ਪਿੰਡ ਕੰਗ ਵਿਖੇ ਕਲੱਸਟਰ ਅਫ਼ਸਰ ਨੂੰ ਹਮਲਾ ਕਰ ਕੇ ਕੀਤਾ ਗੰਭੀਰ ਜ਼ਖ਼ਮੀ
ਪਰਾਲੀ ਪ੍ਰਬੰਧਨ ਸੰਬੰਧੀ ਨਿਭਾਅ ਰਿਹਾ ਸੀ ਡਿਊਟੀ
ਤਰਨ ਤਾਰਨ, 29 ਅਕਤੂਬਰ (ਹਰਿੰਦਰ ਸਿੰਘ)-ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਲਾਕ ਖਡੂਰ ਸਾਹਿਬ ਵਿਖੇ ਲਗਾਏ ਕਲੱਸਟਰ ਅਫ਼ਸਰ ਮਨਿੰਦਰ ਸਿੰਘ (ਭੂਮੀ ਅਤੇ ਜਲ ਸੰਭਾਲ ਅਫ਼ਸਰ ਖਡੂਰ ਸਾਹਿਬ) ਨੂੰ ਪਿੰਡ ਕੰਗ ਵਿਖੇ ਡਿਊਟੀ ਦੌਰਾਨ ਕੁਝ ਵਿਅਕਤੀਆਂ ਵਲੋਂ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ।
ਹ
ਹਸਪਤਾਲ ਵਿਚ ਜ਼ੇਰੇ ਇਲਾਜ ਕਲੱਸਟਰ ਅਫ਼ਸਰ ਮਨਿੰਦਰ ਸਿੰਘ।
30-10-2026
ਤਰਨ ਤਾਰਨ, 29 ਅਕਤੂਬਰ (ਹਰਿੰਦਰ ਸਿੰਘ)-ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਲਾਕ ਖਡੂਰ ਸਾਹਿਬ ਵਿਖੇ ਲਗਾਏ ਕਲੱਸਟਰ ਅਫ਼ਸਰ ਮਨਿੰਦਰ ਸਿੰਘ (ਭੂਮੀ ਅਤੇ ਜਲ ਸੰਭਾਲ ਅਫ਼ਸਰ ਖਡੂਰ ਸਾਹਿਬ) ਨੂੰ ਪਿੰਡ ਕੰਗ ਵਿਖੇ ਡਿਊਟੀ ਦੌਰਾਨ ਕੁਝ ਵਿਅਕਤੀਆਂ ਵਲੋਂ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਿੰਦਰ ਸਿੰਘ ਨੂੰ ਕੰਗ, ਹੋਠੀਆਂ, ਹੰਸਾਂਵਾਲਾ, ਭਰੋਵਾਲ, ਪਿੰਡੀਆਂ, ਖੱਖ, ਗੋਇੰਦਵਾਲ ਸਾਹਿਬ ਅਤੇ ਮਿਆਣੀ ਦਾ ਕਲੱਸਟਰ ਅਫ਼ਸਰ ਲਗਾਇਆ ਗਿਆ ਹੈ ਅਤੇ ਉਨ੍ਹਾਂ ਦੇ ਹੇਠਾਂ 3 ਨੋਡਲ ਅਫ਼ਸਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਇਸ ਵੇਲੇ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫੀਲਡ ਵਿੱਚ ਨਿੱਤਰਿਆ ਹੋਇਆ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਦੀ ਪੈਟਰੋਲਿੰਗ ਕਰਕੇ ਜਿੱਥੇ ਅੱਗ ਨੂੰ ਬੁਝਾਇਆ ਜਾ ਰਿਹਾ ਹੈ, ਉਥੇ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵਾਤਾਵਰਣ ਦੀ ਸੰਭਾਲ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ।