿੰਦੇ ਉਨ੍ਹਾਂ ਉਪਰ ਕਾਰਵਾਈ ਹੋ ਸਕੇ। ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ.(ਡੀ) ਰਿਪੁਤਪਨ ਸਿੰਘ, ਡੀ.ਐੱਸ.ਪੀ. ਸੁਖਬੀਰ ਸਿੰਘ, ਐੱਸ.ਐੱਚ.ਓ. ਪ੍ਰਮਜੀਤ ਸਿੰਘ ਵਿਰਦੀ ਤੋਂ ਇਲਾਵਾ ਹੋਰ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਅੱਗ ਲਗਾਉਣ ਦੀ ਬਜਾਏ ਇਨ-ਸੀਟੂ ਤੇ ਐਕਸ-ਸੀਟੂ ਮਸ਼ੀਨਰੀ ਨਾਲ ਪਰਾਲੀ ਪ੍ਰਬੰਧਨ ਕਰਨ ਕਿਸਾਨ - ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਪੁਲਿਸ ਅਤੇ ਬਦਮਾਸ਼ਾਂ ਵਿਚ ਮੁਕਾਬਲੇ ਦੌਰਾਨ ਪੁਲਿਸ ਦੀ ਗੋਲੀ ਲੱਗਣ ਨਾਲ ਇਕ ਬਦਮਾਸ਼ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।