ਪੱਟੀ ਤੋਂ ਪ੍ਰਿੰਗੜੀ ਰੋਡ ਦਾ ਨਿਰਮਾਣ ਕਾਰਜ ਸ਼ੁਰੂ, ਲੋਕਾਂ ਦੀ ਚਿਰਾਂ ਤੋਂ ਲਟਕਦੀ ਮੰਗ ਹੋਈ ਪੂਰੀ - ਜੱਸਾ ਪੱਟੀ
ਪੱਟੀ, 27 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪੱਟੀ ਹਲਕੇ ਦੇ ਲੋਕਾਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਅਹਿਮ ਮੰਗ ਨੂੰ ਪੂਰਾ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਵਲੋਂ ਪੱਟੀ ਤੋਂ ਪ੍ਰਿੰਗੜੀ ਰੋਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਸੜਕ ਦਾ ਨਿਰਮਾਣ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਹੈ ।
ਅਜੀਤ ਡੈਸਕ
28-10-2026