ਪਿੰਡਾਂ ਦੇ ਵਿਕਾਸ ਨੂੰ ਦੇਖਦੇ ਲੋਕ ਧੜਾਧੜ ਆਮ ਆਦਮੀ ਪਾਰਟੀ ਨਾਲ ਜੁੜ ਰਹੇ-ਵਿਧਾਇਕ ਲਾਲਪੁਰਾ
ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਫੈਲੋਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ 20 ਦੇ ਕਰੀਬ ਪਰਿਵਾਰਾਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ ਹੈ, ਜਿਨ੍ਹਾ ਨੂੰ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਜੀ ਆਇਆ ਆਖਿਆ ਤੇ ਸਵਾਗਤ ਕੀਤਾ। ਇਸ ਮੌਕੇ ਸਰਪੰਚ ਮਨਜੀਤ ਸਿੰਘ ਅਤੇ ਕੁਲਦੀਪ ਸਿੰਘ ਫੈਲੋਕੇ ਨੇ ਕਿਹਾ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਕੀਤੇ ਪਿੰਡਾ ਦੇ ਵਿਕਾਸ ਨੂੰ ਲੈ ਕੇ ਤੇ ਉਨ੍ਹਾਂ ਦੇ ਕੰਮ ਕਰਨ ਨੂੰ ਦੇਖਦੇ ਹੋਏ ਪਿੰਡ ਫੈਲੋਕੇ 20 ਪਰਿਵਾਰਾਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ ਹੈ।
ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਫੈਲੋਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ 20 ਦੇ ਕਰੀਬ ਪਰਿਵਾਰਾਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ ਹੈ, ਜਿਨ੍ਹਾ ਨੂੰ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਜੀ ਆਇਆ ਆਖਿਆ ਤੇ ਸਵਾਗਤ ਕੀਤਾ। ਇਸ ਮੌਕੇ ਸਰਪੰਚ ਮਨਜੀਤ ਸਿੰਘ ਅਤੇ ਕੁਲਦੀਪ ਸਿੰਘ ਫੈਲੋਕੇ ਨੇ ਕਿਹਾ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਕੀਤੇ ਪਿੰਡਾ ਦੇ ਵਿਕਾਸ ਨੂੰ ਲੈ ਕੇ ਤੇ ਉਨ੍ਹਾਂ ਦੇ ਕੰਮ ਕਰਨ ਨੂੰ ਦੇਖਦੇ ਹੋਏ ਪਿੰਡ ਫੈਲੋਕੇ 20 ਪਰਿਵਾਰਾਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ ਹੈ। ਪਿੰਡ ਫੈਲੋਕੇ ਦੇ ਵਿਕਾਸ ਦੀ ਗੱਲ ਕੀਤੀ ਜਾਵੇ ਤਾਂ ਪਿੰਡ ਫੈਲੋਕੇ ਦਾ ਵਿਕਾਸ ਪਹਿਲ ਦੇ ਅਧਾਰ ’ਤੇ ਕੀਤਾ ਜਾ ਰਿਹਾ ਹੈ। ਅਸੀਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਧੰਨਵਾਦ ਕਰਦੇ ਹਾਂ ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਪਾਰਟੀ ਨਾਲ ਜੁੜੇ ਨਵੇਂ ਮੈਂਬਰਾਂ ਦਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਨਿੱਘਾ ਸਵਾਗਤ ਕੀਤਾ। ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਇਹ ਵਿਸ਼ਵਾਸ ਦਿਵਾਉਂਦੇ ਹਾ ਕਿ ਆਉਣ ਵਾਲੇ 2027 ’ਚ ਆਮ ਆਦਮੀ ਪਾਰਟੀ ਵੱਡੀ ਲੀਡ ਦੇ ਨਾਲ ਪਿੰਡ ਫੈਲੋਕੇ ਤੋਂ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਪੀ.ਏ. ਹਰਕਿਰਤ ਸਿੰਘ ਕਰਨ, ਪੀ.ਏ. ਗੁਰਸ਼ਰਨਜੀਤ ਸਿੰਘ, ਨਿਸ਼ਾਨ ਸਿੰਘ ਮਾਣੋਚਾਲ੍ਹ, ਪ੍ਰਧਾਨ ਤਰਲੋਚਨ ਸਿੰਘ, ਮੈਂਬਰ ਹਰਦੀਪ ਸਿੰਘ ਆਦਿ ਹਾਜ਼ਰ ਸਨ।