ਠੰਢ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਲਾਗੂ ਹੋਵੇਗੀ ਨਵੀਂ ਸਮਾਂ ਸਾਰਣੀ
ਤਰਨ ਤਾਰਨ , 28 ਅਕਤੂਬਰ (ਪਰਮਜੀਤ ਜੋਸ਼ੀ)-ਠੰਢ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਮੂਹ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਨਵੀਂ ਸਮਾਂ ਸਾਰਣੀ 2 ਨਵੰਬਰ ਤੋਂ ਲਾਗੂ ਹੋਵੇਗੀ।
ਅਜੀਤ ਡੈਸਕ
29-10-2026