29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀਆਂ ਤਿੰਨ ਅਧਿਆਪਕਾਵਾਂ ਡਾ. ਏ.ਪੀ.ਜੇ. ਅਬਦੁਲ ਕਲਾਮ ਐਵਾਰਡ ਨਾਲ ਸਨਮਾਨਿਤ

ਗੋਇੰਦਵਾਲ ਸਾਹਿਬ, 28 ਅਕਤੂਬਰ (ਸਕੱਤਰ ਸਿੰਘ ਅਟਵਾਲ)– ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਮੌਕਾ ਹੈ ਕਿ ਸੰਸਥਾ ਦੀਆਂ ਤਿੰਨ ਮਿਹਨਤੀ, ਸਮਰਪਿਤ ਅਤੇ ਹੋਣਹਾਰ ਅਧਿਆਪਕਾਵਾਂ ਕਿਰਨਜੀਤ ਕੌਰ, ਹਰਵਿੰਦਰ ਕੌਰ ਅਤੇ ਸ੍ਰੀਮਤੀ ਰਿੰਪਲ ਸ਼ਰਮਾ ਨੂੰ ਸੀ. ਟੀ.

ਅਜੀਤ ਡੈਸਕ 29-10-2026
ਗੋਇੰਦਵਾਲ ਸਾਹਿਬ, 28 ਅਕਤੂਬਰ (ਸਕੱਤਰ ਸਿੰਘ ਅਟਵਾਲ)– ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਮੌਕਾ ਹੈ ਕਿ ਸੰਸਥਾ ਦੀਆਂ ਤਿੰਨ ਮਿਹਨਤੀ, ਸਮਰਪਿਤ ਅਤੇ ਹੋਣਹਾਰ ਅਧਿਆਪਕਾਵਾਂ ਕਿਰਨਜੀਤ ਕੌਰ, ਹਰਵਿੰਦਰ ਕੌਰ ਅਤੇ ਸ੍ਰੀਮਤੀ ਰਿੰਪਲ ਸ਼ਰਮਾ ਨੂੰ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਜਲੰਧਰ ਵਲੋਂ ਡਾ. ਏ.ਪੀ.ਜੇ. ਅਬਦੁਲ ਕਲਾਮ ਐਵਾਰਡ 2026 ਨਾਲ ਸਨਮਾਨਿਤ ਕੀਤਾ ਗਿਆ। ਡਾ. ਏ.ਪੀ.ਜੇ. ਅਬਦੁਲ ਕਲਾਮ ਦੇਸ਼ ਦੇ ਮਹਾਨ ਵਿਗਿਆਨੀ, ਭਾਰਤ ਦੇ ਸਾਬਕਾ ਰਾਸ਼ਟਰਪਤੀ ਅਤੇ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਸਨ। ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਹਮੇਸ਼ਾ ਤੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਬੌਧਿਕ, ਸਮਾਜਿਕ, ਨੈਤਿਕ ਅਤੇ ਰਚਨਾਤਮਕ ਵਿਕਾਸ ਲਈ ਯਤਨਸ਼ੀਲ ਰਿਹਾ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ, ਪ੍ਰਿੰਸੀਪਲ ਮਨੀਸ਼ਾ ਸੂਦ ਅਤੇ ਸਮੂਹ ਸਟਾਫ਼ ਵਲੋਂ ਤਿੰਨਾਂ ਅਧਿਆਪਕਾਵਾਂ ਨੂੰ ਦਿਲੋਂ ਵਧਾਈ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਨਮਾਨ ਅਧਿਆਪਕਾਂ ਦੇ ਹੌਸਲੇ ਨੂੰ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਹੋਰ ਵਧੇਰੇ ਉਤਸ਼ਾਹ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ।
ਪਿਛਲੀ ਖ਼ਬਰ ਠੰਢ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਲਾਗੂ ਹੋਵੇਗੀ ਨਵੀਂ ਸਮਾਂ ਸਾਰਣੀ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਭਾਈ ਕਲਦਮਰੂਪ ਸਿੰਘ ਘਰ ’ਚ ਨਜਰਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।