ਐੱਸ. ਐੱਸ .ਪੀ. ਸੁਰਿੰਦਰ ਲਾਂਬਾ ਵਲੋਂ ਰਾਤ ਸਮੇਂ ਤਰਨ ਤਾਰਨ ਸ਼ਹਿਰ ’ਚ ਪੁਲਿਸ ਨਾਕਿਆਂ ਦੀ ਚੈਕਿੰਗ
ਤਰਨ ਤਾਰਨ, 30 ਅਕਤੂਬਰ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ, ਜਿਸ ਤਹਿਤ ਤਰਨ ਤਾਰਨ ਜ਼ਿਲੇ੍ਹ ਵਿਚ ਰਾਤ ਅਤੇ ਦਿਨ ਸਮੇਂ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ। ਇਸੇ ਲੜੀ ਤਹਿਤ ਤਰਨ ਤਾਰਨ ਦੇ ਐੱਸ.
ਤਰਨ ਤਾਰਨ, 30 ਅਕਤੂਬਰ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ, ਜਿਸ ਤਹਿਤ ਤਰਨ ਤਾਰਨ ਜ਼ਿਲੇ੍ਹ ਵਿਚ ਰਾਤ ਅਤੇ ਦਿਨ ਸਮੇਂ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ। ਇਸੇ ਲੜੀ ਤਹਿਤ ਤਰਨ ਤਾਰਨ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਵਲੋਂ ਤਰਨ ਤਾਰਨ ਸ਼ਹਿਰ ਵਿਚ ਰਾਤ ਸਮੇਂ ਪੁਲਿਸ ਵਲੋਂ ਲਗਾਏ ਗਏ ਨਾਕਿਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਡੀ. ਐੱਸ. ਪੀ. ਸੁਖਬੀਰ ਸਿੰਘ ਅਤੇ ਐੱਸ. ਐੱਚ. ਓ. ਥਾਣਾ ਸਿਟੀ ਪਰਮਜੀਤ ਸਿੰਘ ਵਿਰਦੀ ਵੀ ਮੌਜੂਦ ਸਨ। ਗੱਲਬਾਤ ਕਰਦਿਆਂ ਐੱਸ.ਐਸ.ਪੀ. ਸੁਰਿੰਦਰ ਲਾਂਬਾ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਖਿਲਾਫ਼ ਮੁਹਿੰਮ ਤਹਿਤ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਸੁਰੱਖਿਆ ਦੇ ਪੁਖਤਾਂ ਪ੍ਰਬੰਧ ਕੀਤੇ ਗਏ ਹਨ ਅਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਰਾਤ ਸਮੇਂ ਵੀ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਲਗਪਗ 350 ਮੁਲਾਜ਼ਮ ਪੱਕੇ ਤੌਰ ’ਤੇ ਡਿਊਟੀ ਉਪਰ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਖਾਸਕਰ ਕਰਕੇ ਰਾਤ ਸਮੇਂ ਪੁਲਿਸ ਨਾਕੇ ਲਗਾ ਕੇ ਮਾੜੇ ਅਨਸਰਾਂ ਉਪਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਵਿਚ 24 ਘੰਟੇ ਹਾਜਰ ਹੈ ਅਤੇ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਸੰਬੰਧੀ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਸਮੇਂ ਰਹਿੰਦੇ ਉਨ੍ਹਾਂ ਉਪਰ ਕਾਰਵਾਈ ਹੋ ਸਕੇ।